Home » ਨਵੀਂ ਦਿੱਲੀ » ਰੰਗਾਰੰਗ ਪੇਸ਼ਕਾਰੀਆਂ ਨਾਲ ਸਜਿਆ ‘ਜਸ਼ਨ-ਏ-ਫਰੈਸ਼ਰ’, ਜੀ.ਟੀ.ਬੀ.ਆਈ.ਟੀ. ’ਚ ਵਿਦਿਆਰਥੀਆਂ ਨੇ ਮਚਾਈਆਂ ਧੂਮਾਂ

ਰੰਗਾਰੰਗ ਪੇਸ਼ਕਾਰੀਆਂ ਨਾਲ ਸਜਿਆ ‘ਜਸ਼ਨ-ਏ-ਫਰੈਸ਼ਰ’, ਜੀ.ਟੀ.ਬੀ.ਆਈ.ਟੀ. ’ਚ ਵਿਦਿਆਰਥੀਆਂ ਨੇ ਮਚਾਈਆਂ ਧੂਮਾਂ

SHARE ARTICLE

9 Views

 

ਨਵੀਂ ਦਿੱਲੀ 28 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚਲ ਰਹੇ ਜੀ.ਟੀ.ਬੀ.ਆਈ.ਟੀ. ਇੰਜੀਨੀਅਰਿੰਗ ਕਾਲਜ ਰਾਜੌਰੀ ਗਾਰਡਨ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਨੂੰ ਕਾਲਜ ਦੇ ਮਾਹੌਲ ਨਾਲ ਜੋੜਨ ਦੇ ਉਦੇਸ਼ ਨਾਲ ‘ਜਸ਼ਨ-ਏ-ਫਰੈਸ਼ਰ’ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਕਾਲਜ ਦੇ ਗ੍ਰਾਊਂਡ ਵਿੱਚ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ, ਮਨੋਰੰਜਕ ਗਤੀਵਿਧੀਆਂ ਅਤੇ ਹੋਰ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਖਾਣ-ਪੀਣ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਸਮਾਗਮ ਨੂੰ ਯਾਦਗਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਕਾਲਜ ਦੀ ਚੇਅਰਮੈਨ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ‘ਜਸ਼ਨ-ਏ-ਫਰੈਸ਼ਰ’ ਦੀ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਦੇ ਹਨ। ਕਾਲਜ ਦੇ ਕੋ-ਚੇਅਰਮੈਨ ਅਤੇ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਅਮਰਜੀਤ ਸਿੰਘ ਪੱਪੂ ਨੇ ਕਿਹਾ ਕਿ ਵਿਦਿਆਰਥੀ ਕਾਲਜ ਜੀਵਨ ਦੌਰਾਨ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਅੱਗੇ ਵਧਣ। ਕਾਲਜ ਦੀ ਡਾਇਰੈਕਟਰ ਬੀਬੀ ਪ੍ਰੋਮਿਲਾ ਕੌਰ ਰੰਧਾਵਾ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮਾਂ ਨੇ ਹਾਜ਼ਰ ਸਾਰਿਆਂ ਦਾ ਮਨ ਮੋਹ ਲਿਆ ਅਤੇ ਪੂਰਾ ਕਾਲਜ ਕੈਂਪਸ ਖੁਸ਼ੀ, ਉਤਸ਼ਾਹ ਅਤੇ ਉਮੰਗ ਨਾਲ ਭਰਿਆ ਨਜ਼ਰ ਆਇਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News