ਫਰੈਂਕਫਰਟ, ਜਰਮਨੀ:1 ਅਗਸਤ : ਜਰਮਨੀ ਦੀਆਂ ਸਮੂਹ ਪੰਥਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ 15 ਅਗਸਤ 2026 ਨੂੰ ਭਾਰਤੀ ਜਨਰਲ ਕੌਂਸਲੇਟ ਫਰੈਂਕਫਰਟ ਦੇ ਸਾਹਮਣੇ ਕਾਲਾ ਦਿਵਸ ਮਨਾਉਂਦਿਆਂ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਇਸ ਰੋਸ ਮੁਜ਼ਾਹਰੇ ਰਾਹੀਂ ਸਿੱਖ ਕੌਮ ਨਾਲ ਲੰਮੇ ਸਮੇਂ ਤੋਂ ਹੁੰਦੀਆਂ ਆ ਰਹੀਆਂ ਬੇਇਨਸਾਫ਼ੀਆਂ, ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਵਾਂ, ਪੰਜਾਬ ਨਾਲ ਹੋਏ ਵਿਤਕਰਿਆਂ ਅਤੇ ਸਿੱਖ ਕੌਮ ਦੇ ਖੋਹੇ ਗਏ ਕੌਮੀ ਹੱਕਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।
ਪ੍ਰਬੰਧਕਾਂ ਵੱਲੋਂ ਜਰਮਨੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ, ਸਿੱਖ ਸੰਸਥਾਵਾਂ, ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਸਿੱਖ ਰਾਜ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਸ਼ਾਂਤਮਈ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣ।
ਆਓ ਪੰਜਾਬੀਓ!
ਇਕੱਠੇ ਹੋ ਕੇ ਖਾਲਸਾ ਰਾਜ ਦੀ ਗੱਲ ਕਰੀਏ।
ਆਪਣੇ ਖੋਹੇ ਹੋਏ ਕੌਮੀ ਹੱਕਾਂ ਦੀ ਗੱਲ ਕਰੀਏ।
ਸਿੱਖ ਕੌਮ ਨਾਲ ਹੋਈਆਂ ਬੇਇਨਸਾਫ਼ੀਆਂ ਅਤੇ ਵਿਤਕਰਿਆਂ ਵਿਰੁੱਧ ਆਵਾਜ਼ ਬੁਲੰਦ ਕਰੀਏ।
ਦੁਨੀਆ ਨੂੰ ਦੱਸੀਏ ਕਿ ਸਿੱਖ ਕੌਮ ਆਪਣੇ ਹੱਕਾਂ, ਆਪਣੀ ਆਜ਼ਾਦੀ ਅਤੇ ਆਪਣੇ ਕੌਮੀ ਭਵਿੱਖ ਪ੍ਰਤੀ ਜਾਗਰੂਕ ਹੈ।
ਇਹ ਰੋਸ ਮੁਜ਼ਾਹਰਾ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਨੁਸ਼ਾਸਿਤ ਢੰਗ ਨਾਲ ਕੀਤਾ ਜਾਵੇਗਾ। ਸਮੂਹ ਸੰਗਤ ਨੂੰ ਬੇਨਤੀ ਹੈ ਕਿ ਕੇਸਰੀ ਦਸਤਾਰਾਂ, ਦੁਪੱਟਿਆਂ, ਕਾਲੀਆਂ ਪੱਟੀਆਂ ਅਤੇ ਸਿੱਖ ਕੌਮ ਦੇ ਹੱਕਾਂ ਨਾਲ ਸਬੰਧਤ ਤਖ਼ਤੀਆਂ ਸਮੇਤ ਸਮੇਂ ਸਿਰ ਪਹੁੰਚ ਕੇ ਇਸ ਕੌਮੀ ਇਕੱਠ ਨੂੰ ਕਾਮਯਾਬ ਬਣਾਇਆ ਜਾਵੇ।
ਮਿਤੀ ਅਤੇ ਸਮਾਂ
ਸ਼ਨੀਵਾਰ, 15 ਅਗਸਤ 2026
ਦੁਪਹਿਰ 13:00 ਵਜੇ ਤੋਂ 16:00 ਵਜੇ ਤੱਕ
ਸਥਾਨ
ਭਾਰਤੀ ਜਨਰਲ ਕੌਂਸਲੇਟ ਦੇ ਸਾਹਮਣੇ
Friedrich-Ebert-Anlage 26
60325 Frankfurt am Main, Germany
ਵਧੇਰੇ ਜਾਣਕਾਰੀ ਲਈ ਸੰਪਰਕ
ਜਰਮਨ ਦੀਆਂ ਪੰਥਕ ਜਥੇਬੰਦੀਆਂ
ਮੋਬਾਈਲ: +49 163 1526220
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








