ਜਰਮਨੀ 22 ਅਗਸਤ (ਖਿੜਿਆ ਪੰਜਾਬ)
ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬੀਤੇ ਕੱਲ ਫ਼ਰੈਂਕਫ਼ੋਰਟ ਤਸ਼ਰੀਫ ਲਿਆਏ ਹਨ । ਉਹ ਅੱਜ ਜਰਮਨ ਦੇ ਸ਼ਹਿਰ ਕੋਲਨ ਵਿਖੇ ਇੱਕ ਨਿੱਜੀ ਸਮਾਗਮ ਵਿੱਚ ਸ਼ਿਰਕਤ ਕਰਨਗੇ ! ਕੱਲ 23 ਅਗਸਤ 2026 ਐਤਵਾਰ ਗੁਰਦੁਆਰਾ ਸਿੱਖ ਸੈਂਟਰ ਫ਼ਰੈਂਕਫੋਰਟ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ ।
ਭਾਈ ਘੱਨਈਆ ਜੀ ਸਿੱਖ ਸੇਵਾ ਸੁਸਾਇਟੀ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਹੁੰਮ ਹੁੰਮਾ ਕੇ ਗੁਰੂ ਘਰ ਪਹੁੰਚਣ ਤੇ ਗੁਰਮਤਿ ਵਿਚਾਰਾਂ ਦਾ ਲਾਹਾ ਲੈਣ ! ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬੀਤੇ ਕੱਲ੍ਹ ਜਦੋ ਫ਼ਰੈਂਕਫ਼ੋਰਟ ਹਵਾਈ ਅੱਡੇ ਤੇ ਪਹੁੰਚੇ ਤਾਂ ਨਗਰ ਦੇ ਪਤਵੰਤੇ ਸਿੰਘਾਂ ਨੇ ਬੜੀ ਗਰਮਜੋਸ਼ੀ ਨਾਲ ਇਸਤਕਬਾਲ ਕੀਤਾ ਤੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ! ਸਿੰਘ ਸਾਹਿਬ ਹੋਣਾ ਦਾ ਸਵਾਗਤ ਕਰਨ ਵਾਲਿਆਂ ਚ, ਫ਼ਰੈਂਕਫ਼ੋਰਟ ਗੁਰੂ ਘਰ ਦੇ ਜਨਰਲ ਸਕੱਤਰ ਭਾਈ ਹੀਰਾ ਸਿੰਘ ਮੱਤੇਵਾਲ, ਫਰੈਂਕਫ਼ੋਰਟ ਤੋ ਕੌਂਸਲਰ ਸ੍ਰੀ ਰਮੇਸ਼ ਸ਼ਰਮਾ, ਹਰਪ੍ਰੀਤ ਸਿੰਘ ਸ਼ੰਮੀ, ਰਣਜੀਤ ਸਿੰਘ ਸੁਮਨ, ਰੁਲਦਾ ਸਿੰਘ, ਮਨਪ੍ਰੀਤ ਸਿੰਘ, ਬਾਵਾ ਸਿੰਘ ਘੋਤੜਾ , ਹੈਪੀ ਇੰਗੋਲਸਟੱਟ, ਭਾਈ ਜਸਵੰਤ ਸਿੰਘ ਆਦਿ ਸ਼ਾਮਲ ਹੋਏ !
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








