Home » ਨਵੀਂ ਦਿੱਲੀ » ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ 25 ਅਕਤੂਬਰ ਨੂੰ: ਕਾਲਕਾ, ਕਾਹਲੋਂ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ 25 ਅਕਤੂਬਰ ਨੂੰ: ਕਾਲਕਾ, ਕਾਹਲੋਂ

SHARE ARTICLE

13 Views

 

ਨਵੀਂ ਦਿੱਲੀ, 21 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਪੂਰਨਤਾ ਦਿਵਸ ’ਤੇ 12,13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋ ਰਹੇ ਵਿਸ਼ੇਸ਼ ਸਮਾਗਮਾਂ ਵਾਸਤੇ ਜਾਗਰੂਕਤਾ ਪੈਦਾ ਕਰਨ ਵਾਸਤੇ 25 ਅਕਤੂਬਰ ਦਿਨ ਐਤਵਾਰ ਨੂੰ ਵਿਸ਼ੇਸ਼ ਮੈਰਾਥਨ ਕੱਢੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਮੈਰਾਥਨ 25 ਅਕਤੂਬਰ ਨੂੰ ਸਵੇਰੇ 6.30 ਵਜੇ ਇੰਡੀਆ ਗੇਟ ਤੋਂ ਸ਼ੁਰੂ ਹੋਵੇਗੀ ਤੇ ਕਰਤਵਿਆ ਪੱਥ ਤੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਹੁੰਦੀ ਹੋਈ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਮਾਪਤ ਹੋਵੇਗੀ। ਉਹਨਾਂ ਨੇ ਸੰਗਤਾਂ ਖਾਸ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ। ਉਹਨਾਂ ਇਹ ਵੀ ਦਸਿਆ ਕਿ ਇਸ ਦੀ ਤਿਆਰੀਆਂ ਅਤੇ ਪ੍ਰਬੰਧ ਲਈ ਸਰਦਾਰ ਪਰਮਜੀਤ ਸਿੰਘ ਚੰਢੋਕ, ਸਰਦਾਰ ਰਮਿੰਦਰ ਸਿੰਘ ਸਵੀਟਾ, ਸਰਦਾਰ ਰਮਨਦੀਪ ਸਿੰਘ ਮੀਤਾ, ਰਮਨਦੀਪ ਸਿੰਘ ਥਾਪਰ ਦੀ ਕਮੇਟੀ ਬਣਾਈ ਗਈ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News