Home » ਨਵੀਂ ਦਿੱਲੀ » ਕੈਨੇਡਾ ’ਚ ਦੋ ਖਾਲਿਸਤਾਨ ਪੱਖੀ ਕਾਰਕੁਨਾਂ ਨੂੰ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਕੀਤਾ ਸਾਵਧਾਨ

ਕੈਨੇਡਾ ’ਚ ਦੋ ਖਾਲਿਸਤਾਨ ਪੱਖੀ ਕਾਰਕੁਨਾਂ ਨੂੰ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਕੀਤਾ ਸਾਵਧਾਨ

SHARE ARTICLE

22 Views

ਨਵੀਂ ਦਿੱਲੀ 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟਿਸ਼ ਕੋਲੰਬੀਆ ਦੇ ਦੋ ਖਾਲਿਸਤਾਨ ਪੱਖੀ ਕਾਰਕੁਨਾਂ ਦਾ ਦਾਅਵਾ ਹੈ ਕਿ ਕੈਨੇਡਾ ਦੀ ਪੁਲਿਸ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਜਾਨ ਨੂੰ ਖਤਰੇ ਸਬੰਧੀ ਚਿਤਾਵਨੀ ਦਿੱਤੀ ਹੈ। ਦੋਵੇਂ ਕਾਰਕੁਨ ਆਜ਼ਾਦ ਸਿੱਖ ਰਾਜ ਦੀ ਮੰਗ ਲਈ ਆਪਣੀਆਂ ਗਤੀਵਿਧੀਆਂ ਜਾਰੀ ਰੱਖ ਰਹੇ ਹਨ। ਐਬਟਸਫੋਰਡ ਵਾਸੀ ਮਨਜਿੰਦਰ ਸਿੰਘ, ਜੋ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਬਾਹਰ ਹਰ ਮਹੀਨੇ ਰੈਲੀ ਕਰਵਾਉਂਦੇ ਹਨ, ਨੇ ਕਿਹਾ ਕਿ ਆਰਸੀਐੱਮਪੀ ਵੱਲੋਂ ਪਿਛਲੇ ਹਫ਼ਤੇ ਉਨ੍ਹਾਂ ਨੂੰ ‘ਡਿਊਟੀ-ਟੂ-ਵਾਰਨ’ ਨੋਟਿਸ ਜਾਰੀ ਕਰਕੇ ਜਾਨ ਨੂੰ ਸੰਭਾਵਿਤ ਖਤਰੇ ਬਾਰੇ ਸੁਚੇਤ ਕੀਤਾ ਗਿਆ। ਇਸੇ ਤਰ੍ਹਾਂ ਨਰਿੰਦਰ ਸਿੰਘ ਰੰਧਾਵਾ ਜੋ ਕਿ ਸਰੀ ਡੇਲਟਾ ਗੁਰਦੁਆਰਾ ਸਾਹਿਬ ਦੇ ਮੈਂਬਰ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਨੇੜਲੇ ਸਾਥੀ ਸਨ, ਨੇ ਦਾਅਵਾ ਕੀਤਾ ਕਿ ਸਰੀ ਪੁਲਿਸ ਨੇ ਵੀ ਹਫ਼ਤੇ ਦੇ ਅੰਤ ਵਿੱਚ ਉਨ੍ਹਾਂ ਨੂੰ ਅਜਿਹੀ ਹੀ ਚਿਤਾਵਨੀ ਦਿੱਤੀ। ਦੋਵੇਂ ਕਾਰਕੁਨਾਂ ਨੇ ਇਨ੍ਹਾਂ ਧਮਕੀਆਂ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਭਾਰਤ ਸਰਕਾਰ ਪਹਿਲਾਂ ਵੀ ਖਾਲਿਸਤਾਨ ਸਮਰਥਕਾਂ ਨੂੰ ਨਿਸ਼ਾਨਾ ਬਣਾਉਣ ਸਬੰਧੀ ਲੱਗੇ ਅਜਿਹੇ ਦੋਸ਼ਾਂ ਤੋਂ ਇਨਕਾਰ ਕਰ ਚੁੱਕੀ ਹੈ। ਰੰਧਾਵਾ ਨੇ ਦੋਸ਼ ਲਾਇਆ ਕਿ ਭਾਰਤ ਵੱਲੋਂ ਕੈਨੇਡਾ ਦੀ ਧਰਤੀ ’ਤੇ ‘ਟ੍ਰਾਂਸਨੈਸ਼ਨਲ ਰਿਪ੍ਰੈਸ਼ਨ’ ਕੀਤਾ ਜਾ ਰਿਹਾ ਹੈ ਅਤੇ ਕਿਹਾ ਕਿ ਕੈਨੇਡੀਅਨ ਧਰਤੀ ’ਤੇ ਕੈਨੇਡੀਅਨ ਨਾਗਰਿਕਾਂ ਦੀ ਹੱਤਿਆ ਵਰਗੀਆਂ ਕਾਰਵਾਈਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਆਰਸੀਐੱਮਪੀ ਨੇ ਇਨ੍ਹਾਂ ਦੋ ਵਿਅਕਤੀਆਂ ਦੇ ਮਾਮਲਿਆਂ ਦੀ ਖਾਸ ਤੌਰ ’ਤੇ ਪੁਸ਼ਟੀ ਨਹੀਂ ਕੀਤੀ, ਪਰ ਕਿਹਾ ਕਿ ਦੇਸ਼ ਭਰ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਦੱਖਣੀ ਏਸ਼ੀਆਈ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਖਤਰਿਆਂ ਸਬੰਧੀ ‘ਡਿਊਟੀ-ਟੂ-ਵਾਰਨ’ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਇਹ ਮਾਮਲਾ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਸਰਗਰਮੀਆਂ, ਵਿਦੇਸ਼ੀ ਦਖਲਅੰਦਾਜ਼ੀ ਦੇ ਦੋਸ਼ਾਂ ਅਤੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਨੂੰ ਲੈ ਕੇ ਚੱਲ ਰਹੀ ਚਰਚਾ ਨੂੰ ਮੁੜ ਕੇਂਦਰ ਵਿੱਚ ਲੈ ਆਇਆ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News