Home » ਸੰਸਾਰ » ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ (ਝੋਟਾ) ਦੀ ਤਸਵੀਰ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਦੀ ਸ਼ਹੀਦੀ ਗੈਲਰੀ ਵਿੱਚ ਸੁਸ਼ੋਭਿਤ

ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ (ਝੋਟਾ) ਦੀ ਤਸਵੀਰ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਦੀ ਸ਼ਹੀਦੀ ਗੈਲਰੀ ਵਿੱਚ ਸੁਸ਼ੋਭਿਤ

SHARE ARTICLE

20 Views

 

👉 ਸ਼ਹੀਦੀ ਸਮਾਗਮ ਦੌਰਾਨ ਪੰਥਕ ਜਥੇਬੰਦੀਆਂ ਤੇ ਸੰਗਤ ਵੱਲੋਂ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਅਹਿਦ

ਨਵੀਂ ਦਿੱਲੀ, 10 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਭਾਈ ਹਿੰਮਤ ਸਿੰਘ ਯੂਐਸਏ ਵੱਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ, ਨਿਊਯਾਰਕ ਦੇ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ, ਰਿਚਮੰਡ ਹਿੱਲ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਮਹਾਨ ਪੰਥਕ ਸ਼ਹੀਦੀ ਸਮਾਗਮ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਉਪਰੰਤ ਲੰਗਰ ਹਾਲ ਵਿੱਚ ਸਥਿਤ ਸ਼ਹੀਦੀ ਗੈਲਰੀ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ (ਝੋਟਾ) ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਥਕ ਜਥੇਬੰਦੀਆਂ ਅਤੇ ਸੰਗਤ ਵੱਲੋਂ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦਾ ਸੰਕਲਪ ਪ੍ਰਗਟ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਈ ਪਰਵਿੰਦਰ ਸਿੰਘ ਖਾਲਸਾ ਨੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। 13 ਅਕਤੂਬਰ 2026 ਨੂੰ ਮਾਨਸਾ ਵਿਖੇ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਿੰਮਤ ਸਿੰਘ ਯੂਐਸਏ ਵੱਲੋਂ ਭੇਜੀ ਜਾਣਕਾਰੀ ਅਨੁਸਾਰ, ਸਮਾਗਮ ਦੌਰਾਨ ਸੰਗਤ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਸੰਕਟ ਅਤੇ ਇਸ ਸਬੰਧੀ ਸਰਕਾਰਾਂ ਦੀ ਜਵਾਬਦੇਹੀ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਨਸ਼ਾ-ਮੁਕਤ ਪੰਜਾਬ ਦੇ ਵਾਅਦਿਆਂ ਦੇ ਬਾਵਜੂਦ ਨੌਜਵਾਨੀ ਇਸ ਮਾਰ ਦਾ ਸ਼ਿਕਾਰ ਹੋ ਰਹੀ ਹੈ। ਤਸਵੀਰ ਸੁਸ਼ੋਭਿਤ ਕਰਨ ਸਮੇਂ ਜੈਕਾਰਿਆਂ ਦੀ ਗੂੰਜ ਵਿੱਚ “ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ, ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ” ਅਤੇ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰੇ ਗੂੰਜ ਉੱਠੇ। ਸਮਾਗਮ ਦੀ ਸਮਾਪਤੀ ਮੌਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ ਕਿ ਸੰਗਤ ਨੂੰ ਸ਼ਹੀਦ ਦੀ ਸੋਚ ’ਤੇ ਪਹਿਰਾ ਦੇਣ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਰਹਿਣ ਦਾ ਬਲ ਬਖ਼ਸ਼ਣ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News