Home » ਮਾਝਾ » ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ 8 ਅਕਤੂਬਰ ਨੂੰ

ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ 8 ਅਕਤੂਬਰ ਨੂੰ

SHARE ARTICLE

219 Views

 

ਇਲਾਕੇ ਦੀਆਂ ਸੰਗਤਾਂ ਨੇ ਆਪਣੇ ਬੱਚਿਆਂ ਸਮੇਤ ਦੁਪਹਿਰ ਤਿੰਨ ਵਜੇ ਪਹੁੰਚਣ ਦਾ ਸੱਦਾ

ਖਾਲੜਾ 5 ਅਕਤੂਬਰ (ਗੁਰਪ੍ਰੀਤ ਸਿੰਘ) ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯਤਨਸ਼ੀਲ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਦਰਬਾਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਅਤੇ ਸੇਵਾ ਦੇ ਪੁੰਜ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ਤੇ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਜ਼ਿਲਾ ਤਰਨ ਤਾਰਨ ਵਿਖੇ 8 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਜਾ ਰਹੇ ਹਨ । ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਅਤੇ ਭਾਈ ਗੁਰਪ੍ਰੀਤ ਸਿੰਘ ਸੈਡੀ ਨੇ ਭਾਈ ਰਛਪਾਲ ਸਿੰਘ ਡੱਲ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤਾ। ਉਹਨਾਂ ਨੇ ਸਰਬ ਸੰਮਤੀ ਨਾਲ ਇਸ ਗੱਲ ਤੇ ਸਹਿਮਤੀ ਪ੍ਰਗਟਾਈ ਕਿ ਜਿਸ ਤਰੀਕੇ ਨਾਲ ਛੋਟੀ ਉਮਰ ਵਿੱਚ ਬਾਬਾ ਬੁੱਢਾ ਜੀ ਦੀ ਮਾਤਾ ਵੱਲੋਂ ਉਹਨਾਂ ਨੂੰ ਇੱਕ ਅਕਾਲ ਪੁਰਖ ਦੀ ਸਰਬ ਵਿਆਪਕਤਾ ਅਤੇ ਜਿੰਦਗੀ ਦੇ ਅਸਲੀ ਮਨੋਰਥ ਦਾ ਸਬਕ ਪੜਾਇਆ ਗਿਆ ਇਸੇ ਤਰ੍ਹਾਂ ਸਾਨੂੰ ਵੀ ਧਾਰਮਿਕ ਅਸਥਾਨਾਂ ਵਿੱਚ ਬੱਚਿਆਂ ਨੂੰ ਜਿੰਦਗੀ ਜਿਉਣ ਦਾ ਸਹੀ ਸਬਕ ਇਤਿਹਾਸ ਦੇ ਰਾਹੀਂ ਗੁਰਬਾਣੀ ਦੀ ਰੋਸ਼ਨੀ ਵਿੱਚ ਸਿਖਾਉਣ ਦੀ ਲੋੜ ਹੈ। ਇਸ ਮੌਕੇ ਭਾਈ ਰਛਪਾਲ ਸਿੰਘ ਅਤੇ ਭਾਈ ਚਾਨਣ ਸਿੰਘ ਡੱਲ ਨੇ ਕਿਹਾ ਕਿ ਬੱਚੇ ਇਕ ਕੋਰੀ ਕਾਗਜ ਦੇ ਵਾਂਗ ਹੁੰਦੇ ਹਨ ਉਸ ਉੱਪਰ ਜੋ ਵੀ ਚੰਗਾ ਜਾਂ ਮੰਦਾ ਚਿਤਰ ਦਿੱਤਾ ਜਾਂਦਾ ਹੈ ਉਸੇ ਤਰ੍ਹਾਂ ਦਾ ਜੀਵਨ ਬੱਚੇ ਬਸਰ ਕਰਦੇ ਹਨ। ਸਲਾਨਾ ਸਮਾਗਮਾਂ ਦੇ ਦੌਰਾਨ ਜਦੋਂ ਬਹੁਤੇ ਲੋਕ ਸਰੀਰਕ ਭੁੱਖ ਨੂੰ ਤ੍ਰਿਪਤੀ ਲਈ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦੀ ਰਸਾਂ ਵਿੱਚ ਗ੍ਰਸਤ ਹੁੰਦੇ ਹਨ ਉਸ ਸਮੇਂ ਧਾਰਮਿਕ ਸੋਚ ਰੱਖਣ ਵਾਲੇ ਲੋਕਾਂ ਦੀ ਜਿੰਮੇਵਾਰੀ ਵੱਧ ਜਾਂਦੀ ਹੈ ਕਿ ਗੁਰਬਾਣੀ ਗੁਰ ਇਤਿਹਾਸ ਅਤੇ ਸ਼ਬਦ ਦੇ ਲੰਗਰ ਪ੍ਰਤੀ ਲੁਕਾਈ ਵਿੱਚ ਰੁਚੀ ਨੂੰ ਕਿਵੇਂ ਵਿਕਸਿਤ ਕੀਤਾ ਜਾ ਸਕਦਾ ਹੈ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ , ਮੀਤ ਪ੍ਰਧਾਨ ਹੀਰਾ ਸਿੰਘ ਸੋਹਲ , ਸਕੱਤਰ ਨਿਰਮਲ ਸਿੰਘ ਸੁਰ ਸਿੰਘ , ਮੀਤ ਸਕੱਤਰ ਹਰਚਰਨ ਸਿੰਘ ਉਬੋਕੇ , ਖਜਾਨਚੀ ਗੁਰਜੰਟ ਸਿੰਘ ਭਿੱਖੀਵਿੰਡ ਨੇ ਕਿਹਾ ਕਿ ਇਹੋ ਜਿਹੇ ਧਾਰਮਿਕ ਮੁਕਾਬਲੇ ਬੱਚਿਆਂ ਅੰਦਰ ਆਪਣੇ ਅਮੀਰ ਵਿਰਸੇ ਪ੍ਰਤੀ ਜਗਿਆਸਾ ਪੈਦਾ ਕਰਨ ਦੇ ਲਈ ਹਨ। ਸੋ ਉਹਨਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਭੇਜਣ ਲਈ ਬੇਨਤੀ ਕੀਤੀ। ਉਹਨਾਂ ਕਿਹਾ ਕਿ ਚੌਥੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਦੇ ਹਨ। ਇਸ ਮੌਕੇ ਗ੍ਰੰਥੀ ਜਸਵਿੰਦਰ ਸਿੰਘ, ਭਾਈ ਸਲਵਿੰਦਰ ਸਿੰਘ ਭਾਈ ਗੁਰਮੀਤ ਸਿੰਘ , ਭਾਈ ਰਣਜੀਤ ਸਿੰਘ , ਭਾਈ ਰੂਪ ਸਿੰਘ, ਹਰਜੀਤ ਸਿੰਘ ਲਹਿਰੀ , ਹਰਪ੍ਰੀਤ ਸਿੰਘ , ਵਜੀਰ ਸਿੰਘ , ਆਕਾਸ਼ਦੀਪ ਸਿੰਘ ,ਨਿੰਦਰ ਪਾਲ ਸਿੰਘ ,ਸੁਖਵਿੰਦਰ ਸਿੰਘ ਹੁਸਨ ਦੀਪ ਸਿੰਘ ਸੁਖਮਨਦੀਪ ਸਿੰਘ ,ਅਜੀਤ ਸਿੰਘ ਘਰਿਆਲਾ ਪ੍ਰੈੱਸ ਸਕੱਤਰ , ਹਰਮਨਦੀਪ ਸਿੰਘ , ਗਗਨਦੀਪ ਸਿੰਘ , ਰਣਬੀਰ ਸਿੰਘ ਬੀਰਮ, ਸੁਖਵਿੰਦਰ ਸਿੰਘ ਖਾਲੜਾ , ਮਨਪ੍ਰੀਤ ਸਿੰਘ ਚੀਮਾ , ਅਮਨਦੀਪ ਸਿੰਘ ਸਭਰਾ , ਦਿਲਬਾਗ ਸਿੰਘ ਡੱਲ ਆਦਿ ਹਾਜਰ ਸਨ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News