Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

SHARE ARTICLE

8 Views

ਨਵੀਂ ਦਿੱਲੀ, 13 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਘਰਾਂ ਅੰਦਰ ਅਜਿਹੇ ਹਮਲੇ ਕਰਨਾ ਗੁਰਮਰਿਆਦਾ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਸਿਆਸੀ ਮਤਭੇਦ ਆਪਣੀ ਥਾਂ ਹਨ, ਪਰ ਕਿਸੇ ਵਿਅਕਤੀ ’ਤੇ ਜਾਨਲੇਵਾ ਹਮਲਾ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਮੰਨਿਆ ਕਿ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬਾਦਲ ਸਰਕਾਰ ਅਤੇ ਬਾਦਲ ਪਰਿਵਾਰ ਪ੍ਰਤੀ ਲੋਕਾਂ ਵਿੱਚ ਰੋਸ ਹੈ, ਪਰ ਇਸ ਰੋਸ ਦਾ ਪ੍ਰਗਟਾਵਾ ਹਿੰਸਕ ਢੰਗ ਨਾਲ ਕਰਨਾ ਵਾਜਬ ਨਹੀਂ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਸਿਆਸੀ ਆਗੂ ਹਨ ਅਤੇ ਲੋਕਾਂ ਕੋਲ ਚੋਣਾਂ ਦੌਰਾਨ ਵੋਟ ਦੀ ਤਾਕਤ ਰਾਹੀਂ ਆਪਣੇ ਰੋਸ ਦਾ ਪ੍ਰਗਟਾਵਾ ਕਰਨ ਦਾ ਲੋਕਤੰਤਰਿਕ ਹੱਕ ਹੈ; ਕਿਸੇ ਦੀ ਜਾਨ ਲੈ ਕੇ ਜਾਂ ਜਾਨਲੇਵਾ ਹਮਲਾ ਕਰਕੇ ਸਿਆਸੀ ਵਿਰੋਧ ਜਤਾਉਣਾ ਸਹੀ ਨਹੀਂ। ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਦੂਜੀ ਵਾਰ ਹੋਏ ਇਸ ਹਮਲੇ ਤੋਂ ਸਬਕ ਲੈਂਦਿਆਂ ਆਪਣੀਆਂ ਪਿਛਲੀਆਂ ਗਲਤੀਆਂ ਦੀ ਸਮੀਖਿਆ ਕਰਨੀ ਅਤੇ ਸੰਗਤ ਤੇ ਲੋਕਾਂ ਦੇ ਰੋਸ ਦੇ ਕਾਰਨਾਂ ਨੂੰ ਸਮਝਦਿਆਂ ਆਪਣੇ ਅੰਦਰ ਸੁਧਾਰ ਲਿਆਉਣ ਲਈ ਯਤਨ ਕਰਨੇ ਚਾਹੀਦੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News