Home » Blog » ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਦੀ ਯਾਦ ਵਿੱਚ ਸਲਾਨਾ ਸ਼ਹੀਦੀ ਸਮਾਗਮ ਪਿੰਡ ਡੱਲੇਵਾਲ ਨੇੜੇ ਗੁਰਾਇਆ ( ਜਲੰਧਰ) ਵਿਖੇ ਚੜਦੀ ਕਲਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਦੀ ਯਾਦ ਵਿੱਚ ਸਲਾਨਾ ਸ਼ਹੀਦੀ ਸਮਾਗਮ ਪਿੰਡ ਡੱਲੇਵਾਲ ਨੇੜੇ ਗੁਰਾਇਆ ( ਜਲੰਧਰ) ਵਿਖੇ ਚੜਦੀ ਕਲਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

SHARE ARTICLE

15 Views

ਜਲੰਧਰ 15 ਸਤੰਬਰ (ਖਿੜਿਆ ਪੰਜਾਬ ) ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਪਿੰਡ ਡੱਲੇਵਾਲ ਨੇੜੇ ਗੁਰਾਇਆ ( ਜਲੰਧਰ) ਵਿਖੇ ਹਰੇਕ ਸਾਲ ਦੀ ਤਰ੍ਹਾਂ ਚੜਦੀ ਕਲਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਸਹਿਜ ਪਾਠ ਦੇ ਭੋਗ ਉਪਰੰਤ ਭਾਈ ਗੁਰਸਾਹਿਬ ਸਿੰਘ ਦੇ ਕੀਰਤਨੀ ਜਥੇ ਅਤੇ ਭਾਈ ਹਰਦੀਪ ਸਿੰਘ ਸਾਹਦੜਾ ਦੇ ਢਾਡੀ ਜਥੇ ਵਲੋਂ ਸ਼ਹੀਦੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਬੁਲਾਰਿਆਂ ਵਲੋਂ ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਨੂੰ ਸਰਧਾਂਜਲੀਆਂ ਭੇਟ ਕਰਦੇ ਹੋਏ, ਉਨ੍ਹਾਂ ਵਲੋਂ ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੇ ਹਮੇਸ਼ਾ ਨਿਰੰਤਰ ਕਾਰਜਸ਼ੀਲ ਰਹਿੰਦੇ ਹੋਏ, ਨੌਜਵਾਨਾਂ, ਬੁੱਧੀਜੀਵੀਆਂ, ਵਕੀਲਾਂ ਸਮੇਤ ਸਮਾਜ ਦੇ ਸਮੂਹ ਵਰਗਾਂ ਨੂੰ ਸੰਘਰਸ਼ ਨਾਲ ਜੋੜਿਆ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਸਮਾਗਮ ਵਿੱਚ ਇਸੇ ਪਿੰਡ ਦੇ ਸ਼ਹੀਦ ਭਾਈ ਹਰਮਿੰਦਰ ਸਿੰਘ (ਲਾਲਾ) ਦੀ ਸ਼ਹਾਦਤ ਨੂੰ ਨਤਮਸਤਕ ਹੁੰਦੇ, ਵਿਦੇਸ਼ਾਂ ਵਿੱਚ ਵਿਚਰ ਰਹੇ ( ਭਾਈ ਸਤਪਾਲ ਸਿੰਘ ਦੇ ਸੰਗੀ-ਸਾਥੀ) ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਬਲਵਿੰਦਰ ਸਿੰਘ ਢਿੱਲੋਂ , ਭਾਈ ਗੁਰਚਰਨ ਸਿੰਘ ਗੁਰਾਇਆ ਨੂੰ ਨਿੱਘੀ ਯਾਦ ਭੇਜੀ ਗਈ।
ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਦੇ ਭਰਾ ਭਾਈ ਨਿਰਮਲ ਸਿੰਘ ਢਿੱਲੋਂ, ਸ਼ਹੀਦ ਭਾਈ ਹਰਮਿੰਦਰ ਸਿੰਘ ਢਿੱਲੋਂ ( ਲਾਲਾ), ਸ਼ਹੀਦ ਭਾਈ ਸ਼ੇਰ ਸਿੰਘ ਪੰਡੋਰੀ, ਸ਼ਹੀਦ ਭਾਈ ਮਨਜੀਤ ਸਿੰਘ ਕਰਨਾਣਾ, ਸ਼ਹੀਦ ਭਾਈ ਬਲਜਿੰਦਰ ਸਿੰਘ ਤਾਹਰਪੁਰ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਬਖਸ਼ ਕੇ ਸਨਮਾਨਿਤ ਕੀਤਾ ਗਿਆ।
ਸ਼ਹੀਦੀ ਸਮਾਗਮ ਵਿੱਚ ਭਾਈ ਦਲਜੀਤ ਸਿੰਘ ਬਿੱਟੂ , ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਕੁਲਬੀਰ ਸਿੰਘ ਬੜਾਪਿੰਡ , ਬਾਬਾ ਬਲਵੀਰ ਸਿੰਘ ਭੂਤਨਾ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ,ਸੁਖਵਿੰਦਰ ਸਿੰਘ ਖਾਲਸਾ,ਨਰੰਜਣ ਸਿੰਘ ਖਾਲਸਾ, ਭਾਈ ਮਨਧੀਰ ਸਿੰਘ, ਪਰਮਜੀਤ ਸਿੰਘ ਗਾਜੀ, ਪਰਵਿੰਦਰ ਸਿੰਘ ਢੰਡਵਾੜ, ਜਥੇਦਾਰ ਜਰਨੈਲ ਸਿੰਘ, ਗੁਰਸ਼ਰਨ ਸਿੰਘ ਚੀਮਾ ਪੰਡੋਰੀ, ਅਵਤਾਰ ਸਿੰਘ ਜਗਤਪੁਰ, ਮਨੋਹਰ ਸਿੰਘ ਸਰਪੰਚ ਬੜਾ ਪਿੰਡ, ਸ਼ਿੰਦਾ ਸਿੰਘ, ਬਖ਼ਸ਼ੀਸ਼ ਸਿੰਘ ਜਗਤਪੁਰ, ਕੁਲਵਿੰਦਰ ਸਿੰਘ ਬੱਬਰ ਮਜਾਰਾ, ਪ੍ਰਦੀਪ ਸਿੰਘ ਇਆਲੀ, ਅਮਨਦੀਪ ਸਿੰਘ ਕੁਹਾਲਾ, ਜਰਨੈਲ ਸਿੰਘ ਨਡਾਲੋਂ, ਗਿਆਨੀ ਰਣਯੋਧ ਸਿੰਘ, ਅਮਰਜੀਤ ਸਿੰਘ ਰਾਜਾ, ਕਮਲਜੀਤ ਸਿੰਘ ਅਜਨੋਹਾ, ਲਖਵਿੰਦਰ ਸਿੰਘ ਨਡਾਲੋਂ, ਪਰਮਜੀਤ ਸਿੰਘ ਭਾਮ, ਜਥੇਦਾਰ ਤਰਲੋਚਨ ਸਿੰਘ ਨਗਰ, ਜਸਵਿੰਦਰ ਸਿੰਘ ਗੜਪਧਾਣਾ, ਜਗਦੀਸ਼ ਸਿੰਘ ਮੱਲਾ ਬੇਦੀਆਂ, ਵੀਰ ਸਿੰਘ ਝਿੰਗੜ, ਗਗਨਦੀਪ ਸਿੰਘ ” ਬਾਗੀ ਕਲਮ” ਸਮੇਤ ਸੰਗਤਾਂ ਨੇ ਭਾਗ ਲਿਆ।
ਨੋਟ – ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਯਾਦਗਾਰੀ “ਸ਼ਹੀਦੀ ਬੁੰਗਾ” ਸੰਗਤਾਂ ਦੇ ਤਿਲ਼-ਫੁੱਲ ਯੋਗਦਾਨ ਨਾਲ ਬਣਾਇਆ ਗਿਆ ਹੈ। ਇਸ ਵਿੱਚ ਅੱਜ ਸ੍ਰ ਕਸ਼ਮੀਰ ਸਿੰਘ ਢਿੱਲੋਂ ਅਤੇ ਰਾਣਾ ਪ੍ਰਤਾਪ ਸਿੰਘ ਢਿੱਲੋਂ ਹੁਰਾਂ ਵਲੋਂ ਇੱਕ ਲੱਖ ਰੁਪਏ ਸੇਵਾ ਕੀਤੀ ਗਈ, ਜਿਸ ਲਈ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News