ਪੰਜਾਬ ਬੰਦ ਦੇ ਸੱਦੇ ਕਾਰਨ ਭਿੱਖੀਵਿੰਡ ਚ ਪੂਰਨ ਤੌਰ ਤੇ ਬੰਦ ਹੋਇਆ। ਭਿੱਖੀਵਿੰਡ 21 ਅਗਸਤ (ਖਿੜਿਆ ਪੰਜਾਬ) ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਪਰ ਹਾਲੇ ਵੀ ਜੇਲਾਂ ਵਿੱਚ ਬੰਦ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਐਲਾਨ ਦੇ ਸਮਰਥਨ ਵਿੱਚ ਭਿੱਖੀਵਿੰਡ ਬਾਜ਼ਾਰ ਪੂਰਨ ਤੌਰ ਤੇ ਬੰਦ ਰਿਹਾ। ਪੰਜਾਬ ਬੰਦ ਦੇ ਸੱਦੇ ਦੀ ਵੱਖ ਵੱਖ ਜਥੇਬੰਦੀਆਂ ਵੱਲੋਂ ਵੀ ਹਿਮਾਇਤ ਕੀਤੀ ਗਈ। ਭਿੱਖੀਵਿੰਡ ਵਿੱਚ ਸਾਰਾ ਬਾਜ਼ਾਰ ਬੰਦ ਰਿਹਾ ਸਿਰਫ ਹਸਪਤਾਲ, ਮੈਡੀਕਲ ਸਟੋਰ ਖੁੱਲ੍ਹੇ ਸਨ। ਵਿੱਦਿਅਕ ਸੰਸਥਾਵਾਂ, ਦੁਕਾਨਾਂ ਸਮੇਤ ਹੋਰ ਕਾਰੋਬਾਰੀ ਸੰਸਥਾਨ ਵੀ ਬੰਦ ਸਨ। ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਜਿਸ ਕਾਰਨ ਬੰਦ ਦੇ ਸੱਦੇ ਨੂੰ ਭਰਪੂਰ ਸਮਰਥਨ ਮਿਲਿਆ। ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਬੰਦ ਸਾਂਤੀਪੂਰਨ ਰਿਹਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








