Home » ਮਾਝਾ » ਬਾਬਾ ਦੀਪ ਸਿੰਘ ਜੀ ਦਾ 342 ਵਾ ਜਨਮ ਦਿਹਾੜਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਮਨਾਇਆ।

ਬਾਬਾ ਦੀਪ ਸਿੰਘ ਜੀ ਦਾ 342 ਵਾ ਜਨਮ ਦਿਹਾੜਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਮਨਾਇਆ।

SHARE ARTICLE

202 Views

 

ਬਾਬਾ ਦੀਪ ਸਿੰਘ ਜੀ ਦਾ 342 ਵਾ ਜਨਮ ਦਿਹਾੜਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਮਨਾਇਆ।

 ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਜਿਨ੍ਹਾਂ ਦਾ ਜਨਮ ਦਿਹਾੜਾ ਅੱਜ ਦੁਨੀਆ ਭਰ ਵਿਚ ਸਿੱਖ ਸੰਗਤਾਂ ਵਲੋਂ ਮਨਾਇਆ ਜਾ ਰਿਹਾ ਇਸੇ ਦੇ ਚੱਲਦੇ ਬਾਬਾ ਦੀਪ ਸਿੰਘ ਜੀ 342 ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਉੰਨਾ ਦੇ ਜਨਮ ਅਸਥਾਨ ਗੁਰਦੁਆਰਾ ਪਹੂਵਿੰਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ ਉਪਰੰਤ ਖੁਲੇ ਪੰਡਾਲ ਵਿਚ ਦੀਵਾਨ ਸਜਾਏ ਗਏ। ਜਿਸ ਵਿਚ ਪੰਥ ਪ੍ਰਸਿੱਧ ਰਾਗੀਆਂ, ਢਾਡੀਆਂ, ਕਥਾਵਾਚਕਾਂ ਵਲੋਂ ਬਾਬਾ ਦੀਪ ਸਿੰਘ ਜੀ ਦਾ ਸਿੱਖੀ ਇਤਿਹਾਸ ਸੁਣਾਕੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ

ਸਮਾਗਮ ਵਿੱਚ ਕਥਾਵਾਚਕ ਭਾਈ ਗੁਰਬਚਨ ਸਿੰਘ ਕਲਸੀਆਂ ਅਤੇ ਗੁਰਲਾਲ ਸਿੰਘ ਉਧੋਕੇ, ਕਥਾਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ, ਢਾਡੀ ਭਾਈ ਮਨਬੀਰ ਸਿੰਘ ਬੀ.ਏ. ਪਹੂਵਿੰਡ,ਢਾਡੀ ਭਾਈ ਮਿਲਖਾ ਸਿੰਘ ਮੌਜੀ , ਭਾਈ ਗੁਰਇਕਬਾਲ ਸਿੰਘ ਜੀ,ਕਥਾਵਾਚਕ ਭਾਈ ਪਿੰਦਰਪਾਲ ਸਿੰਘ ਵੱਲੋਂ ਹਾਜ਼ਰੀ ਭਰੀ ਗਈ । ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹਾਜ਼ਰੀ ਭਰੀ ਗਈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਫਾਊਡੇਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋ ਇਸ ਅਸਥਾਨ ਤੇ ਸਮਾਗਮ ਚੱਲ ਰਹੇ ਹਨ। ਇਸੇ ਦੇ ਸਬੰਧ ਜਿਸ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਹਾਜ਼ਰੀ ਭਰੀ ਗਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ