Home » ਨਵੀਂ ਦਿੱਲੀ » ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ 9 ਅਗਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ — ਭਾਈ ਸੁਖਚੈਨ ਸਿੰਘ

ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ 9 ਅਗਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ — ਭਾਈ ਸੁਖਚੈਨ ਸਿੰਘ

SHARE ARTICLE

14 Views

ਨਵੀਂ ਦਿੱਲੀ, 6 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 9 ਅਗਸਤ ਨੂੰ ਪਿੰਡ ਦਾਸੂਵਾਲ ਮੰਡੀ, ਤਹਿਸੀਲ ਪੱਟੀ, ਜ਼ਿਲ੍ਹਾ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦੇ ਸਲਾਨਾ ਸ਼ਹੀਦੀ ਸਮਾਗਮ ਵਿੱਚ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ।
ਭਾਈ ਸੁਖਚੈਨ ਸਿੰਘ ਨੇ ਕਿਹਾ ਕਿ ਅਖੰਡ ਕੀਰਤਨੀ ਜਥੇ ਦਾ ਇਤਿਹਾਸ ਗੁਰਬਾਣੀ ਦੀ ਕਮਾਈ, ਨਾਮ-ਬਾਣੀ ਨਾਲ ਜੁੜੇ ਜੀਵਨ ਅਤੇ ਪੰਥ ਦੀ ਰੱਖਿਆ ਲਈ ਆਪਣਾ ਸਰਬੰਸ ਨਿਛਾਵਰ ਕਰਨ ਵਾਲੇ ਯੋਧਿਆਂ ਦੀਆਂ ਸ਼ਹਾਦਤਾਂ ਨਾਲ ਰੌਸ਼ਨ ਹੈ। ਉਨ੍ਹਾਂ ਕਿਹਾ ਕਿ ਜਥਾ ਆਪਣੇ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ‘ਤੇ ਮਾਣ ਕਰਦਾ ਹੈ ਅਤੇ ਹਰ ਸਾਲ ਕਰਵਾਏ ਜਾਂਦੇ ਸ਼ਹੀਦੀ ਸਮਾਗਮ ਸੰਗਤਾਂ ਲਈ ਪ੍ਰੇਰਣਾ ਦਾ ਸਰੋਤ ਬਣਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ, ਨਿਸ਼ਕਾਮ ਸੇਵਾ, ਗੁਰਬਾਣੀ ਪ੍ਰਤੀ ਸਮਰਪਣ ਅਤੇ ਪੰਥਕ ਅਡੋਲਤਾ ਤੋਂ ਸਿੱਖਿਆ ਲੈਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸ਼ਹੀਦੀ ਸਮਾਗਮ ਸਿਰਫ਼ ਇੱਕ ਧਾਰਮਿਕ ਇਕੱਠ ਨਹੀਂ, ਸਗੋਂ ਗੁਰੂ ਦੇ ਸਿਧਾਂਤਾਂ ਅਤੇ ਪੰਥਕ ਵਿਰਸੇ ਨਾਲ ਜੁੜਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਹਾਜ਼ਰੀ ਭਰਨ, ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਭ ਪ੍ਰਾਪਤ ਕਰਨ ਅਤੇ ਸ਼ਹੀਦ ਸਿੰਘਾਂ ਦੀ ਪਾਵਨ ਯਾਦ ਨੂੰ ਸਿਜਦਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਸੁਖਚੈਨ ਸਿੰਘ ਦੇ ਨਾਲ ਭਾਈ ਅਰਜਨ ਸਿੰਘ ਸ਼ੇਰਗਿੱਲ (ਮੋਹਾਲੀ) ਅਤੇ ਮਾਸਟਰ ਬਲਦੇਵ ਸਿੰਘ (ਤਰਨ ਤਾਰਨ) ਨੇ ਵੀ ਸੰਗਤਾਂ ਨੂੰ ਸ਼ਹੀਦੀ ਸਮਾਗਮ ਵਿੱਚ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਥ ਦੇ ਮਹਾਨ ਜਰਨੈਲਾਂ ਅਤੇ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਹਰ ਗੁਰਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ ਦੌਰਾਨ ਵੱਖ-ਵੱਖ ਪੰਥਕ ਆਗੂ ਮਹਾਨ ਜਰਨੈਲਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਸੰਗਤਾਂ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਅਰਦਾਸ ਰਾਹੀਂ ਸ਼ਹੀਦ ਸਿੰਘਾਂ ਨੂੰ ਨਮਨ ਕਰਨਗੀਆਂ। ਸਮਾਗਮ ਨੂੰ ਸਫ਼ਲ ਬਣਾਉਣ ਲਈ ਬਾਬਾ ਦਰਸ਼ਨ ਸਿੰਘ (ਮੁੱਖੀ ਗੁਰਦੁਆਰਾ ਬਾਬਾ ਬੀਰ ਸਿੰਘ), ਭਾਈ ਦਲਜੀਤ ਸਿੰਘ, ਭਾਈ ਅਮਰਜੀਤ ਸਿੰਘ, ਸਰਪੰਚ ਦਲਜੀਤ ਸਿੰਘ ਅਤੇ ਭਾਈ ਪ੍ਰਗਟ ਸਿੰਘ ਸਮੇਤ ਪਿੰਡ ਦਾਸੂਵਾਲ ਦੀ ਸਮੂਹ ਸੰਗਤ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News