Home » ਨਵੀਂ ਦਿੱਲੀ » ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 20 ਉਮੀਦਵਾਰਾਂ ਦੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 20 ਉਮੀਦਵਾਰਾਂ ਦੀ ਸੂਚੀ ਜਾਰੀ

SHARE ARTICLE

9 Views

ਨਵੀਂ ਦਿੱਲੀ, 28 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਅਸੈਂਬਲੀ ਦੀਆ ਚੋਣਾਂ ਲਈ ਵੱਖ ਵੱਖ ਹਲਕਿਆ ਤੋੰ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਗਈ ਹੈ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿੱਚ ਇਹਨਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ । ਇਹ ਜਾਣਕਾਰੀ ਦਿੰਦਿਆ ਬੋਰਡ ਦੇ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਤੋੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ਼ ਈਮਾਨ ਸਿੰਘ ਮਾਨ, ਪਟਿਆਲਾ ਦਿਹਾਤੀ ਤੋੰ ਪ੍ਰੋ ਮਹਿੰਦਰਪਾਲ ਸਿੰਘ, ਰੋਪੜ੍ਹ ਤੋਂ ਸ਼ ਕੁਲਦੀਪ ਸਿੰਘ ਭਾਗੋਵਾਲ, ਖਰੜ ਤੋਂ ਸ਼ ਕੁਸਲਪਾਲ ਸਿੰਘ ਮਾਨ, ਗੜ੍ਹਸ਼ੰਕਰ ਤੋੰ ਸ਼ ਗੁਰਨਾਮ ਸਿੰਘ ਸਿੰਗੜੀਵਾਲ, ਸੰਗਰੂਰ ਤੋਂ ਸ਼ ਗੁਰਨੈਬ ਸਿੰਘ ਰਾਮਪੁਰਾ, ਮਹਿਲ ਕਲਾਂ ਤੋੰ ਸ਼ ਗੁਰਜੰਟ ਸਿੰਘ ਕੱਟੂ, ਸ਼ ਨਿਹਾਲ ਸਿੰਘ ਵਾਲਾ ਤੋੰ ਸ਼ ਬਲਦੇਵ ਸਿੰਘ ਗਗੜਾ, ਭਦੌੜ ਤੋੰ ਡਾ ਹਰਜਿੰਦਰ ਸਿੰਘ ਜੱਖੂ, ਮੌੜ ਤੋੰ ਸ਼ ਪਰਮਿੰਦਰ ਸਿੰਘ ਬਾਲਿਆਂਵਾਲੀ, ਧਰਮਕੋਟ ਤੋੰ ਸ਼ ਬਲਰਾਜ ਸਿੰਘ ਖਾਲਸਾ, ਖੇਮਕਰਨ ਤੋੰ ਸ਼ ਹਰਪਾਲ ਸਿੰਘ ਬਲੇਰ, ਅਟਾਰੀ ਤੋੰ ਸ਼ ਸਮਸ਼ੇਰ ਸਿੰਘ ਬਰਾੜ, ਜੰਡਿਆਲਾ ਗੁਰੂ ਸ਼ ਬਲਜੀਤ ਸਿੰਘ ਬੁੱਟਰ, ਬਟਾਲਾ ਤੋੰ ਸ਼ ਗੁਰਬਚਨ ਸਿੰਘ ਪਵਾਰ, ਫਤਹਿਗੜ੍ਹ ਚੂੜੀਆਂ ਸ਼ ਗੁਰਵਿੰਦਰ ਸਿੰਘ ਜੌਲੀ, ਸਮਰਾਲਾ ਤੋੰ ਸ਼ ਅੰਮਿ੍ਤਪਾਲ ਸਿੰਘ ਛੰਦੜਾਂ, ਫਿਰੋਜ਼ਪੁਰ ਸਹਿਰੀ ਸ਼ ਤੇਜਿੰਦਰ ਸਿੰਘ ਦਿਓਲ, ਅਬੋਹਰ ਤੋੰ ਸ਼੍ਰੀ ਇੰਦਰਜੀਤ ਬੁਲੰਦੀ ਮੁਕਤਸਰ ਤੋੰ ਬੀਬੀ ਮਨਦੀਪ ਕੌਰ ਸੰਧੂ ਨੂੰ ਪਾਰਟੀ ਦੇ ਉਮੀਦਵਾਰ ਹੋਣਗੇ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News