ਇੰਗਲੈਂਡ 28 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਭਾਈ ਅਜੈਪਾਲ ਸਿੰਘ ਨਾਗੋਕੇ ਅਤੇ ਭਾਈ ਸਤਿੰਦਰਪਾਲ ਸਿੰਘ ਮੰਗੂਵਾਲ ਦੀ ਅਗਵਾਈ ਹੇਠ ਸਾਊਥਾਲ ਅਤੇ ਹੇਜ਼ ਖੇਤਰਾਂ ਲਈ ਪਾਰਟੀ ਦੀਆਂ ਨਵੀਆਂ ਕਮੇਟੀਆਂ ਦਾ ਐਲਾਨ ਕੀਤਾ ਗਿਆ ਹੈ। ਸਾਊਥਾਲ ਕਮੇਟੀ ਦੀ ਪ੍ਰਧਾਨਗੀ ਪ੍ਰਭਪ੍ਰੀਤ ਸਿੰਘ ਨੂੰ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ, ਜਨਰਲ ਸਕੱਤਰ ਰਾਜਵਿੰਦਰ ਸਿੰਘ, ਕੈਸ਼ੀਅਰ ਬਲਵਿੰਦਰ ਸਿੰਘ ਅਤੇ ਮੀਡੀਆ ਇੰਚਾਰਜ ਪ੍ਰਭਜੀਤ ਸਿੰਘ ਰੂਪੋਵਾਲੀ ਨੂੰ ਸੌਂਪੀ ਗਈ ਹੈ। ਕਮੇਟੀ ਵਿੱਚ ਹਰਸ਼ਪ੍ਰੀਤ ਸਿੰਘ, ਚਨਪ੍ਰੀਤ ਸਿੰਘ, ਇੰਦਰ ਮੀਕੇ, ਜਗਰਾਜ ਸਿੰਘ, ਚਮਕੌਰ ਸਿੰਘ, ਪਰਮਜੋਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਹੇਜ਼ ਕਮੇਟੀ ਦੀ ਪ੍ਰਧਾਨਗੀ ਜਗਜੀਤ ਸਿੰਘ, ਮੀਤ ਪ੍ਰਧਾਨ ਬਲਜੀਤ ਸਿੰਘ, ਜਨਰਲ ਸਕੱਤਰ ਚਨਪ੍ਰੀਤ ਸਿੰਘ, ਕੈਸ਼ੀਅਰ ਜਸਵੀਰ ਸਿੰਘ ਅਤੇ ਮੀਡੀਆ ਇੰਚਾਰਜ ਅਮਰਿੰਦਰ ਸਿੰਘ ਝਬਾਲ ਨੂੰ ਦਿੱਤੀ ਗਈ ਹੈ, ਜਦਕਿ ਜਗਦੀਪ ਸਿੰਘ, ਜਗਪ੍ਰੀਤ ਸਿੰਘ, ਹਰਮਨ ਸਿੰਘ, ਲਖਵੀਰ ਸਿੰਘ, ਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਭਾਈ ਅਜੈਪਾਲ ਸਿੰਘ ਨਾਗੋਕੇ ਅਤੇ ਭਾਈ ਸਤਿੰਦਰਪਾਲ ਸਿੰਘ ਮੰਗੂਵਾਲ ਨੇ ਨਵ-ਨਿਯੁਕਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਪੂਰੀ ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਾਊਥਾਲ ਅਤੇ ਹੇਜ਼ ਖੇਤਰਾਂ ਵਿੱਚ ਸੰਗਤ ਅਤੇ ਭਾਈਚਾਰੇ ਨਾਲ ਨਜ਼ਦੀਕੀ ਸੰਪਰਕ ਕਾਇਮ ਕਰਦਿਆਂ ਪਾਰਟੀ ਦੀਆਂ ਵਿਚਾਰਧਾਰਕ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਪਾਰਟੀ ਨਾਲ ਨਵੇਂ ਮੈਂਬਰਾਂ ਨੂੰ ਜੋੜਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








