Home » ਨਵੀਂ ਦਿੱਲੀ » ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਦੌਰਾਨ ਪੰਥਕ ਜਥੇਬੰਦੀਆਂ ਨੇ ਨਿਊਯੌਰਕ ਵਿਖ਼ੇ ਕੀਤਾ ਵਿਸ਼ਾਲ ਵਿਰੋਧ ਪ੍ਰਦਰਸ਼ਨ

ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਦੌਰਾਨ ਪੰਥਕ ਜਥੇਬੰਦੀਆਂ ਨੇ ਨਿਊਯੌਰਕ ਵਿਖ਼ੇ ਕੀਤਾ ਵਿਸ਼ਾਲ ਵਿਰੋਧ ਪ੍ਰਦਰਸ਼ਨ

SHARE ARTICLE

16 Views

 

👉 ਖਾਲਿਸਤਾਨ ਦੇ ਨਾਅਰਿਆਂ ਨਾਲ ਗੂੰਜਿਆ ਯੂਐਨ ਪਲਾਜਾ, ਬੰਦੀ ਸਿੰਘਾਂ ਦੀ ਰਿਹਾਈ ਲਈ ਉੱਠੀ ਬੁਲੰਦ ਆਵਾਜ਼

ਨਵੀਂ ਦਿੱਲੀ 27 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਸ਼ਟਰ ਅਸੈਂਬਲੀ ਦੇ ਸੈਸ਼ਨ ਦੌਰਾਨ ਅੱਜ ਯੂਨਾਈਟਿਡ ਨੇਸ਼ਨ ਹੈੱਡਕੁਆਰਟਰ, ਨਿਊਯਾਰਕ ਦੇ ਸਾਹਮਣੇ ਅਮਰੀਕਾ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਦੇ ਸਮੇਂ ਕੀਤਾ ਗਿਆ, ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਦੀ ਅਵਾਜ, ਸਿੱਖਾਂ ਕੌਮ ਦੇ ਪ੍ਰਭੂਸੱਤਾ ਹੱਕ ਅਤੇ ਭਾਰਤੀ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਪ੍ਰਮੁੱਖਤਾ ਨਾਲ ਉਠਾਏ ਗਏ। ਹਰ ਸਾਲ ਦੀ ਤਰ੍ਹਾਂ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਲਈ ਦੁਨੀਆ ਭਰ ਦੇ ਦੇਸ਼ਾਂ ਦੇ ਆਗੂ ਅਤੇ ਪ੍ਰਤੀਨਿਧੀ ਨਿਊਯਾਰਕ ਪਹੁੰਚੇ ਹੋਏ ਹਨ। ਇਸੇ ਦੌਰਾਨ ਭਾਰਤ ਵੱਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਿਊਯਾਰਕ ਪਹੁੰਚੇ। ਪੰਥਕ ਜਥੇਬੰਦੀਆਂ ਨੇ ਇਸ ਮੌਕੇ ਨੂੰ ਆਪਣੇ ਮੁੱਦੇ ਅੰਤਰਰਾਸ਼ਟਰੀ ਪੱਧਰ ’ਤੇ ਉਠਾਉਣ ਲਈ ਵਰਤਦਿਆਂ ਯੂਨਾਈਟਿਡ ਨੇਸ਼ਨ ਹੈੱਡਕੁਆਰਟਰ ਦੇ ਬਿਲਕੁਲ ਸਾਹਮਣੇ ਇਕੱਠ ਕਰਕੇ ਆਪਣੀ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਦੌਰਾਨ ਖਾਲਿਸਤਾਨ ਦੇ ਨਾਹਰਿਆਂ ਸਮੇਤ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਵਿੱਚ ਲੱਗੇ ਨਾਅਰਿਆਂ ਰਾਹੀਂ ਪ੍ਰਦਰਸ਼ਨਕਾਰੀਆਂ ਨੇ ਭਾਰਤ ਸਰਕਾਰ ਪ੍ਰਤੀ ਆਪਣਾ ਵਿਰੋਧ ਪ੍ਰਗਟ ਕੀਤਾ ਅਤੇ ਖਾਲਿਸਤਾਨ ਦੀ ਮੰਗ ਨੂੰ ਉਭਾਰਿਆ। ਰੋਸ ਪ੍ਰਦਰਸ਼ਨ ਵਿੱਚ ਬੀਬੀਆਂ, ਬੱਚਿਆਂ ਅਤੇ ਨੌਜਵਾਨਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਨਾਲ ਸਬੰਧਤ ਝੰਡੇ, ਬੈਨਰ ਅਤੇ ਤਖ਼ਤੀਆਂ ਫੜ ਕੇ ਆਪਣੀਆਂ ਮੰਗਾਂ ਪ੍ਰਗਟ ਕੀਤੀਆਂ ਅਤੇ ਸੰਯੁਕਤ ਰਾਸ਼ਟਰ ਅਤੇ ਅੰਤਰਰਾਸ਼ਟਰੀ ਭਾਈਚਾਰੇ ਤੱਕ ਆਪਣੀ ਆਵਾਜ਼ ਪਹੁੰਚਾਈ। ਇਸ ਮੌਕੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਆਗੂ ਸ. ਹਿੰਮਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ. ਬੂਟਾ ਸਿੰਘ ਖੜੌਦ ਅਤੇ ਸ. ਸੁਰਜੀਤ ਸਿੰਘ ਕੁਲਾਰ, ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ ਵੱਲੋਂ ਸ. ਬਲਾਕਾ ਸਿੰਘ, ਸਿੱਖਸ ਫਾਰ ਜਸਟਿਸ ਵੱਲੋਂ ਸ. ਜਗਦੀਪ ਸਿੰਘ, ਕੌਂਸਲ ਆਫ ਖਾਲਿਸਤਾਨ ਦੇ ਪ੍ਰਧਾਨ ਡਾ. ਬਖਸ਼ੀਸ਼ ਸਿੰਘ ਸੰਧੂ, ਸਿੱਖ ਸੈਂਟਰ ਆਫ ਨਿਊਯਾਰਕ ਦੇ ਪ੍ਰਬੰਧਕਾਂ ਸਮੇਤ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਮੁਜਾਹਰੇ ਵਿੱਚ ਸ਼ਮੂਲੀਅਤ ਅਤੇ ਸਹਿਯੋਗ ਕੀਤਾ। ਪ੍ਰਦਰਸ਼ਨ ਦੌਰਾਨ ਬੰਦੀ ਸਿੰਘਾਂ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ। ਬੁਲਾਰਿਆਂ ਨੇ ਕਿਹਾ ਕਿ ਭਾਰਤੀ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੇ ਮਾਮਲੇ ਦਾ ਹੱਲ ਕੀਤਾ ਜਾਵੇ। ਉਨ੍ਹਾਂ ਨੇ ਇਸ ਮਸਲੇ ਵੱਲ ਸੰਯੁਕਤ ਰਾਸ਼ਟਰ ਅਤੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਸਥਾਵਾਂ ਦਾ ਧਿਆਨ ਖਿੱਚਣ ਦੀ ਗੱਲ ਵੀ ਕੀਤੀ। ਇਸ ਦੇ ਨਾਲ ਹੀ ਪ੍ਰਦਰਸ਼ਨ ਵਿੱਚ ਖਾਲਿਸਤਾਨ ਦੇ ਮੁੱਦੇ ਨੂੰ ਕੇਂਦਰੀ ਮੁੱਦੇ ਵਜੋਂ ਉਠਾਇਆ ਗਿਆ। ਪ੍ਰਦਰਸ਼ਨ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਖਾਲਿਸਤਾਨ ਦੇ ਹੱਕ ਵਿੱਚ ਆਪਣੀ ਮੁਹਿੰਮ ਅਤੇ ਸਿੱਖਾਂ ਨਾਲ ਸਬੰਧਤ ਮੁੱਦਿਆਂ ਨੂੰ ਅੰਤਰਰਾਸ਼ਟਰੀ ਮੰਚਾਂ ’ਤੇ ਉਠਾਉਣ ਦਾ ਸਿਲਸਿਲਾ ਜਾਰੀ ਰੱਖਣਗੇ। ਆਗੂਆਂ ਨੇ ਕਿਹਾ ਕਿ ਅਮਰੀਕਾ ਸਮੇਤ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਆਪਣੇ ਵਿਚਾਰ ਅਤੇ ਰਾਜਨੀਤਿਕ ਮੰਗਾਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਦੁਨੀਆ ਸਾਹਮਣੇ ਰੱਖਦੇ ਰਹਿਣਗੇ। ਉਨ੍ਹਾਂ ਮੁਤਾਬਕ ਯੂਨਾਈਟਿਡ ਨੇਸ਼ਨ ਸਾਹਮਣੇ ਕੀਤਾ ਗਿਆ ਇਹ ਪ੍ਰਦਰਸ਼ਨ ਵੀ ਇਸੇ ਮੁਹਿੰਮ ਦਾ ਹਿੱਸਾ ਸੀ।
ਪ੍ਰਦਰਸ਼ਨ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਇਹ ਸੰਕਲਪ ਦੁਹਰਾਇਆ ਕਿ ਖਾਲਿਸਤਾਨ ਦੀ ਮੁਹਿੰਮ ਅਤੇ ਸਿੱਖਾਂ ਨਾਲ ਸਬੰਧਤ ਹੋਰ ਮੁੱਦਿਆਂ ਲਈ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਜਦੋਂ ਵੀ ਭਾਰਤ ਸਰਕਾਰ ਦੇ ਉੱਚ ਅਧਿਕਾਰੀ ਜਾਂ ਨੁਮਾਇੰਦੇ ਅੰਤਰਰਾਸ਼ਟਰੀ ਮੰਚਾਂ ’ਤੇ ਆਉਣਗੇ, ਸਿੱਖ ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਸ਼ਾਂਤਮਈ ਪ੍ਰਦਰਸ਼ਨਾਂ ਰਾਹੀਂ ਸਾਹਮਣੇ ਰੱਖਣਗੀਆਂ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੰਯੁਕਤ ਰਾਸ਼ਟਰ ਵਿੱਚ ਇਕੱਠੇ ਹੋਏ ਵਿਸ਼ਵ ਭਾਈਚਾਰੇ ਤੱਕ ਆਪਣੀਆਂ ਰਾਜਨੀਤਿਕ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮੰਗਾਂ ਪਹੁੰਚਾਉਣਾ ਸੀ।
ਖਰਾਬ ਮੌਸਮ ਦੇ ਬਾਵਜੂਦ, ਅੱਜ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਵਾਲੇ ਸਮੇਂ ਯੂਨਾਈਟਡ ਨੇਸ਼ਨ ਹੈੱਡਕੁਆਰਟਰ ਦੇ ਸਾਹਮਣੇ ਸਿੱਖ ਜਥੇਬੰਦੀਆਂ ਵੱਲੋਂ ਕੀਤਾ ਗਿਆ ਇਹ ਵਿਰੋਧ ਪ੍ਰਦਰਸ਼ਨ ਖਾਲਿਸਤਾਨ ਦੇ ਸੰਘਰਸ਼ , ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖਾਂ ਨਾਲ ਸਬੰਧਤ ਮੁੱਦਿਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉਠਾਉਣ ਵਿੱਚ ਅਹਿਮ ਰਿਹਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News