ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਮਿਲ ਨੇ ਮਾਨਸਾ ਵਿੱਚ ਸ਼ਹੀਦ ਭਾਈ ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ’ਤੇ ਪੁਲਿਸ ਵੱਲੋਂ ਕੀਤੇ ਕਥਿਤ ਹਮਲੇ ਅਤੇ ਦਸਤਾਰਾਂ ਸਮੇਤ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੀ ਜ਼ਿੰਮੇਵਾਰੀ ਲੈਂਦਿਆਂ ਪੰਜਾਬ ਦੇ ਗ੍ਰਹਿ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਸਰਦਾਰ ਜੀਵਨ ਸਿੰਘ ਤਮਿਲ ਨੇ ਕਿਹਾ ਕਿ ਸਿੱਖਾਂ ’ਤੇ ਹੋਈ ਕਾਰਵਾਈ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣਾ। ਉਨ੍ਹਾਂ ਗੁਜਰਾਤ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰਾਂ ਨਸ਼ਾ ਤਸਕਰੀ ਰੋਕਣ ਵਿੱਚ ਨਾਕਾਮ ਰਹੀਆਂ ਹਨ ਅਤੇ ਇਸ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਦੇ ਨੌਜਵਾਨਾਂ ਨੂੰ ਹੋ ਰਿਹਾ ਹੈ। ਤਮਿਲ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਉਨ੍ਹਾਂ ਸਿਆਸੀ ਤੇ ਜਮਹੂਰੀ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਵਿਰੋਧ ਹਰ ਨਾਗਰਿਕ ਦਾ ਹੱਕ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਨਤਾ ਸਰਕਾਰਾਂ ਦੀ ਕਾਰਗੁਜ਼ਾਰੀ ਦਾ ਜਵਾਬ ਦੇਵੇਗੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








