ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ ਏ ਦਸਤਾਰ ਲਹਿਰ ਦੇ ਵੱਲੋ ਖਾਲਸਾ ਰਾਜ ਨੂੰ ਗੈਰਾਂ ਦੀ ਗੁਲਾਮੀ ਤੋਂ ਬਚਾਉਣ ਲਈ ਮਰਦੇ ਦਮ ਤੱਕ ਜੂਝਣ ਵਾਲੇ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਸਰਦਾਰ ਦੀ ਪਵਿੱਤਰ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਕਿਲਾ ਸਾਹਿਬ ਸਭਰਾ ਤਾਰਨ ਵਿਖੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ 79ਵਾਂ ਦਸਤਾਰ ਅਤੇ ਦੁਮਾਲਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਦੀ ਲਗਭਗ 180 ਬੱਚਿਆਂ ਨੇ ਭਾਗ ਲਿਆ। ਇਨਾਂ ਸਕੂਲਾਂ ਦੇ ਬੱਚਿਆਂ ਨੂੰ ਨੌ ਹਿੱਸਿਆਂ ਵਿੱਚ ਵੰਡ ਕੇ ਇਹ ਮੁਕਾਬਲੇ ਕਰਵਾਏ ਗਏ ਹਰੇਕ ਗਰੁੱਪ ਵਿੱਚੋਂ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਤੇ ਬਾਕੀ ਸਭਨਾ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਕੁਇਜ ਮੁਕਾਬਲੇ ਵਿੱਚ ਐਸਡੀ ਸੀਨੀਅਰ ਸੈਕੈਂਡਰੀ ਸਕੂਲ ਤਰਨ ਤਾਰਨ ਨੇ ਪਹਿਲਾ ਸਥਾਨ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਨੇ ਦੂਸਰਾ ਸਥਾਨ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਰਿਹਾਲੀ ਨੇ ਤੀਸਰਾ ਸਥਾਨ ਹਾਸਿਲ ਕੀਤਾ ਜਿਨਾਂ ਨੂੰ 2100 ਰੁਪਏ 1500 ਰੁਪਏ ਅਤੇ 1100 ਰੁਪਏ ਨਗਦ ਰਾਸ਼ੀ ਤੇ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ। ਇਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਵੱਲੋਂ ਪਹੁੰਚੇ ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਪੱਟੀ ਜਸਪ੍ਰੀਤ ਕੌਰ ਕੈਰੋ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਾਹਰ ਕੱਢ ਕੇ ਇੱਕ ਸੋਹਣਾ ਸੁਚੱਜਾ ਜੀਵਨ ਪ੍ਰਦਾਨ ਕਰਨਾ ਹੈ । ਉਹਨਾਂ ਇਹ ਵੀ ਕਿਹਾ ਕਿ ਬੱਚੇ ਨੈਤਿਕ ਕਦਰਾਂ ਕੀਮਤਾਂ ਨੂੰ ਭੁੱਲਦੇ ਜਾ ਰਹੇ ਹਨ ਅਤੇ ਸਮਾਜਿਕ ਬੁਰਾਈਆਂ ਵਿੱਚ ਦਿਨ ਬਾਅਦ ਦਿਨ ਧਸਦੇ ਜਾ ਰਹੇ ਹਨ ਜਿਸ ਦਾ ਸਿੱਧਾ ਸਿੱਧਾ ਕਾਰਨ ਉਹਨਾਂ ਨੇ ਪੰਥਕ ਆਗੂਆਂ ਨੂੰ ਦੱਸਿਆ ਉਹਨਾਂ ਇਹ ਵੀ ਕਿਹਾ ਕਿ ਜੇ ਅਸੀਂ ਪੰਥਕ ਕਹਾਉਣ ਵਾਲਿਆਂ ਨੇ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਹੁੰਦਾ ਤੇ ਜੋ ਅੱਜ ਸਿੱਖ ਸਮਾਜ ਦੇ ਹਾਲਾਤ ਬਣੇ ਹੋਏ ਹਨ ਇਹ ਨਾ ਬਣਦੇ। ਜੇਕਰ ਪੰਜਾਬ ਦੇ ਅੰਦਰ ਪਤਿਤਪੁਣੇ , ਨਸ਼ਿਆਂ ਤੇ ਡਾਰਾਵਾਦ ਦੀ ਹਨੇਰੀ ਝੁੱਲ ਰਹੀ ਹੈ ਤੇ ਇਸ ਦੇ ਜਿੰਮੇਵਾਰ ਅਸੀਂ ਖੁਦ ਹਾਂ। ਗੁਰਬਾਣੀ ਕੰਠ ਮੁਕਾਬਲਿਆਂ ਦੌਰਾਨ ਜਜਮੈਂਟ ਦੀ ਭੂਮਿਕਾ ਭਾਈ ਗੁਰਬਾਜ ਸਿੰਘ ਜਨੋ ਕੇ ਭਾਈ ਮਲਿਆਗਰ ਸਿੰਘ ਸਰਹਾਲੀ ਦਸਤਾਰ ਮੁਕਾਬਲੇ ਵਿੱਚ ਵੀਰ ਹਰਪ੍ਰੀਤ ਸਿੰਘ ਪੱਟੀ , ਬੇਟੀ ਜਸਪ੍ਰੀਤ ਕੌਰ ਕੈਰੋਂ ਅਤੇ ਕੁਇਜ ਮੁਕਾਬਲੇ ਵਿੱਚ ਭਾਈ ਹਰਚਰਨ ਸਿੰਘ ਉਬੋਕੇ ਨੇ ਆਪਣੀ ਜਿੰਮੇਵਾਰੀ ਨੂੰ ਨਿਭਾਇਆ। ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਸੁਖਧੀਰ ਸਿੰਘ, ਮਾਸਟਰ ਸੁਖਰਾਜ ਸਿੰਘ ਅਤੇ ਭੈਣ ਲਵਲੀਨ ਕੌਰ ਵੱਲੋਂ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਸ ਪ੍ਰੋਗਰਾਮ ਨੂੰ ਜਿੱਥੇ ਹਰ ਸਾਲ ਵੱਡੇ ਪੱਧਰ ਤੇ ਕਰਾਉਣ ਦਾ ਬਚਨ ਕੀਤਾ ਉੱਥੇ ਹਰ ਇੱਕ ਪੱਖ ਤੋਂ ਸਹਿਯੋਗ ਕਰਨ ਦੀ ਗੱਲ ਵੀ ਕਹੀ। ਇਸ ਦੇ ਨਾਲ ਹੀ ਗੁਰੂ ਦੀ ਬਖਸ਼ਿਸ਼ ਸਿਰਪਾਓ ਅਤੇ ਸ਼ੀਲਡਾਂ ਦੇ ਕੇ ਸੁਸਾਇਟੀ ਦੇ ਸਮੂਹ ਵੀਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਜਰਮਨ , ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ , ਮੀਤ ਪ੍ਰਧਾਨ ਭਾਈ ਹੀਰਾ ਸਿੰਘ , ਜੋਨਲ ਇੰਚਾਰਜ ਭਿੱਖੀਵਿੰਡ , ਭਾਈ ਗੁਰਜੰਟ ਸਿੰਘ, ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਪ੍ਰੈਸ ਸਕੱਤਰ ਅਜੀਤ ਸਿੰਘ ਘਰਿਆਲਾ ਅਤੇ ਸੰਦੀਪ ਸਿੰਘ ਬੱਠੇ ਭੈਣੀ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।