ਨਵੀਂ ਦਿੱਲੀ 27 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਪੱਪੂ ਵੱਲੋਂ ਸੁਰਿੰਦਰ ਸਿੰਘ ਲਕੀ ਚੱਢਾ ਨੂੰ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੇ ਜਾਣ ਉਪਰੰਤ ਇਹ ਜ਼ਿੰਮੇਵਾਰੀ ਸੌਂਪੀ ਗਈ। ਗੁਰਦੁਆਰਾ ਸਾਹਿਬ ਦੇ ਚੇਅਰਮੈਨ ਦੀ ਸੇਵਾ ਕੁਲਦੀਪ ਸਿੰਘ ਸਾਹਨੀ ਵੱਲੋਂ ਨਿਭਾਈ ਜਾ ਰਹੀ ਹੈ। ਨਿਯੁਕਤੀ ਉਪਰੰਤ ਸਾਥੀਆਂ ਅਤੇ ਸੰਗਤ ਵੱਲੋਂ ਲਕੀ ਚੱਢਾ ਨੂੰ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਅਮਰਜੀਤ ਸਿੰਘ ਪੱਪੂ ਅਤੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਦੀ ਸੇਵਾ ਉਨ੍ਹਾਂ ਲਈ ਮਾਣ ਦੇ ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸੰਗਤ ਦੀਆਂ ਸਹੂਲਤਾਂ ਅਤੇ ਗੁਰਦੁਆਰਾ ਸਾਹਿਬ ਦੇ ਧਾਰਮਿਕ ਕਾਰਜਾਂ ਲਈ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਉਹ ਚੇਅਰਮੈਨ ਕੁਲਦੀਪ ਸਿੰਘ ਸਾਹਨੀ ਅਤੇ ਸਮੁੱਚੀ ਟੀਮ ਨਾਲ ਤਾਲਮੇਲ ਕਰਕੇ ਸੇਵਾ ਨਿਭਾਉਣਗੇ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਤੇ ਸੰਗਤ ਦੀਆਂ ਭਾਵਨਾਵਾਂ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਸੰਗਤ ਦੇ ਸਹਿਯੋਗ ਨਾਲ ਹੀ ਸੁਚਾਰੂ ਢੰਗ ਨਾਲ ਅੱਗੇ ਵਧਦੀ ਹੈ ਅਤੇ ਉਹ ਹਰ ਪੱਧਰ ’ਤੇ ਸੰਗਤ ਨਾਲ ਸੰਪਰਕ ਬਣਾਈ ਰੱਖਣ ਨੂੰ ਤਰਜੀਹ ਦੇਣਗੇ। ਇਸ ਨਿਯੁਕਤੀ ਨਾਲ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਪ੍ਰਬੰਧ ਵਿੱਚ ਲਕੀ ਚੱਢਾ ਦੀ ਨਵੀਂ ਜ਼ਿੰਮੇਵਾਰੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਸੰਗਤ ਵੱਲੋਂ ਆਸ ਪ੍ਰਗਟਾਈ ਗਈ ਕਿ ਉਹ ਆਪਣੀ ਸੇਵਾ ਅਤੇ ਤਜਰਬੇ ਰਾਹੀਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਅਤੇ ਧਾਰਮਿਕ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਵਿੱਚ ਸਹਿਯੋਗ ਦੇਣਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








