Home » ਸੰਸਾਰ » ਜਰਮਨੀ » ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਫਰੈਂਕਫੋਰਟ/ਜਰਮਨੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਮੀਟਿੰਗ 17 ਅਕਤੂਬਰ 2026 ਦਿਨ ਸ਼ਨੀਵਾਰ ।

ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਫਰੈਂਕਫੋਰਟ/ਜਰਮਨੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਮੀਟਿੰਗ 17 ਅਕਤੂਬਰ 2026 ਦਿਨ ਸ਼ਨੀਵਾਰ ।

SHARE ARTICLE

13 Views

ਵਾਹਿਗੁਰੂ ਜੀ ਕਾ ਖ਼ਾਲਸਾ॥
ਵਾਹਿਗੁਰੂ ਜੀ ਕੀ ਫਤਹਿ॥

ਸਮੂਹ ਸਤਿਕਾਰਯੋਗ ਮੈਂਬਰ ਸਾਹਿਬਾਨ ਨੂੰ ਪਿਆਰ ਸਹਿਤ ਸੂਚਿਤ ਕੀਤਾ ਜਾਂਦਾ ਹੈ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਫਰੈਂਕਫੋਰਟ/ਜਰਮਨੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਪਹਿਲਾਂ ਮਿਤੀ 26 ਸਤੰਬਰ 2026, ਦਿਨ ਸ਼ਨੀਵਾਰ ਨੂੰ ਰੱਖੀ ਗਈ ਮੀਟਿੰਗ ਕੁਝ ਕਾਰਨਾਂ ਕਰਕੇ ਰੱਦ ਕੀਤੀ ਜਾਂਦੀ ਹੈ।

ਹੁਣ ਇਹ ਮੀਟਿੰਗ ਨਵੀਂ ਮਿਤੀ ਅਨੁਸਾਰ ਹੇਠ ਲਿਖੇ ਸਮੇਂ ਅਤੇ ਸਥਾਨ ’ਤੇ ਰੱਖੀ ਗਈ ਹੈ:

ਮਿਤੀ: ਸ਼ਨੀਵਾਰ, 17 ਅਕਤੂਬਰ 2026
ਸਮਾਂ: ਦੁਪਹਿਰ 2:30 ਵਜੇ
ਸਥਾਨ: ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ
Silostr 64, 65929 Frankfurt am Main

ਸਮੂਹ ਮੈਂਬਰ ਸਾਹਿਬਾਨ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਕਿਰਪਾ ਕਰਕੇ ਸਮੇਂ ਸਿਰ ਪਹੁੰਚ ਕੇ ਮੀਟਿੰਗ ਦੀ ਸ਼ੋਭਾ ਵਧਾਉਣੀ ਜੀ।

ਧੰਨਵਾਦ ਸਹਿਤ।

ਬੇਨਤੀ ਕਰਤਾ,
ਸਮੂਹ ਪ੍ਰਬੰਧਕ ਕਮੇਟੀ
ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ
ਸਿੱਖ ਵੈੱਲਫੇਅਰ ਐਸੋਸੀਏਸ਼ਨ ਫਰੈਂਕਫੋਰਟ/ਜਰਮਨੀ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News