ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਤੋਂ ਜਾਣੂ ਕਰਾਉਣ ਲਈ ਇਹੋ ਜਿਹੇ ਮੁਕਾਬਲੇ ਕਰਵਾਉਣੇ ਅਤਿ ਜਰੂਰੀ : ਬਾਬਾ ਅਵਤਾਰ ਸਿੰਘ
ਪੱਟੀ 29 ਅਕਤੂਬਰ (ਜਗਜੀਤ ਸਿੰਘ ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ. ਪੰਜਾਬ ਵੱਲੋਂ ਗੁਰੂ ਪਾਤਸ਼ਾਹ ਜੀ ਦੇ ਆਗਿਆਕਾਰੀ ਗੁਰਸਿੱਖ ਬਾਬਾ ਬਿਧੀ ਚੰਦ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਸਥਿਤ ਦੀਵਾਨ ਹਾਲ ਵਿੱਚ ਬਾਬਾ ਅਵਤਾਰ ਸਿੰਘ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਜੀ, ਬਾਬਾ ਯਾਦਵਿੰਦਰ ਸਿੰਘ ਜੀ ਦੇ ਸਹਿਯੋਗ ਸਦਕਾ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ ਦੁਮਾਲਾ ਕੈਲੀਗ੍ਰਾਫੀ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਮਲੀਨੀਅਨ ਪਬਲਿਕ ਸਕੂਲ, ਬਾਬਾ ਬਸਤਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੈਰੋਂ, ਬੀਬੀ ਚਰਨਜੀਤ ਕੌਰ ਕਾਨਵੈਂਟ ਸਕੂਲ ਨੰਦਪੁਰ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ , ਬੀਬੀ ਰਜਨੀ ਸੀਨੀਅਰ ਸੈਕੈਂਡਰੀ ਸਕੂਲ, ਸਕੂਲ ਆਫ ਐਮੀਨਸ, ਸ੍ਰੀ ਗੰਡੂ ਮੱਲ ਸੀਨੀਅਰ ਸੈਕੰਡਰੀ ਕੰਨਿਆ ਸਕੂਲ, ਆਰੀਆ ਗਰਲਜ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ, ਦੂਨ ਪਬਲਿਕ ਸਕੂਲ ਪੱਟੀ ਦੇ ਤਕਰੀਬਨ 300 ਬੱਚਿਆਂ ਨੇ ਭਾਗ ਲਿਆ। ਦਸਤਾਰ ਦੁਮਾਲਾ ਮੁਕਾਬਲੇ ਦੇ ਪੰਜ ਗਰੁੱਪ, ਕੈਲੀਗ੍ਰਾਫੀ ਮੁਕਾਬਲੇ ਦੇ ਦੋ ਗਰੁੱਪ ਅਤੇ ਪੇਂਟਿੰਗ ਮੁਕਾਬਲੇ ਦੇ ਦੋ ਗਰੁੱਪ ਬਣਾਏ ਗਏ। ਦਸਤਾਰ ਦੁਮਾਲਾ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਦਸਤਾਰਾਂ ਅਤੇ ਕੱਪਾਂ ਨਾਲ, ਕੈਲੀਗ੍ਰਾਫੀ ਅਤੇ ਪੇਂਟਿੰਗ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ। ਬਾਕੀ ਸਭ ਭਾਗ ਲੈਣ ਵਾਲੇ ਬੱਚਿਆਂ ਨੂੰ ਧਾਰਮਿਕ ਸਾਹਿਤ ਅਤੇ ਮੈਡਲ ਦੇ ਕੇ ਹੌਸਲਾ ਅਫਜਾਈ ਕੀਤੀ ਗਈ। ਮੁਕਾਬਲੇ ਵਿੱਚ ਸੋਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਅਮਨਦੀਪ ਸਿੰਘ ਸਭਰਾ, ਭਾਈ ਹਰਚਰਨ ਸਿੰਘ ਉਬੋਕੇ, ਭਾਈ ਹਰਪ੍ਰੀਤ ਸਿੰਘ, ਭਾਈ ਆਕਾਸ਼ਦੀਪ ਸਿੰਘ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਬਿਧੀ ਚੰਦ ਜੀ ਗੁਰੂ ਜੀ ਦੀ ਸ਼ਰਨ ਵਿੱਚ ਆਉਣ ਤੋਂ ਪਹਿਲਾਂ ਸਮਾਜਿਕ ਕੁਰੀਤੀਆਂ ਵਿੱਚ ਬੁਰੀ ਤਰ੍ਹਾਂ ਫਸ ਚੁੱਕੇ ਸਨ । ਇਸ ਸਮੇਂ ਉਹਨਾਂ ਦਾ ਮਿਲਾਪ ਭਾਈ ਅਦਲੀ ਜੀ ਨਾਲ ਹੋਇਆ ਜਿਨਾਂ ਪਾਸੋਂ ਗੁਰੂ ਜੀ ਦੀ ਮਹਿਮਾ ਦੇ ਬਚਨ ਸੁਣੇ ਬੀਬੀ ਅਤੇ ਅੰਮ੍ਰਿਤਸਰ ਲੱਗੇ ਹੋਏ ਦੀਵਾਨਾਂ ਵਿੱਚ ਗੁਰੂ ਅਰਜਨ ਸਾਹਿਬ ਜੀ ਦੇ ਬਚਨ ਸੁਣ ਕੇ ਜੀਵਨ ਵਿੱਚ ਐਸੀ ਤਬਦੀਲੀ ਆਈ ਉਹ ਇੱਕ ਮਹਾਨ ਗੁਰਸਿੱਖ ਦੇ ਰੂਪ ਵਿੱਚ ਪ੍ਰਵਾਨ ਹੋਏ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਜੀ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਵੱਲੋਂ ਨੌਜਵਾਨਾਂ ਨੂੰ ਬਾਬਾ ਬਿਧੀ ਚੰਦ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਨੂੰ ਗੁਰੂ ਅਨੁਸਾਰੀ ਬਣਾਉਣ ਦੀ ਪ੍ਰੇਰਨਾ ਦਿੱਤੀ। ਉਹਨਾਂ ਕਿਹਾ ਕਿ ਗੁਰੂ ਸਰਬ ਕਲਾ ਸਮਰੱਥ ਹਨ। ਜੋ ਵੀ ਮਨੁੱਖ ਸੱਚਾ ਮਨ ਧਾਰ ਕੇ ਗੁਰੂ ਪਾਸ ਆਉਂਦਾ ਹੈ, ਗੁਰੂ ਜੀ ਦੇ ਬਚਨਾਂ ਨੂੰ ਸੁਣ ਕੇ ਮੰਨ ਲੈਂਦਾ ਹੈ ਉਸ ਦਾ ਜੀਵਨ ਗੁਰੂ ਜੀ ਦੀਆਂ ਨਜ਼ਰਾਂ ਵਿੱਚ ਪ੍ਰਵਾਨ ਚੜ ਜਾਂਦਾ ਹੈ।ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਅੱਜ ਦੇ ਧਾਰਮਿਕ ਮੁਕਾਬਲਿਆਂ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕ ਸਾਹਿਬਾਨ ਅਤੇ ਪ੍ਰਬੰਧਕ ਜਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੋ ਜਿਹੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਸਫਲ ਹੁੰਦੇ ਹਨ। ਸਕੂਲ ਦੇ ਅਧਿਆਪਕ ਸਾਹਿਬਾਨ ਦਾ ਗੁਰੂ ਦੀ ਬਖਸ਼ਿਸ਼ ਸਿਰਪਾਓ ਅਤੇ ਸ਼ੀਲਡਾਂ ਦੀ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਸੁਸਾਇਟੀ ਦੀਆਂ ਗਤੀਵਿਧੀਆਂ ਨੂੰ ਦੇਸ਼ਾਂ ਵਿਦੇਸ਼ਾਂ ਵਿੱਚ ਪਹੁੰਚਾਉਣ ਦਾ ਕਾਰਜ ਕਰਨ ਵਾਲੇ ਪੱਤਰਕਾਰ ਕੁਲਵਿੰਦਰਪਾਲ ਸਿੰਘ ਕਾਲੇਕੇ, ਅਜੀਤ ਸਿੰਘ ਘਰਿਆਲਾ ਅਤੇ ਸ੍ਰੀ ਪਵਨ ਕੁਮਾਰ ਵਿਸ਼ੇਸ਼ ਤੌਰ ਤੇ ਸਨਮਾਨ ਕਰਦਿਆਂ ਅਸੀਂ ਮਾਨ ਮਹਿਸੂਸ ਕਰਦੇ ਹਾਂ। ਇਸ ਮੌਕੇ ਬਾਬਾ ਚਰਨਜੀਤ ਸਿੰਘ ਜੀ, ਬਾਬਾ ਯਾਦਵਿੰਦਰ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਭੱਠ ਸਾਹਿਬ, ਭਾਈ ਜਗਬੀਰ ਸਿੰਘ ਕਥਾਵਾਚਕ, ਭਾਈ ਸਰੂਪ ਸਿੰਘ, ਬਾਬਾ ਮਾਨ ਸਿੰਘ ਜੀ, ਭਾਈ ਹਰਜੀਤ ਸਿੰਘ ਲਹਿਰੀ, ਭਾਈ ਹਰਪ੍ਰੀਤ ਸਿੰਘ ਮਨਿਆਰੀ ਵਾਲੇ, ਭਾਈ ਵਜ਼ੀਰ ਸਿੰਘ ਆਸਲ, ਭਾਈ ਸੁਖਵਿੰਦਰ ਸਿੰਘ ਖਾਲੜਾ ਮੁੱਖ ਬੁਲਾਰੇ, ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਭਾਈ ਦਿਲਬਾਗ ਸਿੰਘ ਡੱਲ, ਭਾਈ ਰਛਪਾਲ ਸਿੰਘ ਡੱਲ ਅਤੇ ਹੋਰ ਬੇਅੰਤ ਸੰਗਤਾਂ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








