ਖਾਲੜਾ 14 ਸਤੰਬਰ (ਗੁਰਪ੍ਰੀਤ ਸਿੰਘ ) ਫਰੀਡਮ ਫਾਈਟਰਜ ਉਤਰਾਧਿਕਾਰੀ ਸੰਸਥਾ ( 196 ) ਤਰਨਤਾਰਨ ਦੀ ਮਹੀਨਾਵਾਰ ਮੀਟਿੰਗ ਸੰਸਥਾ ਦੇ ਜਨਰਲ ਸਕੱਤਰ ਸ੍ਰ ਸਕੱਤਰ ਸਿੰਘ ਪਹੂਵਿੰਡ ਦੀ ਅਗਵਾਈ ਹੇਠ ਸ੍ਰ ਸੁਰਜੀਤ ਸਿੰਘ ਭੁੱਚਰ ਦੇ ਗ੍ਰਿਹ ਵਿਖੇ ਹੋਈ। ਇਸ ਮੀਟਿੰਗ ਵਿੱਚ ਫਰੀਡਮ ਫਾਈਟਰ ਪ੍ਰੀਵਾਰਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਹ ਮੀਟਿੰਗ ਵਿਸੇਸ਼ ਤੌਰ ਤੇ 2 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ, ਗੁਰੂਦੁਆਰਾ ਸੁਧਾਰ ਲਹਿਰ ਦੇ ਮੋਢੀ ਆਗੂ, ਉੱਘੇ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਮਨਾਹੀ ਜਾ ਰਹੀ ਸਾਲਾਨਾ ਬਰਸੀ ਦੇ ਸੰਬੰਧ ਵਿੱਚ ਵਿਚਾਰ ਚਰਚਾ ਕਰਨ ਲਈ ਬੁਲਾਈ ਗਈ। ਇੱਥੇ ਦੱਸਣਯੋਗ ਹੈ ਕਿ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋੰ ਪਿੰਡ ਭੁੱਚਰ ਖੁਰਦ ਵਿਖੇ ਹਰ ਸਾਲ ਮਨਾਈ ਜਾਂਦੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਸਕੱਤਰ ਸਿੰਘ ਪਹੂਵਿੰਡ ਨੇ ਆਖਿਆ ਕਿ ਦੇਸ਼ ਦੀ ਆਜ਼ਾਦੀ ਵਿੱਚ ਸਾਡੇ ਬਹਾਦਰ ਆਜ਼ਾਦੀ ਘੁਲਾਟੀਆਂ ਦਾ ਬਹੁਤ ਵੱਡਾ ਯੋਗਦਾਨ ਹੈ, ਇਸ ਲਈ ਸਾਨੂੰ ਇਹਨਾਂ ਬਰਸੀ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਜਥੇਦਾਰ ਤੇਜਾ ਸਿੰਘ ਭੁੱਚਰ ਦੀ ਅਗਵਾਈ ਹੇਠ ਹੀ ਸ੍ਰੋਮਣੀ ਕਮੇਟੀ ਅਤੇ ਸ੍ਰੋਮਣੀ ਅਕਾਲੀ ਦਲ ਦਾ 1920 ਞਿੱਚ ਗਠਨ ਹੋਇਆ। ਜਥੇਦਾਰ ਤੇਜਾ ਸਿੰਘ ਭੁੱਚਰ ਨੇ ਅੰਗ੍ਰੇਜ ਸਰਕਾਰ ਵਿਰੁੱਧ ਆਜ਼ਾਦੀ ਦੀ ਲੜਾਈ ਦੌਰਾਨ 9 ਸਾਲ ਕੈਦ ਕੱਟੀ, ਜਾਇਦਾਦ ਜਬਤ ਹੋਈ ਅਤੇ ਅੰਗ੍ਰੇਜ ਸਰਕਾਰ ਦਾ ਤਸੱਦਦ ਝੱਲਿਆ ਪਰ ਸਰਕਾਰ ਅੱਗੇ ਝੁਕੇ ਨਹੀਂ। ਆਪਣੇ ਸੰਬੋਧਨ ਦੌਰਾਨ ਸਕੱਤਰ ਸਿੰਘ ਪਹੂਵਿੰਡ ਨੇ ਫਰੀਡਮ ਫਾਈਟਰਜ ਪਰਿਵਾਰਾਂ ਨੂੰ ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਭੁੱਚਰ ਪਰਿਵਾਰ ਤਰਫ਼ੋਂ ਬੇਨਤੀ ਕੀਤੀ। ਇਸ ਮੀਟਿੰਗ ਵਿੱਚ ਫਰੀਡਮ ਫਾਈਟਰਜ ਸੰਸਥਾ ਜਿਲ੍ਹਾ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇੰਜੀ ਸ੍ਰ ਜਤਿੰਦਰ ਸਿੰਘ ਭੈਲ ਵਿਸੇਸ਼ ਤੌਰ ਤੇ ਹਾਜ਼ਰ ਹੋਏ ਅਤੇ ਬਰਸੀ ਸਮਾਗਮ ਵਿੱਚ ਸਾਥੀਆਂ ਸਮੇਤ ਹਾਜ਼ਰ ਹੋਣ ਦਾ ਭਰੇਸਾ ਦਿੱਤਾ। ਇਸ ਮੀਟਿੰਗ ਵਿੱਚ ਸਕੱਤਰ ਸਿੰਘ ਪਹੂਵਿੰਡ ਸਮੇਤ ਕੁਲਦੀਪ ਸਿੰਘ ਦਦੇਹਰ ਸਾਹਿਬ, ਵਰਿਆਮ ਸਿੰਘ ਦਦੇਹਰ ਸਾਹਿਬ, ਮੋਹਨ ਸਿੰਘ ਸੁਰਸਿੰਘ, ਧਿਆਨ ਸਿੰਘ ਸੁਰਸਿੰਘ, ਬਲਜੀਤ ਸਿੰਘ ਕਸੇਲ, ਕੁਲਦੀਪ ਸਿੰਘ ਲਹੀਆਂ,ਇਜੀ ਜਤਿੰਦਰ ਸਿੰਘ ਭੈਲ, ਸ੍ਰ ਮਨਜੀਤ ਸਿੰਘ ਐਮ ਸੀ, ਇੰਸਪੈਕਟਰ ਹਰਪਾਲ ਸਿੰਘ ਅੰਮ੍ਰਿਤਸਰ, ਰਿਟਾਇਰਡ ਐਸ ਡੀ ਓ ਰਘੁਬੀਰ ਸਿੰਘ ਭੁੱਚਰ, ਭੁਪਿੰਦਰ ਸਿੰਘ ਭੁੱਚਰ, ਸਤਨਾਮ ਸਿੰਘ ਵਾਂ, ਗੁਰਭੇਜ ਸਿੰਘ ਵਾਂ ਦਲਜੀਤ ਕੁਮਾਰ ਖਾਲੜਾ, ਲਵਪ੍ਰੀਤ ਸਿੰਘ ਭਿੱਖੀਵਿੰਡ,ਸੁਰਜੀਤ ਸਿੰਘ ਭੁੱਚਰ, ਮਨਜਾਪ ਸਿੰਘ ਭੁੱਚਰ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








