ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਇਨਾਂ ਮੁਕਾਬਲਿਆਂ ਵਿੱਚ ਪਹੁੰਚਣ ਦੀ ਅਪੀਲ
ਖਾਲੜਾ 31 ਅਗਸਤ : ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ ਪੰਜਾਬ ਵੱਲੋਂ ਸ਼ਬਦ ਗੁਰੂ , ਮਨੁੱਖਤਾ ਦੇ ਸਾਂਝੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਤੇ ਪੰਜਵਾਂ ਸਲਾਨਾ ਸਮਾਗਮ ਗੁਰਦੁਆਰਾ ਭਗਤ ਸੈਣ ਜੀ ਪਿੰਡ ਸੋਹਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਐਨਆਰਆਈ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 2 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 8:30 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਬੱਚਿਆਂ ਦੇ ਸਵਾਲ ਜਵਾਬ ਅਤੇ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਹੀਰਾ ਸਿੰਘ ਸੋਹਲ ਮੀਤ ਪ੍ਰਧਾਨ, ਭਾਈ ਨਿਰਮਲ ਸਿੰਘ ਸੁਰ ਸਿੰਘ ਸਕੱਤਰ, ਭਾਈ ਹਰਚਰਨ ਸਿੰਘ ਉਬੋਕੇ ਮੀਤ ਸਕੱਤਰ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿੱਚ ਲਗਭਗ 17 ਸਕੂਲਾਂ ਦੇ ਬੱਚੇ ਦਸਤਾਰ ਦੁਮਾਲਾ ਮੁਕਾਬਲੇ ਵਿੱਚ ਭਾਗ ਲੈ ਰਹੇ ਹਨ ਅਤੇ 13 ਸਕੂਲਾਂ ਦੀਆਂ ਟੀਮਾਂ ਵਿੱਚ ਸਵਾਲ ਜਵਾਬ ਮੁਕਾਬਲੇ ਹੋਣਗੇ। ਜੇਤੂ ਟੀਮਾਂ ਨੂੰ ਨਗਦ ਰਾਸ਼ੀ, ਆਕਰਸ਼ਿਤ ਇਨਾਮ ਅਤੇ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦਸਤਾਰ ਦੁਮਾਲਾ ਮੁਕਾਬਲੇ ਵਿੱਚ ਚੌਥੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਇਸ ਦੇ ਨਾਲ ਹੀ ਸਮਾਜਿਕ ਧਾਰਮਿਕ ਖੇਤਰ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਹੀਆਂ ਪੰਜ ਸੰਸਥਾਵਾਂ ਨੂੰ ਉਜਲ ਦੀਦਾਰ ਨਿਰਮਲ ਬੁੱਧ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਹਨਾਂ ਸਮਾਗਮਾਂ ਵਿੱਚ ਸਿੰਘ ਸਾਹਿਬ ਗਿਆਨੀ ਨਿਸ਼ਾਨ ਸਿੰਘ ਜੀ ਗੰਡੀਵਿੰਡ ਹੈਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ ਜੀ ਦਦੇਹਰ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ, ਭਾਈ ਸੁਖਵਰਸ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ, ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰ, ਪ੍ਰਚਾਰਕ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੱਤਰਕਾਰ ਭਾਈਚਾਰਾ ਪਹੁੰਚ ਰਿਹਾ ਹੈ। ਉਹਨਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਇਹਨਾਂ ਸਮਾਗਮਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਬੱਚਿਆਂ ਨੂੰ ਗੁਰਬਾਣੀ ਅਤੇ ਆਪਣੀ ਮਹਾਨ ਵਿਰਾਸਤ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਨਿੰਦਰਪਾਲ ਸਿੰਘ ਮਖੂ, ਵਜੀਰ ਸਿੰਘ ਆਸਲ, ਸਾਜਨ ਪ੍ਰੀਤ ਸਿੰਘ, ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਅਜੀਤ ਸਿੰਘ ਘਰਿਆਲਾ ਅਤੇ ਗੁਰਪ੍ਰੀਤ ਸਿੰਘ ਸੈਡੀ ਪ੍ਰੈਸ ਸਕੱਤਰ, ਭਾਈ ਗੁਰਮੀਤ ਸਿੰਘ ਮਾਲੂਵਾਲ ਭਾਈ ਦਿਲਬਾਗ ਸਿੰਘ ਡੱਲ ਗਗਨਦੀਪ ਸਿੰਘ ਭਿਖੀਵਿੰਡ ਆਦਿ ਹਾਜਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








