Home » ਨਵੀਂ ਦਿੱਲੀ » ਸੋਨੀਆ ਗਾਂਧੀ ਦੀ ਪੁਸਤਕ ਦੀਆਂ ਕਾਪੀਆਂ ਸਾੜ ਕੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ

ਸੋਨੀਆ ਗਾਂਧੀ ਦੀ ਪੁਸਤਕ ਦੀਆਂ ਕਾਪੀਆਂ ਸਾੜ ਕੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ

SHARE ARTICLE

16 Views

 

ਨਵੀਂ ਦਿੱਲੀ, 12 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਅੱਜ ਕਮੇਟੀ ਮੈਂਬਰਾਂ, 1984 ਦੇ ਪੀੜਤ ਪਰਿਵਾਰਾਂ ਅਤੇ ਸਿੱਖ ਸੰਗਤ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਸੱਚ ਦੀ ਕੰਧ ਵਿਖੇ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਪੁਸਤਕ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਸਤਕ ਦੀਆਂ ਕਾਪੀਆਂ ਸਾੜਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਸੋਨੀਆ ਗਾਂਧੀ ਨੇ ਆਪਣੀ ਪੁਸਤਕ ਰਾਹੀਂ 1984 ਦੇ ਸਿੱਖ ਕਤਲੇਆਮ ਦੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਵਜੂਦ ਗਾਂਧੀ ਪਰਿਵਾਰ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਮਲ੍ਹਮ ਲਾਉਣ ਦੀ ਬਜਾਏ ਆਪਣੇ ਪਰਿਵਾਰ ਦੀ ਸਿਆਸੀ ਛਵੀ ਬਚਾਉਣ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਰਾਜੀਵ ਗਾਂਧੀ ਨੂੰ ਸਿੱਖਾਂ ਦਾ ਹਮਦਰਦ ਦਰਸਾਉਣ ਦੇ ਯਤਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ 1984 ਦੇ ਕਤਲੇਆਮ ਮਗਰੋਂ ਉਨ੍ਹਾਂ ਦਾ ‘ਜਦੋਂ ਵੱਡਾ ਰੁੱਖ ਡਿੱਗਦਾ ਹੈ ਤਾਂ ਧਰਤੀ ਹਿਲਦੀ ਹੈ’ ਵਾਲਾ ਬਿਆਨ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਨਮਕ ਛਿੜਕਣ ਦੇ ਬਰਾਬਰ ਸੀ। ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਦੋਸ਼ ਲਾਇਆ ਕਿ 1984 ਦਾ ਸਿੱਖ ਕਤਲੇਆਮ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਨਾਲ ਅੰਜਾਮ ਦਿੱਤਾ ਗਿਆ ਸੀ ਅਤੇ ਹੁਣ ਸੋਨੀਆ ਗਾਂਧੀ ਦੀ ਪੁਸਤਕ ਵਿੱਚ ਵੀ ਕਾਂਗਰਸੀ ਵਰਕਰਾਂ ਦੀ ਸ਼ਮੂਲੀਅਤ ਦਾ ਜ਼ਿਕਰ ਹੋਣਾ ਇਸ ਮਾਮਲੇ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੁਸਤਕ ਰਾਹੀਂ ਗਾਂਧੀ ਪਰਿਵਾਰ ’ਤੇ ਲੱਗੇ ਦਾਗ ਧੋਣ ਅਤੇ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰ ਇਤਿਹਾਸਕ ਸੱਚਾਈ ਨੂੰ ਅਜਿਹੇ ਬਿਰਤਾਂਤਾਂ ਨਾਲ ਬਦਲਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਿਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਕੀਤੇ ਗਏ ਫ਼ੌਜੀ ਹਮਲੇ ਅਤੇ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖਾਂ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲੇਆਮ ਸਿੱਖ ਇਤਿਹਾਸ ਦੇ ਅਮਿੱਟ ਅਧਿਆਇ ਹਨ। ਉਨ੍ਹਾਂ ਗਾਂਧੀ ਪਰਿਵਾਰ ’ਤੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਮੁੜ ਗਠਨ ਕਰਕੇ ਬੰਦ ਪਏ ਕੇਸ ਖੁੱਲ੍ਹਵਾਉਣ ਤੋਂ ਬਾਅਦ ਹੀ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਦਾ ਰਾਹ ਪੱਧਰਾ ਹੋਇਆ। ਆਗੂਆਂ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਤੱਕ ਆਪਣੀ ਕਾਨੂੰਨੀ ਲੜਾਈ ਜਾਰੀ ਰੱਖੇਗੀ ਅਤੇ ਹਰ ਕੇਸ ਦੀ ਅਖੀਰ ਤੱਕ ਪੈਰਵੀ ਕਰੇਗੀ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News