👉 ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ, ਸਮਾਨਤਾ, ਪ੍ਰੇਮ ਅਤੇ ਸੱਚੀ ਭਗਤੀ ਦਾ ਦਿੰਦੀ ਹੈ ਸੰਦੇਸ਼
ਨਵੀਂ ਦਿੱਲੀ 18 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ (20 ਨਵੰਬਰ 2026) ਨੂੰ ਸਮਰਪਿਤ ਵਿਸ਼ੇਸ਼ ਸੰਦੇਸ਼ ਦਿੰਦਿਆਂ 13 ਆਸਾ ਵੈਲਫੇਅਰ ਟਰੱਸਟ ਰਜਿ. ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਪਵਿੱਤਰ ਬਾਣੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਭਗਤ ਜੀ ਸਿਰਫ਼ ਇੱਕ ਮਹਾਨ ਧਾਰਮਿਕ ਸ਼ਖ਼ਸੀਅਤ ਹੀ ਨਹੀਂ ਸਨ, ਸਗੋਂ ਭਗਤੀ, ਸਮਾਨਤਾ, ਆਪਸੀ ਪਿਆਰ, ਨਿਮਰਤਾ ਅਤੇ ਮਨੁੱਖੀ ਏਕਤਾ ਦੇ ਮਹਾਨ ਪ੍ਰਤੀਕ ਸਨ। ਉਨ੍ਹਾਂ ਨੇ ਆਪਣੀ ਬਾਣੀ ਰਾਹੀਂ ਇਹ ਸੰਦੇਸ਼ ਦਿੱਤਾ ਕਿ ਪਰਮਾਤਮਾ ਕਿਸੇ ਇੱਕ ਧਰਮ, ਜਾਤ ਜਾਂ ਸਥਾਨ ਤੱਕ ਸੀਮਤ ਨਹੀਂ, ਸਗੋਂ ਉਹ ਹਰ ਜੀਵ ਦੇ ਅੰਦਰ ਵੱਸਦਾ ਹੈ। ਮਹਾਰਾਸ਼ਟਰ ਦੀ ਧਰਤੀ ਉੱਤੇ ਜਨਮੇ ਭਗਤ ਨਾਮਦੇਵ ਜੀ ਨੇ ਆਪਣਾ ਜੀਵਨ ਨਾਮ ਸਿਮਰਨ, ਸੱਚ ਬੋਲਣ, ਹੱਕ ਦੀ ਕਮਾਈ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕੀਤਾ। ਉਸ ਸਮੇਂ ਸਮਾਜ ਵਿੱਚ ਫੈਲੀਆਂ ਜਾਤ-ਪਾਤ, ਊਚ-ਨੀਚ ਅਤੇ ਧਾਰਮਿਕ ਵੰਡ ਵਰਗੀਆਂ ਕੁਰੀਤੀਆਂ ਦਾ ਵਿਰੋਧ ਕਰਦਿਆਂ ਉਨ੍ਹਾਂ ਨੇ ਮਨੁੱਖੀ ਬਰਾਬਰਤਾ ਦਾ ਸੰਦੇਸ਼ ਦਿੱਤਾ ਅਤੇ ਸਮਝਾਇਆ ਕਿ ਪਰਮਾਤਮਾ ਦੀ ਨਜ਼ਰ ਵਿੱਚ ਸਾਰੇ ਮਨੁੱਖ ਬਰਾਬਰ ਹਨ।
ਸਰਦਾਰ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਵੀ ਭਗਤ ਨਾਮਦੇਵ ਜੀ ਦੀ ਬਾਣੀ ਨੂੰ ਬੇਹੱਦ ਸਤਿਕਾਰਯੋਗ ਸਥਾਨ ਪ੍ਰਾਪਤ ਹੈ। ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਭਗਤ ਨਾਮਦੇਵ ਜੀ ਦੀ ਪਵਿੱਤਰ ਬਾਣੀ ਨੂੰ ਇਸ ਵਿੱਚ ਦਰਜ ਕੀਤਾ ਗਿਆ। ਉਨ੍ਹਾਂ ਦੇ 61 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਸ਼ੋਭਿਤ ਹਨ, ਜੋ ਵੱਖ-ਵੱਖ ਰਾਗਾਂ ਵਿੱਚ ਦਰਜ ਹਨ। ਇਹ ਸਿੱਖ ਧਰਮ ਦੀ ਵਿਸ਼ਾਲ ਅਤੇ ਸਰਬਸਾਂਝੀ ਵਿਚਾਰਧਾਰਾ ਦਾ ਪ੍ਰਮਾਣ ਹੈ ਕਿ ਇੱਥੇ ਕਿਸੇ ਦੀ ਮਹਾਨਤਾ ਜਾਤ, ਧਰਮ, ਇਲਾਕੇ ਜਾਂ ਭਾਸ਼ਾ ਦੇ ਆਧਾਰ ’ਤੇ ਨਹੀਂ, ਸਗੋਂ ਰੱਬੀ ਗਿਆਨ ਅਤੇ ਸੱਚੀ ਭਗਤੀ ਦੇ ਆਧਾਰ ’ਤੇ ਸਵੀਕਾਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤ ਪਿੰਡ ਘੁਮਾਣ ਦਾ ਭਗਤ ਨਾਮਦੇਵ ਜੀ ਦੇ ਜੀਵਨ ਨਾਲ ਵਿਸ਼ੇਸ਼ ਇਤਿਹਾਸਕ ਅਤੇ ਧਾਰਮਿਕ ਸਬੰਧ ਹੈ। ਪ੍ਰਚਲਿਤ ਮਾਨਤਾ ਅਨੁਸਾਰ ਭਗਤ ਜੀ ਨੇ ਆਪਣੀ ਜ਼ਿੰਦਗੀ ਦਾ ਕਾਫ਼ੀ ਸਮਾਂ ਇੱਥੇ ਬਤੀਤ ਕੀਤਾ ਅਤੇ ਇੱਥੇ ਸੁਸ਼ੋਭਿਤ ਗੁਰਦੁਆਰਾ ਦਰਬਾਰ ਸਾਹਿਬ ਬਾਬਾ ਨਾਮਦੇਵ ਜੀ ਅੱਜ ਵੀ ਉਨ੍ਹਾਂ ਦੀ ਯਾਦ ਨੂੰ ਸੰਭਾਲ ਰਿਹਾ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਅੰਦਰ ਨਫ਼ਰਤ, ਜਾਤ-ਪਾਤ, ਹੰਕਾਰ ਅਤੇ ਆਪਸੀ ਵੰਡ ਦੀਆਂ ਪ੍ਰਵਿਰਤੀਆਂ ਦੇਖਣ ਨੂੰ ਮਿਲਦੀਆਂ ਹਨ, ਤਾਂ ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਸਮੂਹ ਸਾਧ ਸੰਗਤ, ਧਾਰਮਿਕ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਮਹਾਨ ਭਗਤਾਂ ਦੇ ਜਨਮ ਦਿਹਾੜੇ ਸਿਰਫ਼ ਸਮਾਗਮਾਂ ਤੱਕ ਸੀਮਤ ਨਾ ਰੱਖੇ ਜਾਣ, ਸਗੋਂ ਉਨ੍ਹਾਂ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਇਆ ਜਾਵੇ ਅਤੇ ਬੱਚਿਆਂ ਨੂੰ ਗੁਰੂ ਸਾਹਿਬਾਨ ਤੇ ਭਗਤਾਂ ਦੇ ਇਤਿਹਾਸ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਸਾਨੂੰ ਜਾਤ-ਪਾਤ ਅਤੇ ਨਫ਼ਰਤ ਦੀਆਂ ਕੰਧਾਂ ਤੋੜ ਕੇ ਆਪਸੀ ਪਿਆਰ, ਏਕਤਾ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਸਦਾ ਮਨੁੱਖਤਾ ਨੂੰ ਸੱਚ ਅਤੇ ਰੱਬੀ ਭਗਤੀ ਦੇ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕਰਦੀ ਰਹੇਗੀ।
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN








