ਪੁਲਿਸ ਲਾਈਨ ਗਰਾਊਂਂਡ ਤਰਨ ਤਾਰਨ ਅਤੇ ਆਲੇ-ਦੁਆਲੇ ਲਗਦੇ 5 ਕਿਲੋਮੀਟਰ ਦੇ ਘੇਰੇ ਅੰਦਰ ‘ਨੋ ਡਰੋਨ ਜੋ਼ਨ’ ਘੋਸ਼ਿਤ
ਤਰਨ ਤਾਰਨ, 13 ਅਗਸਤ :/ਗੁਰਪ੍ਰੀਤ ਸਿੰਘ
ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 13 ਅਗਸਤ 2026 ਤੋਂ 15 ਅਗਸਤ 2026 (ਜ਼ਿਲ੍ਹਾ ਪੱਧਰੀ ਸਮਾਗਮ ਖ਼ਤਮ ਹੋਣ ਤੱਕ) ਤੱਕ ਪੁਲਿਸ ਲਾਈਨ ਗਰਾਊਂਂਡ ਤਰਨ ਤਾਰਨ ਅਤੇ ਆਲੇ-ਦੁਆਲੇ ਲਗਦੇ 5 ਕਿਲੋਮੀਟਰ ਦੇ ਘੇਰੇ ਅੰਦਰ ‘ਨੋ ਡਰੋਨ ਜੋ਼ਨ’ ਘੋਸ਼ਿਤ ਕੀਤਾ ਹੈ। ਸੁਰੱਖਿਆ ਬਲ ਅਤੇ ਪੁਲਿਸ ਵਿਭਾਗ ਦੇ ਡਰੋਨਾਂ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ। ਜੇਕਰ ਮੀਡੀਆ ਵੱਲੋਂ ਉਕਤ ਸਮਾਗਮ ਵਿੱਚ ਡਰੋਨ ਦੀ ਵਰਤੋਂ ਕਰਨੀ ਹੈ, ਤਾਂ ਉਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ ਪਾਸੋਂ ਪੂਰਵ ਪ੍ਰਵਾਨਗੀ ਪ੍ਰਾਪਤ ਕਰਨੀ ਜਰੂਰੀ ਹੈ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ ਵੱਲੋਂ ਆਪਣੇ ਪੱਤਰ ਰਾਹੀਂ ਲਿਖਿਆ ਗਿਆ ਹੈ ਜ਼ਿਲ੍ਹਾ ਤਰਨ ਤਾਰਨ ਵਿੱਚ15 ਅਗਸਤ 2026 ਦਾ ਜ਼ਿਲ੍ਹਾ ਪੱਧਰੀ ਸਮਾਗਮ ਪੁਲਿਸ ਲਾਈਨ ਗਰਾਊਂਂਡ ਤਰਨ ਤਾਰਨ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵੀ.ਵੀ.ਆਈ.ਪੀਜ਼/ਸ਼ਖਸੀਅਤਾਂ ਅਤੇ ਵੱਡੇ ਪੱਧਰ ‘ਤੇ ਵਿਦਿਆਰਥੀ ਅਤੇ ਆਮ ਲੋਕ ਪਹੁੰਚੇ ਰਹੇ ਹਨ। ਉਨ੍ਹਾਂ ਵੱਲੋਂ ਇਸ ਮੌਕੇ ‘ਤੇ ਜਨਤਕ ਸੁਰੱਖਿਆ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਦੀ ਬਹਾਲੀ ਲਈ ਮਿਤੀ 13 ਅਗਸਤ 2026 ਤੋਂ 15 ਅਗਸਤ 2026 ਤੱਕ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਅਤੇ ਆਲੇ-ਦੁਆਲੇ ਲਗਦੇ 5 ਕਿਲੋਮੀਟਰ ਦੇ ਘੇਰੇ ਅੰਦਰ ਨੋ ਡਰੋਨ ਜੋ਼ਨ ਘੋਸ਼ਿਤ ਲਈ ਲਈ ਬੇਨਤੀ ਕੀਤੀ ਗਈ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








