ਡੀਜੇ ਵਾਲੇ ਤੋਂ ਪਰਚੀਆਂ ਲੈਣ ਨੂੰ ਲੈ ਕੇ ਠਾਕੇ ਦੇ ਪ੍ਰੋਗਰਾਮ ਵਿੱਚ ਆਏ ਰਿਸ਼ਤੇਦਾਰ ਵੱਲੋਂ ਗੋਲੀ ਮਾਰ ਕੇ ਨੌਜਵਾਨ ਦਾ ਕੀਤਾ ਸੀ ਕਤਲ
ਪਿਛਲੇ ਦਿਨੀਂ ਡੀਜੇ ਵਾਲੇ ਮੁੰਡੇ ਦੇ ਹੋਏ ਕਤਲ ਦਾ ਇਨਸਾਫ ਲੈਣ ਲਈ ਮਾਪਿਆਂ ਵੱਲੋਂ ਥਾਣੇ ਮੂਹਰੇ ਲਾਇਆ ਧਰਨਾ
ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਆਂਸਲ ਉਤਾੜ ਵਿਖੇ ਠਾਕੇ ਦੇ ਸਮਾਗਮ ਵਿੱਚ ਚੱਲ ਰਹੇ ਡੀਜੇ ਦੌਰਾਨ ਠਾਕਾ ਸਮਾਗਮ ਵਿੱਚ ਆਏ ਰਿਸ਼ਤੇਦਾਰ ਵੱਲੋਂ ਡੀਜੇ ਤੇ ਪਰਚੀਆਂ ਚੁਗਣ ਵਾਲੇ 16 ਸਾਲਾ ਨੌਜਵਾਨ ਕੋਲੋਂ ਪੈਸੇ ਲੈਣ ਨੂੰ ਲੈ ਕੇ ਹੋਈ ਬਹਿਸ ਵਿੱਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਕਾਤਲ ਮੌਕਾ ਵਾਰਦਾਤ ਤੋਂ ਫਰਾਰ ਹੋ ਗਏ ਸਨ।ਥਾਣਾ ਵਲਟੋਹਾ ਦੀ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਸੀ।ਮ੍ਰਿਤਕ ਨੌਜਵਾਨ ਦੀ ਪਹਿਚਾਨ ਸੁਰਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਅਲਗੋਂ ਕੋਠੀ ਵਜੋਂ ਹੋਈ ਸੀ। ਅੱਜ ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਥਾਣਾ ਵਲਟੋਹਾ ਮੂਹਰੇ ਆਪਣੇ ਪੁੱਤਰ ਦੀ ਮੌਤ ਦਾ ਇਨਸਾਫ਼ ਲੈਣ ਲਈ ਧਰਨਾ ਲਗਾ ਦਿੱਤਾ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਕਈ ਦਿਨ ਬੀਤ ਜਾਣ ਤੇ ਹਾਲੇ ਤੱਕ ਵੀ ਪਰਿਵਾਰ ਨੂੰ ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਇਨਸਾਫ ਨਹੀਂ ਦਿੱਤਾ ਗਿਆ ਅਤੇ ਨਾ ਹੀ ਕੋਈ ਗ੍ਰਿਫ਼ਤਾਰੀ ਹੋਈ ਹੈ। ਇਸ ਲਈ ਸਾਨੂੰ ਮਜਬੂਰ ਹੋ ਕੇ ਧਰਨਾ ਦੇਣਾ ਪਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।