Home » ਨਵੀਂ ਦਿੱਲੀ » ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ’ਤੇ ਕਿਸੇ ਦੇ ਲੰਘਣ ’ਤੇ ਕੋਈ ਪਾਬੰਦੀ ਨਹੀਂ: ਕਾਲਕਾ, ਕਾਹਲੋਂ

ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ’ਤੇ ਕਿਸੇ ਦੇ ਲੰਘਣ ’ਤੇ ਕੋਈ ਪਾਬੰਦੀ ਨਹੀਂ: ਕਾਲਕਾ, ਕਾਹਲੋਂ

SHARE ARTICLE

14 Views

 

👉 ਪੁਲਿਸ ’ਤੇ ਪਾਬੰਦੀ ਸਬੰਧੀ ਮੀਡੀਆ ਰਿਪੋਰਟਾਂ ਨੂੰ ਦੱਸਿਆ ਆਧਾਰਹੀਣ

ਨਵੀਂ ਦਿੱਲੀ, 21 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸਪੱਸ਼ਟ ਕੀਤਾ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੇ ਰਸਤੇ ਤੋਂ ਕਿਸੇ ਵੀ ਵਿਅਕਤੀ ਦੇ ਲੰਘਣ ’ਤੇ ਕਮੇਟੀ ਵੱਲੋਂ ਕੋਈ ਪਾਬੰਦੀ ਨਹੀਂ ਲਗਾਈ ਗਈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਆਵਾਜਾਈ ’ਤੇ ਪਾਬੰਦੀ ਸਬੰਧੀ ਮੀਡੀਆ ਦੇ ਇਕ ਹਿੱਸੇ ਵਿੱਚ ਆਈਆਂ ਰਿਪੋਰਟਾਂ ਪੂਰੀ ਤਰ੍ਹਾਂ ਆਧਾਰਹੀਣ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਆਮ ਤੌਰ ’ਤੇ ਅਸ਼ੋਕਾ ਰੋਡ ਤੋਂ ਰਾਜਾ ਜੈ ਸਿੰਘ ਮਾਰਗ ਵੱਲ ਜਾਣ ਲਈ ਇਸ ਰਸਤੇ ਦੀ ਵਰਤੋਂ ਕਰਦੇ ਹਨ ਅਤੇ 10 ਅਕਤੂਬਰ ਨੂੰ ਜੰਤਰ-ਮੰਤਰ ਦੇ ਪ੍ਰਦਰਸ਼ਨ ਦੌਰਾਨ ਵੀ ਪੁਲਿਸ ਮੁਲਾਜ਼ਮ ਇੱਥੋਂ ਲੰਘੇ ਸਨ। ਉਨ੍ਹਾਂ ਨਾ ਤਾਂ ਸ੍ਰੀ ਦਰਬਾਰ ਸਾਹਿਬ ਜਾਂ ਲੰਗਰ ਹਾਲ ਵਿੱਚ ਦਾਖ਼ਲ ਹੋਏ ਅਤੇ ਨਾ ਹੀ ਕਿਸੇ ਪ੍ਰਦਰਸ਼ਨਕਾਰੀ ਖ਼ਿਲਾਫ਼ ਗੁਰਦੁਆਰਾ ਕੰਪਲੈਕਸ ਅੰਦਰ ਬਲ ਦੀ ਵਰਤੋਂ ਕੀਤੀ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਰਾਸ਼ਟਰਪਤੀ, ਪ੍ਰਧਾਨ ਮੰਤਰੀ ਜਾਂ ਵਿਦੇਸ਼ੀ ਵਫ਼ਦ ਜਦੋਂ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਣ ਆਉਂਦੇ ਹਨ ਤਾਂ ਉਨ੍ਹਾਂ ਦੇ ਕਾਫ਼ਲੇ ਤੇ ਸੁਰੱਖਿਆ ਮੁਲਾਜ਼ਮ ਵੀ ਪਿਛਲੇ ਕਈ ਸਾਲਾਂ ਤੋਂ ਇਸੇ ਰਸਤੇ ਰਾਹੀਂ ਆਉਂਦੇ ਰਹੇ ਹਨ ਅਤੇ ਕਦੇ ਮਰਿਆਦਾ ਭੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਦੇ ਸਮੇਂ ਡੀਸੀਪੀ ਨਾਲ ਸਿਰਫ਼ ਇਹ ਗੱਲ ਕੀਤੀ ਗਈ ਸੀ ਕਿ ਪ੍ਰਦਰਸ਼ਨਾਂ ਦੌਰਾਨ ਪੁਲਿਸ ਇਸ ਰਸਤੇ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੇ। ਉਨ੍ਹਾਂ ਕਿਹਾ ਕਿ ਇਸ ਨੂੰ ਪਾਬੰਦੀ ਵਜੋਂ ਪੇਸ਼ ਕਰਨਾ ਗਲਤ ਹੈ ਅਤੇ ਵਿਰੋਧੀਆਂ ਵੱਲੋਂ ਕੀਤਾ ਜਾ ਰਿਹਾ ਕੂੜ ਪ੍ਰਚਾਰ ਤੱਥਾਂ ਤੋਂ ਪਰੇ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News