Home » ਨਵੀਂ ਦਿੱਲੀ » ਅੰਗਦ ਤਲਵਾਰ ਵਲੋਂ ਗੁਰਬਾਣੀ ਨੂੰ ਗੀਤਾ ਵਾਂਗ ਗਾ ਕੇ ਲੋਕਾਂ ਨੂੰ ਨਚਾਉਣਾ ਵੱਡੀ ਬੇਅਦਬੀ, ਐਫਆਈਆਰ ਦਰਜ ਕਰਕੇ ਸਖ਼ਤ ਕਾਰਵਾਈ ਦੀ ਮੰਗ: ਸੰਤ ਮੀਤ ਸਿੰਘ

ਅੰਗਦ ਤਲਵਾਰ ਵਲੋਂ ਗੁਰਬਾਣੀ ਨੂੰ ਗੀਤਾ ਵਾਂਗ ਗਾ ਕੇ ਲੋਕਾਂ ਨੂੰ ਨਚਾਉਣਾ ਵੱਡੀ ਬੇਅਦਬੀ, ਐਫਆਈਆਰ ਦਰਜ ਕਰਕੇ ਸਖ਼ਤ ਕਾਰਵਾਈ ਦੀ ਮੰਗ: ਸੰਤ ਮੀਤ ਸਿੰਘ

SHARE ARTICLE

7 Views

 

ਨਵੀਂ ਦਿੱਲੀ 23 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕਪੁਰੀ ਵਾਰਡ ਨੰਬਰ 32 ਤੋਂ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਜਲੰਧਰ ਗਾਇਮਖਾਨਾ ਕਲੱਬ ਵਿਖੇ ਹੋਏ ਸਮਾਗਮ ਦੌਰਾਨ ਗੁਰਬਾਣੀ ਦੀਆਂ ਤੁਕਾਂ ਦੇ ਗਾਇਨ ਸਮੇਂ ਲੋਕਾਂ ਵੱਲੋਂ ਨੱਚਣ ਦੀ ਸਾਹਮਣੇ ਆਈ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਇਹ ਸਮਾਗਮ ਜਨ-ਜ਼ੈੱਡ ਕਲੱਬ ਵੱਲੋਂ ਕਰਵਾਇਆ ਗਿਆ ਸੀ ਅਤੇ ਗਾਇਕ ਅੰਗਦ ਤਲਵਾਰ ਭਜਨ ਪੇਸ਼ ਕਰ ਰਹੇ ਸਨ ਤੇ ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਦੀਆਂ ਤੁਕਾਂ ਵੀ ਗਾਈਆਂ, ਜਦਕਿ ਲੋਕ ਨੱਚਦੇ ਰਹੇ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਨੂੰ ਕਿਸੇ ਮਨੋਰੰਜਨਕ ਪ੍ਰੋਗਰਾਮ ਦਾ ਹਿੱਸਾ ਬਣਾਉਣਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਜੇਕਰ ਜਾਂਚ ਵਿੱਚ ਇਹ ਸਾਬਤ ਹੁੰਦਾ ਹੈ ਕਿ ਗਾਇਕ ਅੰਗਦ ਤਲਵਾਰ ਅਤੇ ਸਮਾਗਮ ਦੇ ਪ੍ਰਬੰਧਕਾਂ ਨੇ ਗੁਰਬਾਣੀ ਦੀ ਪਵਿੱਤਰਤਾ ਤੋਂ ਜਾਣੂ ਹੋਣ ਦੇ ਬਾਵਜੂਦ ਜਾਣਬੁੱਝ ਕੇ ਇਸ ਨੂੰ ਨੱਚਣ-ਗਾਉਣ ਵਾਲੇ ਮਾਹੌਲ ਵਿੱਚ ਪੇਸ਼ ਕੀਤਾ, ਤਾਂ ਇਸ ਨੂੰ ਗੰਭੀਰ ਬੇਅਦਬੀ ਮੰਨਦਿਆਂ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਬਾਅਦ ‘ਚ ਕੇਵਲ ਮੁਆਫ਼ੀ ਮੰਗ ਲੈਣਾ ਕਾਫ਼ੀ ਨਹੀਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੂਰੇ ਮਾਮਲੇ ਦੀ ਪੜਤਾਲ ਕਰਕੇ ਦੋਸ਼ ਤੈਅ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਵਿੱਚ ਐੱਫਆਈਆਰ ਦਰਜ ਕਰਕੇ ਵੀਡੀਓ, ਗਵਾਹਾਂ ਅਤੇ ਪ੍ਰੋਗਰਾਮ ਨਾਲ ਸਬੰਧਤ ਸਾਰੇ ਤੱਥਾਂ ਦੀ ਗਹਿਰੀ ਜਾਂਚ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਮਰਿਆਦਾ ਨਾਲ ਸਬੰਧਤ ਮਾਮਲਿਆਂ ਵਿੱਚ ਨਿਰਪੱਖ ਜਾਂਚ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਜ਼ਰੂਰੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ