Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਗੁਰਮਤਿ ਸਮਾਗਮ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਗੁਰਮਤਿ ਸਮਾਗਮ

SHARE ARTICLE

19 Views

 

👉 ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਗੁਰਸਿੱਖੀ ਜੀਵਨ ਜਾਚ ਨਾਲ ਨਵੀਂ ਪੀੜ੍ਹੀ ਨੂੰ ਜੋੜਨਾ ਮੁੱਖ ਉਦੇਸ਼: ਕਾਲਕਾ, ਕਾਹਲੋਂ

ਨਵੀਂ ਦਿੱਲੀ, 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਮੁੱਖ ਰੱਖਦਿਆਂ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਵੱਡੀ ਗਿਣਤੀ ਵਿੱਚ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੇ ਇੱਕੋ ਰੰਗ ਦੇ ਸੂਟ ਪਹਿਨ ਕੇ ਸ਼ਮੂਲੀਅਤ ਕੀਤੀ ਅਤੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸ਼ਰਧਾ ਨਾਲ ਯਾਦ ਕੀਤਾ। ਇਸ ਮੌਕੇ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਿਰਫ਼ ਇੱਕ ਧਰਮ ਦੀ ਰੱਖਿਆ ਲਈ ਨਹੀਂ, ਸਗੋਂ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਮਾਨਵੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਕੁਰਬਾਨੀ ਸੀ। ਉਨ੍ਹਾਂ ਕਿਹਾ ਕਿ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਨਾ ਰੱਖ ਕੇ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸਤਰੀ ਸਤਿਸੰਗ ਸਭਾਵਾਂ ਗੁਰਬਾਣੀ ਦੇ ਪ੍ਰਚਾਰ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਗੁਰਸਿੱਖੀ ਜੀਵਨ ਜਾਚ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਸਮਾਗਮ ਦੌਰਾਨ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਵੀ ਸ਼ਰਧਾ ਨਾਲ ਨਮਨ ਕੀਤਾ ਗਿਆ ਅਤੇ ਸੰਗਤ ਨੇ ਗੁਰਬਾਣੀ ਨਾਲ ਜੁੜੇ ਰਹਿਣ ਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News