Home » ਪੰਜਾਬ » ਫਰੀਡਮ ਫਾਈਟਰਜ ਸੰਸਥਾ ਦੀਆਂ ਮੰਗਾਂ ਪ੍ਰਵਾਨ ਕਰੇ ਪੰਜਾਬ ਸਰਕਾਰ – ਹਰਿੰਦਰਪਾਲ ਸਿੰਘ ਖਾਲਸਾ।

ਫਰੀਡਮ ਫਾਈਟਰਜ ਸੰਸਥਾ ਦੀਆਂ ਮੰਗਾਂ ਪ੍ਰਵਾਨ ਕਰੇ ਪੰਜਾਬ ਸਰਕਾਰ – ਹਰਿੰਦਰਪਾਲ ਸਿੰਘ ਖਾਲਸਾ।

SHARE ARTICLE

123 Views

ਖਾਲੜਾ 25 ਅਗਸਤ (ਖਿੜਿਆ ਪੰਜਾਬ ) ਫਰੀਡਮ ਫਾਈਟਰਜ ਉਤਰਾਧਿਕਾਰੀ ਸੰਸਥਾ ( ਰਜਿ: 196 ) ਪੰਜਾਬ ਦੀ ਮੀਟਿੰਗ ਸੰਸਥਾ ਦੇ ਜਨਰਲ ਸਕੱਤਰ ਜਿਲ੍ਹਾ ਤਰਨਤਾਰਨ ਸਕੱਤਰ ਸਿੰਘ ਦੇ ਗ੍ਰਹਿ ਵਿਖੇ ਸੰਸਥਾ ਦੇ ਸਰਪ੍ਰਸਤ ਸ੍ਰ ਹਰਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਆਜ਼ਾਦੀ ਘੁਲਾਟੀਏ ਪ੍ਰੀਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਿੰਦਰਪਾਲ ਸਿੰਘ ਖਾਲਸਾ ਨੇ ਫਰੀਡਮ ਫਾਈਟਰਜ ਪ੍ਰੀਵਾਰਾਂ ਦੀਆਂ ਮੰਗਾਂ ਜਿਵੇਂ ਕਿ ਫਰੀਡਮ ਫਾਈਟਰਜ ਪ੍ਰੀਵਾਰਾਂ ਦੀ ਚੌਥੀ ਪੀੜੀ ਨੂੰ ਮਾਨਤਾ, ਬਿਨਾਂ ਸ਼ਰਤ ਮੁਫ਼ਤ ਬਿਜਲੀ, ਬਿਨਾਂ ਸ਼ਰਤ ਪਹਿਲ ਦੇ ਆਧਾਰ ਤੇ ਟਿਊਬਵੈੱਲ ਕੁਨੈਕਸ਼ਨ, ਨੌਕਰੀਆਂ ਵਿੱਚ 5% ਕੋਟਾ ਲਾਗੂ ਕੀਤਾ ਜਾਵੇ, ਹੋਰਨਾਂ ਸਟੇਟਾਂ ਦੀ ਤਰਜ ਤੇ ਪੰਜਾਬ ਵਿਚ ਵੀ ਫਰੀਡਮ ਫਾਈਟਰ ਪ੍ਰੀਵਾਰਾਂ ਨੂੰ ਪੈਨਸ਼ਨ ਦਿੱਤੀ ਜਾਵੇ, ਪਹਿਲ ਦੇ ਆਧਾਰ ਤੇ ਪ੍ਰਮੋਸ਼ਨ ਆਦਿਕ ਮੰਗਾਂ ਹਨ ਜੋ ਕਈ ਵਾਰ ਸਰਕਾਰ ਦੇ ਸਾਹਮਣੇ ਰੱਖੀਆਂ ਗਈਆਂ। ਪੰਜਾਬ ਸਰਕਾਰ ਦੇ ਸੱਦੇ ਤੇ 12 ਅਗਸਤ ਨੂੰ ਮਾਨਯੋਗ ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਚੰਡੀਗੜ੍ਹ ਵਿਖੇ ਫਰੀਡਮ ਫਾਈਟਰਜ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਮਾਨਯੋਗ ਮੁੱਖ ਸਕੱਤਰ ਸਾਹਿਬ ਵੱਲੋਂ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਮਿਲਿਆ ਅਤੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਇਸ ਬਾਰੇ ਐਲਾਨ ਕਰੇਗੀ। ਖਾਲਸਾ ਜੀ ਨੇ ਦੱਸਿਆ ਕਿ ਆਸ ਸੀ ਕਿ ਪੰਜਾਬ ਸਰਕਾਰ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਮੰਗਾਂ ਮੰਨਣ ਸਬੰਧੀ ਐਲਾਨ ਕਰੇਗੀ ਪਰ ਅਫਸੋਸ ਕਿ ਸਰਕਾਰ ਵੱਲੌਂ ਕੋਈ ਐਲਾਨ ਨਹੀਂ ਕੀਤਾ ਗਿਆ ਜਿਸ ਨਾਲ ਫਰੀਡਮ ਫਾਈਟਰ ਪ੍ਰੀਵਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸ੍ਰ ਹਰਿੰਦਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜਲਦ ਹੀ ਆਜ਼ਾਦੀ ਘੁਲਾਟੀਏ ਪ੍ਰੀਵਾਰਾਂ ਦੀਆਂ ਮੰਗਾਂ ਪ੍ਰਵਾਨ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ। ਇਸ ਮੀਟਿੰਗ ਵਿੱਚ ਸੰਸਥਾ ਦੇ ਜਿਲ੍ਹਾ ਤਰਨਤਾਰਨ ਦੇ ਮੀਤ ਪ੍ਰਧਾਨ ਸ੍ਰ ਨਿਰਮਲ ਸਿੰਘ ਜੋ ਕੁਝ ਦਿਨ ਪਹਿਲਾਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਸ੍ਰ ਹਰਿੰਦਰਪਾਲ ਸਿੰਘ ਖਾਲਸਾ ਦੇ ਨਾਲ ਮੀਟਿੰਗ ਵਿੱਚ ਬਲਦੇਵ ਸਿੰਘ ਪ੍ਰਧਾਨ ਫਰੀਦਕੋਟ, ਮਾਸਟਰ ਗੁਰਚਰਨ ਸਿੰਘ ਫਰੀਦਕੋਟ, ਸੁਰਜੀਤ ਸਿੰਘ ਭੁੱਚਰ, ਜਸਬੀਰ ਸਿੰਘ ਬੱਲਿਆਂਵਾਲਾ, ਸਕੱਤਰ ਸਿੰਘ ਪਹੂਵਿੰਡ, ਮੋਹਨ ਸਿੰਘ ਸੁਰਸਿੰਘ, ਸਤਨਾਮ ਸਿੰਘ ਵਾਂ, ਬਲਜੀਤ ਸਿੰਘ ਕਸੇਲ, ਕਾਰਜ ਕਸੇਲ ,ਜਗਦੀਪ ਸਿੰਘ ਮਾਲੇਚੱਕ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News