ਜਰਮਨੀ 13 ਸਤੰਬਰ (ਖਿੜਿਆ ਪੰਜਾਬ ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਹਫਤਾਵਾਰੀ ਦੀਵਾਨ ਸਜਾਏ ਗਏ, ਇਸ ਦੌਰਾਨ ਗੁਰਬਾਣੀ ਪਾਠ ਤੋਂ ਉਪਰੰਤ ਜਿੱਥੇ ਗੁਰਮਤਿ ਕਲਾਸਾਂ ਦੇ ਬੱਚਿਆਂ ਨੇ ਅੰਮ੍ਰਿਤਮਈ ਬਾਣੀ ਦੇ ਕੀਰਤਨ ਕੀਤੇ ਉੱਥੇ ਭਾਈ ਬਲਜੀਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਰਾਗੀ ਭਾਈ ਸੁਖਦੇਵ ਸਿੰਘ ਹੋਰਾਂ ਵੱਲੋਂ ਗੁਰਬਾਣੀ ਕੀਰਤਨ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਇਸ ਮੌਕੇ ਇੰਟਰਨੈਸ਼ਨਲ ਕਵੀਸ਼ਰ ਜਥਾ ਜਥੇਦਾਰ ਪ੍ਰਤਾਪ ਸਿੰਘ ਹੜ ਅਤੇ ਉਹਨਾਂ ਦੇ ਸਾਥੀ ਭਾਈ ਰਾਮ ਸਿੰਘ, ਭਾਈ ਚਰਨਜੀਤ ਸਿੰਘ ਨੇ ਆਈਆਂ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਅਤੇ ਸਿੱਖ ਇਤਿਹਾਸ ਦੇ ਸੁਣਾ ਕੇ ਨਿਹਾਲ ਕੀਤਾ। ਦੀਵਾਨ ਦੀ ਸਮਾਪਤੀ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਪ੍ਰਤਾਪ ਸਿੰਘ ਹੜ ਕਵੀਸ਼ਰੀ ਜਥਾ ਦਾ ਵਿਸ਼ੇਸ਼ ਸਨਮਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਅਨੂਪ ਸਿੰਘ ਅਤੇ ਗੁਰਦਿਆਲ ਸਿੰਘ ਲਾਲੀ ਹੋਰਾਂ ਵੱਲੋਂ ਕੀਤਾ ਗਿਆ , ਇਸ ਮੌਕੇ ਗੁਰੂ ਕੇ ਲੰਗਰ ਇਸ ਵਕਤ ਅਤੁੱਟ ਵਰਤੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








