Home » Blog » ਸੁਸਾਇਟੀ ਵੱਲੋਂ ਸ਼ਹੀਦਾਂ ਦੇ ਅਸਥਾਨ ਤੇ ਪਿੰਡ ਸਭਰਾ ਵਿਖੇ ਦਸਤਾਰ ਦੁਮਾਲਾ ਅਤੇ ਕਵਿਤਾ ਮੁਕਾਬਲੇ 29 ਸਤੰਬਰ ਨੂੰ

ਸੁਸਾਇਟੀ ਵੱਲੋਂ ਸ਼ਹੀਦਾਂ ਦੇ ਅਸਥਾਨ ਤੇ ਪਿੰਡ ਸਭਰਾ ਵਿਖੇ ਦਸਤਾਰ ਦੁਮਾਲਾ ਅਤੇ ਕਵਿਤਾ ਮੁਕਾਬਲੇ 29 ਸਤੰਬਰ ਨੂੰ

SHARE ARTICLE

151 Views

ਸੁਸਾਇਟੀ ਵੱਲੋਂ ਸ਼ਹੀਦਾਂ ਦੇ ਅਸਥਾਨ ਤੇ ਪਿੰਡ ਸਭਰਾ ਵਿਖੇ ਦਸਤਾਰ ਦੁਮਾਲਾ ਅਤੇ ਕਵਿਤਾ ਮੁਕਾਬਲੇ 29 ਸਤੰਬਰ ਨੂੰ

ਮਾਪਿਆਂ ਨੂੰ ਆਪਣੇ ਬੱਚਿਆਂ ਸਮੇਤ ਇਨਾਂ ਮੁਕਾਬਲਿਆਂ ਵਿੱਚ ਪਹੁੰਚਣ ਦੀ ਅਪੀਲ

ਪੱਟੀ  24 ਸਤੰਬਰ  ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ (ਰਜਿ:)ਪੰਜਾਬ ਦੇ ਵੱਲੋਂ ਮਰਜੀਵੜੇ ਗੁਰਸਿੱਖ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਸਿਰ ਕੱਪ, ਪਿੰਡ ਸਭਰਾ ਤਹਿਸੀਲ ਪੱਟੀ ਜਿਲਾ ਤਰਨ ਤਾਰਨ ਵਿਖੇ 29 ਸਤੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਕਰਵਾਏ ਜਾ ਰਹੇ ਹਨ। ਦਸਤਾਰ ਦੁਮਾਲਾ ਮੁਕਾਬਲੇ ਵਿੱਚ ਚੌਥੀ ਤੋਂ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਅਤੇ ਕਵਿਤਾ ਮੁਕਾਬਲੇ ਵਿੱਚ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਬੱਚੇ ਭਾਗ ਲੈ ਸਕਦੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਅਮਨਦੀਪ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਕਿਲਾ ਸਾਹਿਬ, ਭਾਈ ਰਣਜੀਤ ਸਿੰਘ ਸਭਰਾ ਅਤੇ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਨਾ ਕਿਹਾ ਕਿ ਸੁਸਾਇਟੀ ਵੱਲੋਂ ਲੰਮੇ ਅਰਸੇ ਤੋਂ ਸਲਾਨਾ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਨਾਲ ਜੋੜਨ ਦੇ ਲਈ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਇਹਨਾਂ ਮੁਕਾਬਲਿਆਂ ਵਿੱਚ ਪਹੁੰਚਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਟੇਜ ਸੈਕਟਰੀ ਹਰਜੀਤ ਸਿੰਘ ਲਹਿਰੀ, ਮੁੱਖ ਬੁਲਾਰੇ ਸੁਖਵਿੰਦਰ ਸਿੰਘ ਖਾਲੜਾ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਨਿੰਦਰਪਾਲ ਸਿੰਘ, ਵਜੀਰ ਸਿੰਘ, ਹਰਮਨਦੀਪ ਸਿੰਘ, ਸਾਜਨਪ੍ਰੀਤ ਸਿੰਘ, ਸੁਖਮਨਦੀਪ ਸਿੰਘ ,ਹੁਸਨਦੀਪ ਸਿੰਘ, ਗਗਨਦੀਪ ਸਿੰਘ ,ਰਣਬੀਰ ਸਿੰਘ, ਪ੍ਰੈਸ ਸਕੱਤਰ ਅਜੀਤ ਸਿੰਘ ਘਰਿਆਲਾ, ਗੁਰਪ੍ਰੀਤ ਸਿੰਘ ਸੈਡੀ, ਰਸ਼ਪਾਲ ਸਿੰਘ ਡੱਲ, ਸਲਵਿੰਦਰ ਸਿੰਘ ਜਸਵਿੰਦਰ ਸਿੰਘ ਰੂਪ ਸਿੰਘ ਰਣਜੀਤ ਸਿੰਘ ਦਿਲਬਾਗ ਸਿੰਘ ਆਦਿ ਹਾਜ਼ਰ ਸਨ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News