Home » ਦੁਆਬਾ » 40,000 ਰੁਪਏ ਰਿਸ਼ਵਤ ਲੈਂਦਿਆਂ ਬੈਕ ਮੁਲਾਜ਼ਮ ਰੰਗੇ ਹੱਥੀਂ ਵਿਜੀਲੈਂਸ ਵੱਲੋਂ ਕਾਬੂ

40,000 ਰੁਪਏ ਰਿਸ਼ਵਤ ਲੈਂਦਿਆਂ ਬੈਕ ਮੁਲਾਜ਼ਮ ਰੰਗੇ ਹੱਥੀਂ ਵਿਜੀਲੈਂਸ ਵੱਲੋਂ ਕਾਬੂ 

SHARE ARTICLE

140 Views

40,000 ਰੁਪਏ ਰਿਸ਼ਵਤ ਲੈਂਦਿਆਂ ਬੈਕ ਮੁਲਾਜ਼ਮ ਰੰਗੇ ਹੱਥੀਂ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ ‘ਸਿਲਵਰ ਮੋਡ ਫੈਸ਼ਨ’ ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9.2020 ਨੂੰ 4 ਸਾਲਾਂ ਲਈ 13,32,379 ਰੁਪਏ ਦਾ ਕਰਜ਼ਾ ਲਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਕਰਜ਼ ਦੀ ਸਾਰੀ ਰਕਮ/ਕਿਸ਼ਤਾਂ ਅਦਾ ਕਰਕੇ ਆਪਣਾ ਲੋਨ ਖਾਤਾ ਬੰਦ ਕਰਵਾਉਣ ਲਈ ਉਕਤ ਕੁਲੈਕਸ਼ਨ ਮੈਨੇਜਰ ਨਾਲ ਸੰਪਰਕ ਕੀਤਾ। ਕੁਲੈਕਸ਼ਨ ਮੈਨੇਜਰ ਨਾਲ ਗੱਲਬਾਤ ਤੋਂ ਬਾਅਦ ਉਸ ਨੇ ਕਰਜ਼ ਦੀ ਸਾਰੀ ਰਕਮ ਅਦਾ ਕਰ ਦਿੱਤੀ ਪਰ ਫਿਰ ਵੀ ਉਸ ਦਾ ਕਰਜ਼ੇ ਵਾਲਾ ਖਾਤਾ ਬੰਦ ਨਹੀਂ ਕੀਤਾ ਗਿਆ।ਇਸ ਸਬੰਧੀ ਜਦੋਂ ਉਹ ਉਕਤ ਕੁਲੈਕਸ਼ਨ ਮੈਨੇਜਰ ਨੂੰ ਮਿਲਿਆ ਤਾਂ ਉਸ ਨੇ ਬੈਂਕ ਦੇ ਸੀਨੀਅਰ ਅਧਿਕਾਰੀਆਂ ਤੋਂ ਇਹ ਖਾਤਾ ਬੰਦ ਕਰਵਾਉਣ ਬਦਲੇ ਉਸ ਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਦੋਸ਼ੀ ਕੁਲੈਕਸ਼ਨ ਮੈਨੇਜਰ ਇੱਕ ਬੈਂਕ ਕਰਮਚਾਰੀ ਹੈ, ਇਸ ਲਈ ਬੈਂਕਿੰਗ ਰੈਗੂਲੇਸ਼ਨ ਐਕਟ 1946 ਦੀ ਧਾਰਾ 46-ਏ ਅਨੁਸਾਰ ਉਹ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਜਨਤਕ ਸੇਵਕ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੈਂਕ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਉਸਦੀ ਦੁਕਾਨ ਵਿੱਚ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਮੁਲਜ਼ਮ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ