Home » ਨਵੀਂ ਦਿੱਲੀ » ਅਕਾਲ ਅਕੈਡਮੀ ਝੰਡਿਆਣਾ ਦੀ ਵਿਦਿਆਰਥਣ ਨੇ ਧਾਰਮਿਕ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਵਧਾਇਆ ਅਕੈਡਮੀ ਦਾ ਮਾਣ

ਅਕਾਲ ਅਕੈਡਮੀ ਝੰਡਿਆਣਾ ਦੀ ਵਿਦਿਆਰਥਣ ਨੇ ਧਾਰਮਿਕ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਵਧਾਇਆ ਅਕੈਡਮੀ ਦਾ ਮਾਣ

SHARE ARTICLE

6 Views

ਨਵੀਂ ਦਿੱਲੀ 28 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਝੰਡਿਆਣਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਗੁਰਮਨਦੀਪ ਕੌਰ ਨੇ ਸਰਦਾਰ-ਏ-ਖ਼ਾਲਸਾ ਫੌਜੀ ਗਰੁੱਪ, ਕੋਟ ਕਰੋਡ ਕਲਾਂ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ “ਕੌਣ ਬਣੇਗਾ ਪਿਆਰੇ ਦਾ ਪਿਆਰਾ” ਅਧੀਨ ਆਯੋਜਿਤ ਧਾਰਮਿਕ ਗਿਆਨ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਗੁਰਮਨਦੀਪ ਕੌਰ ਦੀ ਇਸ ਪ੍ਰਾਪਤੀ ਨੇ ਨਾ ਸਿਰਫ਼ ਅਕਾਲ ਅਕੈਡਮੀ ਝੰਡਿਆਣਾ, ਸਗੋਂ ਉਸ ਦੇ ਮਾਤਾ-ਪਿਤਾ ਅਤੇ ਸਮੂਹ ਸਕੂਲ ਪਰਿਵਾਰ ਦਾ ਵੀ ਮਾਣ ਵਧਾਇਆ ਹੈ। ਇਹ ਸਫ਼ਲਤਾ ਵਿਦਿਆਰਥੀਆਂ ਵਿੱਚ ਧਾਰਮਿਕ ਗਿਆਨ, ਗੁਰਮਤਿ ਕਦਰਾਂ-ਕੀਮਤਾਂ ਅਤੇ ਸਿੱਖ ਵਿਰਾਸਤ ਪ੍ਰਤੀ ਰੁਚੀ ਨੂੰ ਹੋਰ ਪ੍ਰੇਰਿਤ ਕਰਦੀ ਹੈ। ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਸਰੀਤਾ ਗੋਇਲ ਨੇ ਗੁਰਮਨਦੀਪ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਅਤੇ ਨੈਤਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਉੱਚੇ ਜੀਵਨ ਮੁੱਲਾਂ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਅਤੇ ਵਿਦਿਅਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News