Home » ਨਵੀਂ ਦਿੱਲੀ » ਸਤਿਕਾਰ ਕਾਨੂੰਨ ਦੀਆਂ ਸੋਧਾਂ ‘ਤੇ ਪੰਜਾਬ ਸਰਕਾਰ ਦੀ ਨੀਅਤ ਸ਼ੱਕ ਦੇ ਘੇਰੇ ਵਿੱਚ: ਸੰਤ ਮੀਤ ਸਿੰਘ

ਸਤਿਕਾਰ ਕਾਨੂੰਨ ਦੀਆਂ ਸੋਧਾਂ ‘ਤੇ ਪੰਜਾਬ ਸਰਕਾਰ ਦੀ ਨੀਅਤ ਸ਼ੱਕ ਦੇ ਘੇਰੇ ਵਿੱਚ: ਸੰਤ ਮੀਤ ਸਿੰਘ

SHARE ARTICLE

5 Views

ਨਵੀਂ ਦਿੱਲੀ 31 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਤਿਕਾਰ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਪੰਜਾਬ ਸਰਕਾਰ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਸਰਕਾਰ ‘ਤੇ ਦੋਸ਼ ਲੱਗ ਰਹੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਗਈਆਂ ਜ਼ਰੂਰੀ ਸੋਧਾਂ ਲਾਗੂ ਕਰਨ ਦੀ ਬਜਾਏ ਸਿਰਫ਼ ਇੱਕ ਲਿਖਤੀ ਜਵਾਬ ਭੇਜ ਕੇ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੋਸ਼ ਇਹ ਵੀ ਹਨ ਕਿ ਜਿਨ੍ਹਾਂ ਧਾਰਾਵਾਂ ਦਾ ਪੰਥਕ ਪੱਧਰ ‘ਤੇ ਵਿਰੋਧ ਹੋ ਰਿਹਾ ਸੀ, ਉਨ੍ਹਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ ਇਸ ਸਾਰੇ ਘਟਨਾਕ੍ਰਮ ਰਾਹੀਂ ਸਰਕਾਰ ਨੇ ਹੋਰ ਦੋ ਮਹੀਨਿਆਂ ਦਾ ਸਮਾਂ ਹਾਸਲ ਕਰ ਲਿਆ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕ ਪੂਰੀ ਵਾਰਡ ਨੰਬਰ 32 ਦੇ ਉਮੀਦੁਆਰ ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਰਵੱਈਆ ਪੰਥਕ ਭਾਵਨਾਵਾਂ ਨਾਲ ਇਨਸਾਫ਼ ਨਹੀਂ ਕਰਦਾ। ਉਨ੍ਹਾਂ ਨੇ ਸਮੂਹ ਪੰਥਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਸਰਕਾਰ ਦੀ ਇਸ ਕਾਰਵਾਈ ਦਾ ਡਟਵਾਂ ਵਿਰੋਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਗਸਤ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਇਜਲਾਸ ਦੌਰਾਨ ਮੁੱਖ ਮੰਤਰੀ ਅਤੇ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ ਜਾਣਾ ਚਾਹੀਦਾ ਹੈ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਾਜ਼ਰ ਹੋਏ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਕਾਨੂੰਨ ਵਿੱਚ ਸੋਧਾਂ ਕਰਨ ਲਈ ਸਹਿਮਤੀ ਜਤਾਈ ਸੀ ਅਤੇ ਇਹ ਵੀ ਮੰਨਿਆ ਸੀ ਕਿ ਉਨ੍ਹਾਂ ਨੇ ਬਿਨਾਂ ਪੂਰੀ ਤਰ੍ਹਾਂ ਪੜ੍ਹੇ ਮਸੌਦੇ ਨੂੰ ਪ੍ਰਵਾਨਗੀ ਦਿੱਤੀ ਸੀ, ਤਾਂ ਹੁਣ ਉਹ ਵਾਅਦਾ ਕਿਉਂ ਨਹੀਂ ਨਿਭਾਇਆ ਜਾ ਰਿਹਾ? ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਹੁਣ ਸਮਾਂ ਬਿਆਨਾਂ ਦਾ ਨਹੀਂ, ਸਗੋਂ ਜਵਾਬਦੇਹੀ ਦਾ ਹੈ। ਜੇਕਰ ਸਰਕਾਰ ਨੇ ਪੰਥ ਦੀਆਂ ਮੰਗਾਂ ਨੂੰ ਅਣਡਿੱਠਾ ਕਰਨਾ ਹੀ ਹੈ ਤਾਂ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਇਸ ਮੁੱਦੇ ‘ਤੇ ਤਿੱਖੇ ਸਵਾਲ ਪੁੱਛੇ ਜਾਣਗੇ ਅਤੇ ਲੋਕਾਂ ਨੂੰ ਇਹ ਦੱਸਣਾ ਪਵੇਗਾ ਕਿ ਆਖ਼ਿਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦਾ ਕਾਰਨ ਕੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰਬਾਣੀ ਨੂੰ ਸਮਝਣ ਦੀ ਭੁੱਖ ਜਾਗ ਪਵੇ ਤਾਂ ਜੀਵਨ ਬਦਲ ਜਾਂਦਾ ਹੈ: ਭਾਈ ਸਰਬਜੀਤ ਸਿੰਘ ਧੂੰਦਾ ਸਿੱਖ ਪ੍ਰਚਾਰਕਾਂ ਅਤੇ ਉਨ੍ਹਾਂ ਨੂੰ ਸੁਣਨ ਵਾਲੀਆਂ ਸੰਗਤਾਂ ਪ੍ਰਤੀ ਅਪਮਾਨਜਨਕ ਅਤੇ ਅਸ਼ੋਭਨੀਕ ਸ਼ਬਦਾਵਲੀ ਵਰਤਣ ਵਾਲੇ ਤੱਤਾਂ ਤੋਂ ਸੰਗਤਾਂ ਸੁਚੇਤ ਰਹਿਣ – ਭਾਈ ਗੁਰਾਇਆ