Home » ਨਵੀਂ ਦਿੱਲੀ » ਪਰਮਜੀਤ ਸਿੰਘ ਸਰਨਾ ਦਾ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਧਰਨੇ ਨੂੰ ਮਿਲਿਆ ਸਮਰਥਨ ਕਿਹਾ ਨੌਜਵਾਨਾਂ ਦੀ ਆਵਾਜ਼ ਦਬਾਉਣ ਦੀ ਬਜਾਏ ਮੰਗਾਂ ਦਾ ਕਰੋ ਹੱਲ

ਪਰਮਜੀਤ ਸਿੰਘ ਸਰਨਾ ਦਾ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਧਰਨੇ ਨੂੰ ਮਿਲਿਆ ਸਮਰਥਨ ਕਿਹਾ ਨੌਜਵਾਨਾਂ ਦੀ ਆਵਾਜ਼ ਦਬਾਉਣ ਦੀ ਬਜਾਏ ਮੰਗਾਂ ਦਾ ਕਰੋ ਹੱਲ

SHARE ARTICLE

12 Views

ਨਵੀਂ ਦਿੱਲੀ 23 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਜੰਤਰ-ਮੰਤਰ ‘ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਵਿਦਿਆਰਥੀਆਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਆਗੂ ਪਰਮਜੀਤ ਸਿੰਘ ਸਰਨਾ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਨੂੰ ਤੁਰੰਤ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਦੀ ਅਪੀਲ ਕੀਤੀ। ਸਰਨਾ ਨੇ ਕਿਹਾ ਕਿ ਜਦੋਂ ਗੁਰਦੁਆਰਾ ਸਾਹਿਬ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਸਕਦਾ ਹੈ, ਤਾਂ ਸਾਡੇ ਘਰ ਵੀ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ। ਤੁਸੀਂ ਇਕੱਲੇ ਨਹੀਂ ਹੋ, ਅਸੀਂ ਹਰ ਪਲ ਤੁਹਾਡੇ ਨਾਲ ਖੜ੍ਹੇ ਹਾਂ। ਸਰਨਾ ਨੇ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਹਜ਼ਾਰਾਂ ਨੌਜਵਾਨ ਸੜਕਾਂ ‘ਤੇ ਬੈਠ ਕੇ ਆਪਣੇ ਹੱਕ ਮੰਗਣ ਲਈ ਮਜਬੂਰ ਹਨ, ਤਾਂ ਇਹ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਲੋਕਤੰਤਰ ਵਿੱਚ ਆਵਾਜ਼ ਸੁਣੀ ਜਾਂਦੀ ਹੈ, ਦਬਾਈ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜ਼ਿੱਦ ਛੱਡ ਕੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਨੁਸ਼ਾਸਿਤ ਰੱਖਣ। ਕਿਸੇ ਵੀ ਤਰ੍ਹਾਂ ਦੀ ਭੜਕਾਹਟ ਜਾਂ ਉਕਸਾਵੇ ਵਿੱਚ ਨਾ ਆਓ। ਅਹਿੰਸਾ ਦੇ ਰਾਹ ‘ਤੇ ਡਟੇ ਰਹੋ ਅਤੇ ਆਪਣੀ ਲੜਾਈ ਨੂੰ ਉਸ ਵੇਲੇ ਤੱਕ ਜਾਰੀ ਰੱਖੋ ਜਦੋਂ ਤੱਕ ਤੁਹਾਡੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਸਰਨਾ ਨੇ ਕਿਹਾ ਕਿ ਸਰਕਾਰ ਲਈ ਇਹ ਸਮਾਂ ਟਕਰਾਅ ਦਾ ਨਹੀਂ, ਸਗੋਂ ਸੰਵਾਦ ਦਾ ਹੈ। ਜੇਕਰ ਫਿਰ ਵੀ ਨੌਜਵਾਨਾਂ ਦੀਆਂ ਆਵਾਜ਼ਾਂ ਨੂੰ ਅਣਸੁਣਿਆ ਕੀਤਾ ਗਿਆ ਤਾਂ ਇਸ ਨਾਲ ਸਰਕਾਰ ਦੀ ਨੀਅਤ ਅਤੇ ਲੋਕਤੰਤਰ ਪ੍ਰਤੀ ਉਸਦੀ ਵਚਨਬੱਧਤਾ ‘ਤੇ ਗੰਭੀਰ ਸਵਾਲ ਖੜ੍ਹੇ ਹੋਣਗੇ। ਇਸ ਮੌਕੇ ਓਨ੍ਹਾ ਅਭਿਜੀਤ ਦੀਪਿਕੇ ਨੂੰ ਦਸਤਾਰ ਬੰਨ ਕੇ ਓਸਦਾ ਹੋਂਸਲਾ ਵਧਾਇਆ ਸੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News