Home » ਨਵੀਂ ਦਿੱਲੀ » ਐਸਐਫਜੇ ਵਲੋਂ ਸਕੂਲਾਂ ਅੰਦਰ ਲਿਖੇ ਗਏ ਖਾਲਿਸਤਾਨੀ ਨਾਅਰਿਆਂ ਦੇ ਦਾਅਵੇਆਂ ਦੇ ਨਾਲ 15 ਅਗਸਤ ਦੇ ਜਸ਼ਨਾਂ ਦੇ ਬਾਈਕਾਟ ਦਾ ਸੱਦਾ

ਐਸਐਫਜੇ ਵਲੋਂ ਸਕੂਲਾਂ ਅੰਦਰ ਲਿਖੇ ਗਏ ਖਾਲਿਸਤਾਨੀ ਨਾਅਰਿਆਂ ਦੇ ਦਾਅਵੇਆਂ ਦੇ ਨਾਲ 15 ਅਗਸਤ ਦੇ ਜਸ਼ਨਾਂ ਦੇ ਬਾਈਕਾਟ ਦਾ ਸੱਦਾ

SHARE ARTICLE

106 Views

ਨਵੀਂ ਦਿੱਲੀ 24 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਵੱਖਵਾਦੀ ਜਥੇਬੰਦੀ ਐਸਐਫਜੇ ਨੇ ਇੱਕ ਵੀਡੀਓ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਬੜਾ ਦੀਆਂ ਕੰਧਾਂ ‘ਤੇ ਖਾਲਿਸਤਾਨ ਹੱਕ ਵਿੱਚ ਨਾਅਰੇ ਲਿਖੇ ਗਏ ਹਨ। ਵੀਡੀਓ ਵਿੱਚ “ਸ਼ਹੀਦ ਖਾਲੜਾ ਜ਼ਿੰਦਾਬਾਦ”, “ਖਾਲਿਸਤਾਨ ਜਾਂ ਹਿੰਦੁਸਤਾਨ” ਅਤੇ “ਫ਼ੈਸਲਾ ਪੰਜਾਬ ਕਰੇਗਾ” ਵਰਗੇ ਨਾਅਰੇ ਦਿਖਾਈ ਦੇਣ ਦਾ ਦਾਅਵਾ ਕੀਤਾ ਗਿਆ ਹੈ। ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਬਿਆਨ ਜਾਰੀ ਕਰਕੇ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ 15 ਅਗਸਤ ਦੇ ਆਜ਼ਾਦੀ ਦਿਵਸ ਸਮਾਗਮਾਂ ਵਿੱਚ ਹਿੱਸਾ ਨਾ ਲੈਣ ਅਤੇ ਤਿਰੰਗਾ ਨਾ ਲਹਿਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਨਾਲ ਹੀ ਖਾਲਿਸਤਾਨ ਰੈਫਰੈਂਡਮ ਮੁਹਿੰਮ ਨਾਲ ਜੁੜਨ ਦੀ ਵੀ ਅਪੀਲ ਕੀਤੀ। ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੂੰ ਵੀ 15 ਅਗਸਤ ਦੇ ਸਮਾਗਮਾਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ “ਰਾਜਨੀਤਿਕ ਨਤੀਜੇ” ਭੁਗਤਣੇ ਪੈਣਗੇ। ਐਸਐਫਜੇ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਹੋਰ ਥਾਵਾਂ ‘ਤੇ ਆਪਣੀ ਮੁਹਿੰਮ ਜਾਰੀ ਰੱਖੇਗੀ। ਉਪਰੋਕਤ ਸਾਰੇ ਦਾਅਵੇ ਐਸਐਫਜੇ ਅਤੇ ਇਸ ਦੇ ਆਗੂ ਵੱਲੋਂ ਕੀਤੇ ਗਏ ਹਨ। ਇਨ੍ਹਾਂ ਦਾਅਵਿਆਂ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।

khireyapunjab
Author: khireyapunjab

Leave a Reply

Your email address will not be published. Required fields are marked *

Latest News