ਦਿੱਲੀ ਜਾਣ ਵਾਸਤੇ ਸ਼ੰਭੂ ਬਾਰਡਰ ਤੇ ਚੱਲ ਰਹੇ ਸੰਘਰਸ਼ ਦੌਰਾਨ ਦੁੱਖਦਾਈ ਖਬਰ ਆਈ ਹੈ ਜਿੱਥੇ ਇੱਕ ਕਿਸਾਨ ਗਿਆਨ ਸਿੰਘ ਪੁੱਤਰ ਗੱਜਣ ਸਿੰਘ ਉਮਰ 78 ਸਾਲ ਪਿੰਡ ਚਾਚੋਕੀ ਤਹਿਸੀਲ ਬਟਾਲਾ ਦਾ ਰਹਿਣ ਵਾਲਾ ਹੈ ਜਿਸ ਦੀ ਮੌਤ ਹੋਈ। ਮ੍ਰਿਤਕ ਕਿਸਾਨ 11 ਫਰਵਰੀ ਨੂੰ ਦਿੱਲੀ ਧਰਨੇ ਵਾਸਤੇ ਰਵਾਨਾ ਹੋਇਆ ਸੀ ਉਥੋਂ ਅੱਗੇ ਨਾ ਜਾਣ ਕਰਕੇ ਕਿਸਾਨ ਉਥੇ ਸ਼ੰਭੂ ਬਾਰਡਰ ਤੇ ਬੈਠ ਗਏ 14 ਫਰਵਰੀ ਨੂੰ ਗਿਆਨ ਸਿੰਘ ਦੀ ਤਬੀਅਤ ਖਰਾਬ ਹੋ ਗਈ ਜਿਸ ਤੋਂ ਬਾਅਦ ਉਸ ਨੂੰ ਹੋਸਪਿਟਲ ਦਾਖਲ ਕਰਾਇਆ ਗਿਆ ਜਿਸ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਗਈ। ਕਿਸਾਨ ਗਿਆਨ ਸਿੰਘ ਦੀ ਮੌਤ ਨਾਲ ਕਿਸਾਨ ਸੰਘਰਸ਼ ਵਿਚ ਸੋਗ ਦੀ ਲਹਿਰ ਫੈਲ ਗਈ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।