👉 ਭਾਰਤੀ ਹਾਈ ਕਮਿਸ਼ਨਰ ਵੱਲੋਂ ਕਤਲ ਮਾਮਲੇ ਨੂੰ ‘ਫਰਿੰਜ ਇਸ਼ੂ’ ਕਹਿਣ ’ਤੇ ਸਿੱਖਾਂ ਵੱਲੋਂ ਤਿੱਖਾ ਵਿਰੋਧ; ਕੈਨੇਡਾ ਦੀ ਪ੍ਰਭੂਸੱਤਾ ਅਤੇ ਕਾਨੂੰਨ ਦੇ ਰਾਜ ਨੂੰ ਵਪਾਰਕ ਸਮਝੌਤਿਆਂ ਤੋਂ ਉੱਪਰ ਰੱਖਣ ਦੀ ਮੰਗ
ਨਵੀਂ ਦਿੱਲੀ, 19 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਭਾਰਤੀ ਕੌਂਸਲੇਟ ਜਨਰਲ ਵੈਨਕੂਵਰ ਦੇ ਬਾਹਰ ਮਹੀਨਾਵਾਰ ਖਾਲਿਸਤਾਨ ਰੈਲੀ ਦੌਰਾਨ ਸਿੱਖਾਂ ਨੇ ਭਾਰਤ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਸ਼ਹੀਦ ਨਿੱਝਰ ਦੇ ਕਤਲ ਮਾਮਲੇ ਨੂੰ ਵਪਾਰਕ ਅਤੇ ਕੂਟਨੀਤਕ ਹਿੱਤਾਂ ਦੀ ਆੜ ਵਿੱਚ ਦਬਾਇਆ ਨਹੀਂ ਜਾ ਸਕਦਾ। ਰੈਲੀ ਦੌਰਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਇਨਸਾਫ਼ ਦੀ ਮੰਗ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਘੜੀਸ ਕੇ ਭਾਰਤ ਸਰਕਾਰ ਦੀਆਂ ਨੀਤੀਆਂ ਅਤੇ ਕੈਨੇਡਾ ਦੀ ਧਰਤੀ ’ਤੇ ਇੱਕ ਸਿੱਖ ਨਾਗਰਿਕ ਦੇ ਕਤਲ ਨਾਲ ਜੁੜੇ ਗੰਭੀਰ ਦੋਸ਼ਾਂ ਵਿਰੁੱਧ ਰੋਸ ਪ੍ਰਗਟਾਇਆ ਗਿਆ। ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਵੱਲੋਂ ਸ਼ਹੀਦ ਨਿੱਝਰ ਦੇ ਕਤਲ ਮਾਮਲੇ ਨੂੰ ‘ਫਰਿੰਜ ਇਸ਼ੂ’ ਕਰਾਰ ਦਿੱਤੇ ਜਾਣ ’ਤੇ ਪ੍ਰਦਰਸ਼ਨਕਾਰੀਆਂ ਨੇ ਤਿੱਖਾ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ ’ਤੇ ਇੱਕ ਨਾਗਰਿਕ ਦਾ ਕਤਲ ਕੋਈ ਹਾਸ਼ੀਏ ਦਾ ਮੁੱਦਾ ਨਹੀਂ, ਸਗੋਂ ਕਾਨੂੰਨ ਦੇ ਰਾਜ, ਨਾਗਰਿਕਾਂ ਦੀ ਸੁਰੱਖਿਆ ਅਤੇ ਦੇਸ਼ ਦੀ ਪ੍ਰਭੂਸੱਤਾ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਕਿ ਇਨਸਾਫ਼ ਦੀ ਪ੍ਰਕਿਰਿਆ ਨੂੰ ਕਿਸੇ ਵੀ ਵਪਾਰਕ ਜਾਂ ਰਾਜਨੀਤਿਕ ਸਮਝੌਤੇ ਦੀ ਬਲੀ ਨਾ ਚੜ੍ਹਾਇਆ ਜਾਵੇ। ਪ੍ਰਦਰਸ਼ਨਕਾਰੀਆਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸ਼ਹੀਦ ਨਿੱਝਰ ਦੇ ਕਤਲ ਮਾਮਲੇ ਵਿੱਚ ਸਾਹਮਣੇ ਆਉਣ ਵਾਲੇ ਸਬੂਤਾਂ ਦੇ ਆਧਾਰ ’ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਕੈਨੇਡਾ ਦੀ ਪ੍ਰਭੂਸੱਤਾ, ਕਾਨੂੰਨ ਦਾ ਰਾਜ ਅਤੇ ਨਾਗਰਿਕਾਂ ਦੀ ਸੁਰੱਖਿਆ ਕਿਸੇ ਵੀ ਵਪਾਰਕ ਸਮਝੌਤੇ ਤੋਂ ਉੱਪਰ ਹਨ। ਰੈਲੀ ਵਿੱਚ ਟੀਮ ਸ਼ਹੀਦ ਨਿੱਝਰ ਵੈਨਕੂਵਰ ਕੈਨੇਡਾ ਦੇ ਸੇਵਾਦਾਰਾਂ ਨੇ ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਨੂੰ ਸਦਾ ਜਿਉਂਦਾ ਰੱਖਣ ਅਤੇ ਉਨ੍ਹਾਂ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਆਵਾਜ਼ ਬੁਲੰਦ ਕਰਦੇ ਰਹਿਣ ਦਾ ਸੰਕਲਪ ਦੁਹਰਾਇਆ। ਰੈਲੀ ਦੌਰਾਨ “ਸ਼ਹੀਦ ਨਿੱਝਰ ਦਾ ਕਾਤਲ ਕੌਣ?”, “ਵਪਾਰ ਨਹੀਂ, ਜਵਾਬਦੇਹੀ ਚਾਹੀਦੀ ਹੈ!”, “ਕੈਨੇਡਾ ਦੀ ਪ੍ਰਭੂਸੱਤਾ ਸਭ ਤੋਂ ਉੱਪਰ!” ਅਤੇ “ਸ਼ਹੀਦ ਨਿੱਝਰ ਨੂੰ ਇਨਸਾਫ਼ ਦਿਓ!” ਵਰਗੇ ਨਾਅਰੇ ਗੂੰਜਦੇ ਰਹੇ। ਇਸ ਰੋਸ ਪ੍ਰਦਰਸ਼ਨ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਸੇਵਾਦਾਰ ਭਾਈ ਨਰਿੰਦਰ ਸਿੰਘ ਰੰਧਾਵਾ, ਟੀਮ ਸ਼ਹੀਦ ਨਿੱਝਰ ਦੇ ਭਾਈ ਮਨਜਿੰਦਰ ਸਿੰਘ ਖਾਲਸਾ, ਭਾਈ ਜੈਗ ਸਿੰਘ ਸਿੱਧੂ, ਭਾਈ ਦਲਜੀਤ ਸਿੰਘ, ਭਾਈ ਰਵੀ ਸਿੰਘ, ਭਾਈ ਰਜਿੰਦਰ ਸਿੰਘ, ਭਾਈ ਗਗਨਦੀਪ ਸਿੰਘ ਅਤੇ ਭਾਈ ਹਰਨੇਕ ਸਿੰਘ ਸਮੇਤ ਹੋਰ ਸੇਵਾਦਾਰ ਸ਼ਾਮਲ ਰਹੇ। ਟੀਮ ਸ਼ਹੀਦ ਨਿੱਝਰ ਵੈਨਕੂਵਰ ਕੈਨੇਡਾ ਨੇ ਕਿਹਾ ਕਿ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਅਤੇ ਇਨਸਾਫ਼ ਦੀ ਮੰਗ ਸਿੱਖ ਕੌਮ ਦੇ ਮਨਾਂ ਵਿੱਚੋਂ ਮਿਟਾਈ ਨਹੀਂ ਜਾ ਸਕਦੀ ਅਤੇ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਰੋਸ ਦੀ ਇਹ ਆਵਾਜ਼ ਲਗਾਤਾਰ ਬੁਲੰਦ ਰਹੇਗੀ।
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN








