55 Views
ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਿਸ ਵੱਲੋਂ 270 ਗ੍ਰਾਮ ਹੈਰੋਇਨ ਅਤੇ 1,53,000 ਡਰੱਗ ਮਨੀ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ
ਮਾਨਯੋਗ ਐਸ ਐਸ ਪੀ ਅਸ਼ਵਨੀ ਕਪੂਰ ਤਰਨਤਾਰਨ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੇ ਹਨ। ਜਿਸ ਤਹਿਤ ਸ਼੍ਰੀ ਮਨਿੰਦਰ ਸਿੰਘ ਐਸ ਪੀ ਹੈੱਡਕੁਆਰਟਰ.ਸ੍ਰੀ ਕਵਲਜੀਤ ਸਿੰਘ ਡੀ.ਐਸ.ਪੀ ਸਪੈਸ਼ਲ ਨਾਰਕੋਟਿਕਸ ਸੈੱਲ ਤਰਨ ਤਾਰਨ ਦੀ ਦੇਖ-ਰੇਖ ਹੇਠ ਪੀ (ਡੀ) ਤਰਨਤਾਰਨ ਜੀ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ ਸੀ.ਆਈ.ਏ ਤਰਨਤਾਰਨ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ। ਜਿਸ ਦੇ ਤਹਿਤ ਐਸ.ਆਈ ਬਲਵਿੰਦਰ ਸਿੰਘ ਨੇ ਸੀ.ਆਈ.ਏ ਤਰਨਤਾਰਨ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਸੀ.ਆਈ.ਏ ਸੇਰੋਂ ਤੋਂ ਝਬਾਲ, ਸਰਾਏ ਅਮਾਨਤ ਖਾਂ, ਨੌਸ਼ਹਿਰਾ ਢਾਲਾ ਆਦਿ ਨੂੰ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਚੀਮਾ ਮੋੜ ਇਲਾਕੇ ਦੇ ਪਿੰਡ ਗੰਡੀਵਿੰਡ ਪਹੁੰਚੀ ਤਾਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਤੇ ਤਿੰਨ ਨੌਜਵਾਨ ਪਿੰਡ ਚੀਮਾਂ ਵੱਲੋਂ ਸ਼ੱਕੀ ਹਾਲਤ ਵਿੱਚ ਆਉਂਦੇ ਦੇਖਿਆ ਗਿਆ। ਪੁਲਿਸ ਪਾਰਟੀ ਨੇ ਜਦੋਂ ਇਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਨਾਂਅ ਪੁੱਛਿਆ ਤਾਂ ਮੋਟਰਸਾਈਕਲ ਚਾਲਕ ਨੇ ਆਪਣਾ ਨਾਮ ਜੈਕਸ ਵਾਸੀ ਸਾਂਘਣਾ ਦੱਸਿਆ ਤਾਂ ਵਿਚਕਾਰ ਬੈਠੇ ਨੌਜਵਾਨ ਨੇ ਆਪਣਾ ਨਾਂਅ ਨਸੀਬ ਵਾਸੀ ਗੰਡੀਵਿੰਡ ਦੱਸਿਆ | ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਹਰਪਾਲ ਸਿੰਘ ਸਾਘਨਾ ਦੱਸਿਆ। ਇਹਨਾਂ ਦੀ ਤਲਾਸ਼ੀ ਲੈਣ ਤੇ ਮੋਟਰਸਾਈਕਲ ਦੀ ਡਿੱਗੀ ਵਿਚੋਂ 270 ਗ੍ਰਾਮ ਹੈਰੋਇਨ ਅਤੇ 1,53,000 ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ । ਇਹਨਾਂ ਤੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਮੁਕੱਦਮਾ ਨੰਬਰ 05 ਮਿਤੀ 21.01.2024 ਜੁਰਮ 21-(ਸੀ) 29/61/85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਲਿਆ ਗਿਆ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।