Home » ਨਵੀਂ ਦਿੱਲੀ » ਸਰਦਾਰ ਗੁਰਬਖਸ਼ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਮੀਤ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫੈਸਲਾ: ਕੈਨੇਡਾ ਦੇ ਸਿੱਖ ਆਗੂਆਂ ਵੱਲੋਂ ਸਵਾਗਤ

ਸਰਦਾਰ ਗੁਰਬਖਸ਼ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਮੀਤ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫੈਸਲਾ: ਕੈਨੇਡਾ ਦੇ ਸਿੱਖ ਆਗੂਆਂ ਵੱਲੋਂ ਸਵਾਗਤ

SHARE ARTICLE

18 Views

 

👉 ਸਿੱਖ ਸੰਘਰਸ਼ ਦੌਰਾਨ ਲੰਮਾ ਸਮਾਂ ਜੇਲ੍ਹ ਕੱਟਣ ਵਾਲੇ ਗੁਰਬਖਸ਼ ਸਿੰਘ ਨੇ ਹਮੇਸ਼ਾ ਬੇਦਾਗ ਸੇਵਾਵਾਂ ਨਿਭਾਈਆਂ: ਸਿੱਖ ਆਗੂ

ਨਵੀਂ ਦਿੱਲੀ 24 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸਰਦਾਰ ਗੁਰਬਖਸ਼ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਕੈਨੇਡਾ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਗਿਆ ਹੈ। ਸਿੱਖ ਆਗੂਆਂ ਨੇ ਕਿਹਾ ਕਿ ਗੁਰਬਖਸ਼ ਸਿੰਘ ਖਾਲਸਾ ਸ਼ੁਰੂ ਤੋਂ ਹੀ ਸਿੱਖ ਸੰਘਰਸ਼ ਨਾਲ ਜੁੜੇ ਰਹੇ ਹਨ ਅਤੇ ਸੰਘਰਸ਼ ਦੇ ਦੌਰਾਨ ਉਨ੍ਹਾਂ ਨੇ ਲੰਮਾ ਸਮਾਂ ਜੇਲ੍ਹ ਵੀ ਕੱਟਿਆ ਹੈ। ਉਨ੍ਹਾਂ ਕਿਹਾ ਕਿ ਗੁਰਬਖਸ਼ ਸਿੰਘ ਨੇ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਬੇਦਾਗ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀ ਨਿਯੁਕਤੀ ਨੂੰ ਸਿੱਖ ਸੰਸਥਾ ਲਈ ਇੱਕ ਸ਼ਲਾਘਾਯੋਗ ਫੈਸਲਾ ਕਰਾਰ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਿੱਖ ਪੰਥ ਦੇ ਅਹਿਮ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਉਨ੍ਹਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਨ ਅਤੇ ਵਧਾਈ ਦੇਣ ਵਾਲਿਆਂ ਵਿੱਚ ਸੁਰਜੀਤ ਸਿੰਘ ਭਾਊ, ਮੁੱਖ ਸੇਵਾਦਾਰ ਗੁਰਦੁਆਰਾ ਲਸਾਲ; ਜਸਵਿੰਦਰ ਸਿੰਘ, ਮੁੱਖ ਸੇਵਾਦਾਰ ਪਾਰਕ; ਜਤਿੰਦਰ ਸਿੰਘ ਮੁਲਤਾਨੀ, ਮੁੱਖ ਸੇਵਾਦਾਰ ਹਡਸਨ; ਸੰਤੋਖ ਸਿੰਘ ਖੇਲਾ, ਪ੍ਰਧਾਨ ਕਿਊਬਿਕ ਸਿੱਖ ਕੌਂਸਲ; ਨਰਿੰਦਰ ਸਿੰਘ ਮਿਨਹਾਸ, ਪ੍ਰਧਾਨ ਸਾਨੇ ਪੰਜਾਬ; ਬਲਰਾਜ ਸਿੰਘ, ਖ਼ਜ਼ਾਨਚੀ; ਅਵਤਾਰ ਸਿੰਘ, ਜਨਰਲ ਸਕੱਤਰ; ਮੁਲਖ ਸਿੰਘ, ਸਟੇਜ ਸਕੱਤਰ; ਬਲਵਿੰਦਰ ਸਿੰਘ, ਰਸਪਾਲ ਸਿੰਘ ਬਦੇਸਾ, ਸਰਬਜੀਤ ਸਿੰਘ ਮਿਨਹਾਸ, ਪ੍ਰੀਤਮ ਸਿੰਘ, ਮਨਜੀਤ ਸਿੰਘ ਵੈਨਕੂਵਰ, ਸਰਬਜੀਤ ਸਿੰਘ ਢਿੱਲੋਂ ਸਕੈਚਵਨ, ਉਪਕਾਰ ਸਿੰਘ ਇੰਗਲੈਂਡ, ਸਰਬਜੀਤ ਸਿੰਘ ਤੱਖਰ ਅਮਰੀਕਾ, ਬਲਵਿੰਦਰ ਸਿੰਘ ਅਮਰੀਕਾ, ਜਰਨੈਲ ਸਿੰਘ ਜੈਲੀ, ਪਰਮਜੀਤ ਸਿੰਘ ਗਿੱਲ ਅਤੇ ਮਨਜੀਤ ਸਿੰਘ ਗਿੱਲ ਸਮੇਤ ਹੋਰ ਸਿੱਖ ਆਗੂ ਸ਼ਾਮਲ ਸਨ।

khireyapunjab
Author: khireyapunjab

Leave a Reply

Your email address will not be published. Required fields are marked *

Latest News