ਨਵੀਂ ਦਿੱਲੀ, 11 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਨੂੰ ਐਨ ਆਖ਼ਰੀ ਮੌਕੇ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀਜ਼ੇ ਜਾਰੀ ਹੋਣ ਦੇ ਬਾਵਜੂਦ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਬੋਰਡਿੰਗ ਤੋਂ ਪਹਿਲਾਂ ਐਨ.ਓ.ਸੀ. ਮੰਗਣਾ ਹੈਰਾਨੀਜਨਕ ਅਤੇ ਨਿੰਦਣਯੋਗ ਹੈ। ਸ਼ਰਧਾਲੂਆਂ ਨੇ ਦਿੱਲੀ ਰਾਹੀਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣਾ ਸੀ, ਜਿਸ ਲਈ ਦਿੱਲੀ ਕਮੇਟੀ ਵੱਲੋਂ ਰਹਿਣ-ਸਹਿਣ, ਆਵਾਜਾਈ ਅਤੇ ਸਵਾਗਤ ਸਮੇਤ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ। ਆਗੂਆਂ ਨੇ ਕਿਹਾ ਕਿ ਮਾਮਲੇ ਸਬੰਧੀ ਪਾਕਿਸਤਾਨ ਦੇ ਮੰਤਰੀ ਰਮੇਸ਼ ਅਰੋੜਾ ਨਾਲ ਸੰਪਰਕ ਦੇ ਯਤਨਾਂ ਦਾ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਫੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








