Home » ਨਵੀਂ ਦਿੱਲੀ » ਪਰਮਜੀਤ ਸਿੰਘ ਸਰਨਾ ਦੀ ਪਾਕਿਸਤਾਨੀ ਸਫ਼ੀਰ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸੰਗਤ ਲਈ ਵੀਜ਼ੇ ਯਕੀਨੀ ਬਣਾਉਣ ਦੀ ਮੰਗ

ਪਰਮਜੀਤ ਸਿੰਘ ਸਰਨਾ ਦੀ ਪਾਕਿਸਤਾਨੀ ਸਫ਼ੀਰ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸੰਗਤ ਲਈ ਵੀਜ਼ੇ ਯਕੀਨੀ ਬਣਾਉਣ ਦੀ ਮੰਗ

SHARE ARTICLE

41 Views

 

ਨਵੀਂ ਦਿੱਲੀ 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਇੱਛਾ ਰੱਖਣ ਵਾਲੀ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨੀ ਸਫ਼ੀਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਹਰ ਯੋਗ ਸ਼ਰਧਾਲੂ ਨੂੰ ਬਿਨਾਂ ਬੇਲੋੜੀ ਰੁਕਾਵਟ ਦੇ ਵੀਜ਼ਾ ਜਾਰੀ ਕਰਨ ਦੀ ਪੁਰਜ਼ੋਰ ਮੰਗ ਕੀਤੀ। ਸਰਨਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਪਾਵਨ ਜਨਮ ਧਰਤੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਧਾਰਮਿਕ ਯਾਤਰਾ ਨੂੰ ਕਿਸੇ ਵੀ ਤਰ੍ਹਾਂ ਦੀ ਗੈਰ-ਜ਼ਰੂਰੀ ਰੋਕ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਸਰਨਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਜੁੜੀ ਯਾਤਰਾ ਸਿਰਫ਼ ਇੱਕ ਸਫ਼ਰ ਨਹੀਂ, ਸਗੋਂ ਸੰਗਤ ਦੀ ਸ਼ਰਧਾ ਅਤੇ ਗੁਰੂ ਸਾਹਿਬ ਦੀ ਪਾਵਨ ਯਾਦ ਨਾਲ ਜੁੜਿਆ ਮੌਕਾ ਹੈ। ਇਸ ਲਈ ਜਿਹੜਾ ਵੀ ਸ਼ਰਧਾਲੂ ਨਿਯਮਾਂ ਅਨੁਸਾਰ ਵੀਜ਼ੇ ਲਈ ਅਰਜ਼ੀ ਦਿੰਦਾ ਹੈ, ਉਸ ਦੀ ਅਰਜ਼ੀ ’ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣ। ਉਨ੍ਹਾਂ ਆਸ ਪ੍ਰਗਟਾਈ ਕਿ ਪਾਕਿਸਤਾਨ ਸਰਕਾਰ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਗਤ ਲਈ ਸੁਖਾਲਾ ਮਾਹੌਲ ਯਕੀਨੀ ਬਣਾਏਗੀ। ਓਨ੍ਹਾ ਦਸਿਆ ਕਿ ਇਸ ਮੌਕੇ ਪਾਕਿਸਤਾਨੀ ਸਫ਼ੀਰ ਸਾਦ ਅਹਿਮਦ ਵੜੈਚ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਸੰਗਤਾਂ ਨੂੰ ਵੀਜ਼ੇ ਜਾਰੀ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਧਾਰਮਿਕ ਯਾਤਰਾ ਲਈ ਆਉਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇਗਾ। ਮੁਲਾਕਾਤ ਦੌਰਾਨ ਕਰਤਾਰ ਸਿੰਘ ਵਿੱਕੀ ਚਾਵਲਾ, ਰਵਿੰਦਰ ਸਿੰਘ ਸਭਰਵਾਲ, ਤਜਿੰਦਰ ਸਿੰਘ ਗੋਪਾ ਅਤੇ ਰਮਨਦੀਪ ਸਿੰਘ ਸੋਨੂੰ ਵੀ ਹਾਜ਼ਰ ਸਨ।

khireyapunjab
Author: khireyapunjab

Leave a Reply

Your email address will not be published. Required fields are marked *

Latest News