ਸ੍ਰੀ ਅੰਮ੍ਰਿਤਸਰ ਸਾਹਿਬ, 20 ਸਤੰਬਰ 2026- ਸਿੱਖਾਂ ਦੀ ਸਰਬਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕਣ ਦਾ ਹੁਕਮਨਾਮਾ ਜਾਰੀ ਕੀਤਾ ਗਿਆ ਹੈ।
ਇੱਕ ਬੀਬੀ ਵੱਲੋਂ ਲਾਏ ਗਏ ਗੰਭੀਰ ਦੋਸ਼ਾਂ ਵਿੱਚ ਘਿਰੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਵਿੱਚੋਂ ਛੇਕ ਦਿੱਤਾ ਗਿਆ ਹੈ। ਇਹ ਫ਼ੈਸਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਇਆ ਗਿਆ ਹੈ।
ਇਹ ਫ਼ੈਸਲਾ ਸੁਣਾਉਂਦਿਆਂ ਉਨ੍ਹਾਂ ਆਖਿਆ ਕਿ ਦੋਵੇਂ ਵਿਅਕਤੀ ਧਾਰਮਿਕ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। ਉਨ੍ਹਾਂ ’ਤੇ ਲੱਗੇ ਗੰਭੀਰ ਦੋਸ਼ਾਂ ਦੇ ਕਾਰਨ ਸਿੱਖ ਪੰਥ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਸਿੱਖ ਸੰਗਤ ਨੂੰ ਆਦੇਸ਼ ਕੀਤਾ ਹੈ ਕਿ ਇਹਨਾਂ ਦੇ ਨਾਲ ਕੋਈ ਮੇਲ-ਮਿਲਾਪ ਨਾ ਰੱਖਿਆ ਜਾਵੇ। ਉਨ੍ਹਾਂ ’ਤੇ ਸਿੱਖ ਸੰਸਥਾਵਾਂ ਵਿੱਚ ਕੰਮ ਕਰਨ ’ਤੇ ਵੀ ਰੋਕ ਲਾਈ ਗਈ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








