

ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਮਾਝੇ ਦੇ ਸਿੱਖ ਪ੍ਰਚਾਰਕਾਂ, ਧਾਰਮਿਕ ਸਖਸ਼ੀਅਤਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਰੀ ਹਾਜ਼ਰੀ; ਭਾਈ ਗੁਰਨਿਸ਼ਾਨ ਸਿੰਘ ਪੱਟੀ ਨੂੰ ਵੱਖ-ਵੱਖ ਸੰਸਥਾਵਾਂ ਵੱਲੋਂ ਦਸਤਾਰਾਂ ਭੇਟ ।
ਪੱਟੀ 15 ਨਵੰਬਰ (ਗੁਰਪ੍ਰੀਤ ਸਿੰਘ ) ਸਵਰਗੀ ਸ. ਤਾਰਾ ਸਿੰਘ ਪੱਟੀ ਜੋ ਕਿ ਮਿਤੀ 5 ਨਵੰਬਰ ਨੂੰ ਅਕਾਲ ਪੁਰਖ ਜੀ ਦੇ ਹੁਕਮ ਅਨੁਸਾਰ ਅਕਾਲ ਚਲਾਣਾ ਕਰ ਗਏ ਸਨ ਉਹਨਾਂ ਦੇ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਹਨਾਂ ਦੇ ਗ੍ਰਹਿ ਵਿਖੇ ਪਾਏ ਗਏ, ਉਪਰੰਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਬੀਬੀ ਰਜਨੀ ਜੀ, ਰੇਲਵੇ ਸਟੇਸ਼ਨ ਪੱਟੀ ਵਿਖੇ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਭਾਵਨਾਤਮਕ ਭਾਵਨਾ ਨਾਲ ਸੰਪੰਨ ਹੋਇਆ। ਇਸ ਮੌਕੇ ਇਲਾਕੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਮਾਝੇ ਦੇ ਪ੍ਰਮੁੱਖ ਪ੍ਰਚਾਰਕਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਸਵਰਗੀ ਸ. ਤਾਰਾ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸਮਾਗਮ ਦੀ ਸ਼ੁਰੂਆਤ ਭਾਈ ਗੁਰਪ੍ਰੀਤ ਸਿੰਘ ਜੀ ਪੱਟੀ ਵਾਲਿਆਂ ਦੇ ਰਸਭਿੰਨੇ ਕੀਰਤਨ ਨਾਲ ਕੀਤੀ।ਉਪਰੰਤ ਭਾਈ ਉਂਕਾਰ ਸਿੰਘ ਜੀ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਉਪਰੰਤ ਗਿਆਨੀ ਸੁਰਜੀਤ ਸਿੰਘ ਸਭਰਾ ਹੈੱਡ ਗ੍ਰੰਥੀ ਗੁਰਦੁਆਰਾ ਸ਼ਹੀਦ ਗੰਜ, ਅੰਮ੍ਰਿਤਸਰ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਉਪਰੰਤ ਕਾਂਗਰਸ ਪਾਰਟੀ ਦੇ ਸਾਬਕਾ ਐਮ ਐੱਲ ਏ ਅਤੇ ਮੋਜੂਦਾਂ ਵਿਧਾਇਕ ਸ. ਹਰਮਿੰਦਰ ਸਿੰਘ ਗਿੱਲ ਨੇ ਸਵਰਗੀ ਭਾਈ ਤਾਰਾ ਸਿੰਘ ਜੀ ਦੇ ਜੀਵਨ, ਸ਼ਖ਼ਸੀਅਤ ਅਤੇ ਸਮਾਜ ਪ੍ਰਤੀ ਯੋਗਦਾਨ ਬਾਰੇ ਸ਼ਰਧਾ ਦੇ ਫੁੱਲ ਭੇਟ ਕੀਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਸਿੱਖ ਅਲਾਇੰਸ ਆਫ਼ ਆਰਗੇਨਾਈਜੈਸ਼ਨ ਦੇ ਸੀਨੀਅਰ ਆਗੂ ਅਤੇ ਸਿੱਖ ਚਿੰਤਕ ਭਾਈ ਪਰਮਪਾਲ ਸਿੰਘ ਸਭਰਾ ਜੀ ਨੇ ਭਾਈ ਤਾਰਾ ਸਿੰਘ ਜੀ ਦੇ ਸਿੱਖ ਸੰਸਥਾਵਾਂ ਵਿਚ ਦਿੱਤੇ ਯੋਗਦਾਨ ਨੂੰ ਸੰਗਤਾਂ ਨਾਲ ਸਾਂਝਿਆਂ ਕਰਦਿਆਂ ਮੁੜ ਤੋਂ ਪ੍ਰਚਾਰ ਲਹਿਰ ਦੀ ਸ਼ੁਰੂ ਕਰਨ ਬਾਰੇ ਵਿਚਾਰ ਪੇਸ਼ ਕੀਤੇ। ਇਸ ਸਮੇਂ ਬੀਬਾ ਪ੍ਰਨੀਤ ਕੌਰ ਕੈਰੋਂ, SGPC ਦੇ ਐਗਜ਼ੈਕਟਿਵ ਮੈਂਬਰ ਸ ਖੁਸ਼ਵਿੰਦਰ ਸਿੰਘ ਭਾਟੀਆ,
ਬਲਬੀਰ ਸਿੰਘ ਲੁਹਾਰੀਆ ਨੇ ਹਾਜ਼ਰੀ ਭਰੀ।
ਇਸ ਸਮਾਗਮ ਵਿੱਚ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ, ਅਖੰਡ ਕੀਰਤਨਨੀ ਜਥਾ ਪੱਟੀ, ਗੁ. ਬ੍ਰਹਮਬੁੰਗਾ ਦੋਦੜਾ ਸੰਗਤ, ਮਨੁੱਖਤਾ ਦੀ ਸੇਵਾ ਸੁਸਾਇਟੀ ਪੱਟੀ, ਭਾਈ ਤਾਰੂ ਸਿੰਘ ਸੇਵਾ ਸੁਸਾਇਟੀ ਪੱਟੀ, ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਅਤੇ ਬਾਬਾ ਦੀਪ ਸਿੰਘ ਕੀਰਤਨ ਦਰਬਾਰ ਸੇਵਾ ਸੁਸਾਇਟੀ ਪੱਟੀ ਸਮੇਤ ਇਲਾਕੇ ਦੀਆਂ ਹੋਰ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਮਾਝੇ ਦੇ ਵੱਖ-ਵੱਖ ਪ੍ਰਚਾਰਕਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।
ਵਿਦੇਸ਼ਾਂ ਵਿੱਚੋ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ, ਗੁਰਦੁਆਰਾ ਗੁਰੂ ਨਾਨਕ ਦਰਬਾਰ ਨਿਊਂਕਿਚਰਨ ਜਰਮਨੀ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਨਿਊਨਬਰਗ ਜਰਮਨੀ ਅਤੇ ਗੁਰਦੁਆਰਾ ਸਿੰਘ ਸਭਾ ਡੈਨਹਾਗ ਹਾਲੈਂਡ ਤੋਂ ਭੇਜੇ ਹੋਏ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸੰਦੇਸ਼ ਸਾਂਝੇ ਕੀਤੇ ਗਏ
ਸਮਾਗਮ ਦੀ ਸਟੇਜ ਦੀ ਸੇਵਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਡਿਪਟੀ ਸਕੱਤਰ ਸ. ਹਰਜਿੰਦਰ ਸਿੰਘ ਮਾਣਕਪੁਰਾ ਵੱਲੋਂ ਬਾਖੂਬੀ ਢੰਗ ਨਾਲ ਨਿਭਾਈ ਗਈ। ਉਹਨਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਸੁਧਾਰਨਾ ਹੈ ਤਾਂ ਭਾਈ ਤਾਰਾ ਸਿੰਘ ਜੀ ਵਾਂਗ ਆਪਣੇ ਪਰਿਵਾਰਾਂ ਨੂੰ ਸੰਭਾਲਣ ਦੀ ਲੋੜ ਹੈ।
ਇਸ ਮੌਕੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੂੰ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਦਸਤਾਰਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਬੀਬੀ ਰਜਨੀ ਜੀ, ਗੁਰਦੁਆਰਾ ਭੱਠ ਸਾਹਿਬ ਪੱਟੀ, ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ, ਨਾਨਕਾ ਪਰਿਵਾਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦਸਤਾਰ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਸਮੁੱਚਾ ਸਮਾਗਮ ਗੁਰਮਤਿ ਮਰਿਆਦਾ ਅਨੁਸਾਰ ਬਹੁਤ ਹੀ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਸੰਪੰਨ ਹੋਇਆ। ਇਸ ਮੌਕੇ ਪਰਿਵਾਰ ਵੱਲੋਂ ਸਵ. ਭਾਈ ਤਾਰਾ ਸਿੰਘ ਜੀ ਦੀ ਧਰਮ ਸੁਪਤਨੀ ਬੀਬੀ ਗੁਰਮੀਤ ਕੌਰ, ਸਪੁੱਤਰ ਸ ਸੁਰਜੀਤ ਸਿੰਘ ਪੱਟੀ, ਸਪੁੱਤਰੀ ਬੀਬੀ ਲਖਵਿੰਦਰ ਕੌਰ ਨੇ ਅੰਤਿਮ ਅਰਦਾਸ ਸਮਾਗਮ ਵਿੱਚ ਪਹੁੰਚੀਆਂ ਸਮੂਹ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ, ਸੰਸਥਾਵਾਂ ਦੇ ਨੁਮਾਇੰਦਿਆਂ, ਪ੍ਰਚਾਰਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN








