Home » ਨਵੀਂ ਦਿੱਲੀ » ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਤੇ ਨਾਕਾਮੀ ਦਾ ਪ੍ਰਗਟਾਵਾ: ਹਰਮੀਤ ਸਿੰਘ ਕਾਲਕਾ

ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਤੇ ਨਾਕਾਮੀ ਦਾ ਪ੍ਰਗਟਾਵਾ: ਹਰਮੀਤ ਸਿੰਘ ਕਾਲਕਾ

SHARE ARTICLE

14 Views

 

ਨਵੀਂ ਦਿੱਲੀ 14 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਦੁਖਦਾਈ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਅਤੇ ਨਾਕਾਮਯਾਬੀ ਦਾ ਪ੍ਰਗਟਾਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਬੇਹੱਦ ਚਿੰਤਾਜਨਕ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸ. ਕਾਲਕਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਹੁਣ ਸੁਚੇਤ ਅਤੇ ਸਾਵਧਾਨ ਹੋਣ ਦੀ ਲੋੜ ਹੈ, ਕਿਉਂਕਿ ਨਸ਼ਿਆਂ ਦਾ ਮੁੱਦਾ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਸਮਾਜ ਦੇ ਭਵਿੱਖ ਨਾਲ ਸਿੱਧਾ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ। ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਯੋਧੇ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਵਿਅਰਥ ਨਹੀਂ ਜਾਣੀ ਚਾਹੀਦੀ ਅਤੇ ਸਰਕਾਰ ਨੂੰ ਇਸ ਘਟਨਾ ਦੇ ਪਿੱਛੇ ਮੌਜੂਦ ਕਾਰਨਾਂ ਦੀ ਨਿਰਪੱਖ ਜਾਂਚ ਕਰਵਾ ਕੇ ਇਨਸਾਫ਼ ਯਕੀਨੀ ਬਣਾਉਣਾ ਚਾਹੀਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News