ਨਵੀਂ ਦਿੱਲੀ 22 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਵਿਦਿਆਰਥੀਆਂ ਦੇ ਚੱਲ ਰਹੇ ਸੰਘਰਸ਼ ਨੂੰ ਸਿਆਸੀ ਰੰਗ ਨਾ ਦੇਣ ਸਬੰਧੀ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਜਾਇਜ਼ ਹੱਕਾਂ ਦੀ ਗੱਲ ਕਰਨਾ ਕਿਸੇ ਵੀ ਤਰ੍ਹਾਂ ਸਿਆਸਤ ਨਹੀਂ, ਸਗੋਂ ਲੋਕਤੰਤਰੀ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰਾਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਅਣਸੁਣਿਆ ਕਰਦੀਆਂ ਹਨ, ਉਸ ਵੇਲੇ ਚੁੱਪ ਰਹਿਣਾ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਜੇ ਵਿਦਿਆਰਥੀਆਂ ਦਾ ਸੰਘਰਸ਼ ਉਨ੍ਹਾਂ ਦੀ ਆਪਣੀ ਲੜਾਈ ਹੈ ਤਾਂ ਸਰਕਾਰ ਨੂੰ ਵੀ ਉਨ੍ਹਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਲੋਕਾਂ ਅਤੇ ਜਥੇਬੰਦੀਆਂ ਨੂੰ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਉਠਾਉਣ ਤੋਂ ਰੋਕਣਾ ਠੀਕ ਨਹੀਂ। ਕਿਸੇ ਵੀ ਜਾਇਜ਼ ਸੰਘਰਸ਼ ਦਾ ਸਮਰਥਨ ਕਰਨਾ ਸਿਆਸੀ ਲਾਭ ਲੈਣਾ ਨਹੀਂ, ਸਗੋਂ ਇਨਸਾਫ਼ ਦਾ ਸਾਥ ਦੇਣਾ ਹੈ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਇਨਸਾਫ਼ਪਸੰਦ ਧਿਰ ਨੂੰ ਵਿਦਿਆਰਥੀਆਂ ਦੇ ਹੱਕ ਵਿੱਚ ਖੜ੍ਹਨ ਦਾ ਪੂਰਾ ਹੱਕ ਹੈ ਅਤੇ ਇਸ ਨੂੰ ਸਿਆਸੀ ਰੰਗ ਦੇਣਾ ਗਲਤ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








