Home » ਮਾਝਾ » ਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਲੋੜੀਂਦਾ ਵਿਅਕਤੀ ਤਰਨ ਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ ਕੀਤਾ ਕਾਬੂ

ਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਲੋੜੀਂਦਾ ਵਿਅਕਤੀ ਤਰਨ ਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ ਕੀਤਾ ਕਾਬੂ 

SHARE ARTICLE

59 Views

ਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਲੋੜੀਂਦਾ ਵਿਅਕਤੀ ਤਰਨ ਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ ਜ਼ਖ਼ਮੀ ਕੀਤਾ ਕਾਬੂ

ਤਰਨ ਤਾਰਨ, 19 ਸਤੰਬਰ /ਗੁਰਪ੍ਰੀਤ ਸਿੰਘ ਸੈਡੀ

 

ਐੱਸ.ਐੱਸ.ਪੀ. ਤਰਨ ਤਾਰਨ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐੱਸ. ਦੀ ਰਹਿਨੁਮਾਈ ਹੇਠ ਤਰਨ ਤਾਰਨ ਪੁਲਿਸ ਵੱਲੋਂ ਲੋੜੀਂਦੇ ਅਪਰਾਧੀਆਂ ਅਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਰਹਾਲੀ ਅਤੇ ਸੀ.ਆਈ.ਏ. ਸਟਾਫ਼ ਤਰਨ ਤਾਰਨ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ।

 

ਖ਼ਾਸ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮਾਂ ਵੱਲੋਂ ਸੱਜਣਪ੍ਰੀਤ ਸਿੰਘ ਉਰਫ਼ ਸੱਜਣ, ਪੁੱਤਰ ਸਰਵਣ ਸਿੰਘ, ਵਾਸੀ ਕੋਟ ਮੁਹੰਮਦ ਖਾਂ, ਥਾਣਾ ਗੋਇੰਦਵਾਲ ਸਾਹਿਬ, ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਗਈ। ਉਕਤ ਮੁਕੱਦਮਾ ਨੰਬਰ 163 ਮਿਤੀ 12.09.2026, ਧਾਰਾ 103 ਅਤੇ 3(5) ਬੀ.ਐੱਨ.ਐੱਸ. ਅਤੇ ਧਾਰਾ 25 ਅਸਲਾ ਐਕਟ, ਥਾਣਾ ਸਰਹਾਲੀ ਵਿੱਚ ਲੋੜੀਂਦਾ ਸੀ।

 

ਕਾਰਵਾਈ ਦੌਰਾਨ ਪੁਲਿਸ ਟੀਮ ਵੱਲੋਂ ਵਿਅਕਤੀ ਦਾ ਨੌਸ਼ਹਿਰਾ ਪੰਨੂਆਂ ਇਲਾਕੇ ਵਿੱਚ ਪਿੱਛਾ ਕੀਤਾ ਗਿਆ। ਉਸ ਨੇ ਮੋਟਰਸਾਈਕਲ ਤੋਂ ਉਤਰ ਕੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।

 

ਪੁਲਿਸ ਟੀਮ ਵੱਲੋਂ ਪਹਿਲਾਂ ਸੰਜਮ ਵਰਤਦਿਆਂ ਚੇਤਾਵਨੀ ਵਜੋਂ ਹਵਾਈ ਫਾਇਰ ਕੀਤਾ ਗਿਆ। ਪਰੰਤੂ ਵਿਅਕਤੀ ਵੱਲੋਂ ਫਾਇਰਿੰਗ ਜਾਰੀ ਰੱਖਣ ’ਤੇ ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

 

ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਘਟਨਾ ਸਬੰਧੀ ਨਵਾਂ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।

 

ਮੁੱਢਲੀ ਜਾਂਚ ਦੌਰਾਨ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਨੂੰ ਕਾਬੂ ਕਰਨ ਲਈ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

ਤਰਨ ਤਾਰਨ ਪੁਲਿਸ ਵੱਲੋਂ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਗੰਭੀਰ ਅਪਰਾਧਿਕ ਗਤੀਵਿਧੀਆਂ ਅਤੇ ਨਾਜਾਇਜ਼ ਹਥਿਆਰਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਰਹੇਗੀ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News