ਪਬਲਿਕ-ਪੁਲਿਸ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਨਾਰਲੀ ਵਿਖੇ ਸਰਹੱਦੀ ਪਿੰਡਾਂ ਦੇ ਨੁਮਾਇੰਦਿਆਂ ਨਾਲ ਪਬਲਿਕ ਮੀਟਿੰਗ ਕੀਤੀ
ਮਾਨਯੋਗ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਤਰਨ ਤਾਰਨ ਅਤੇ ਐਸ.ਐਸ.ਪੀ ਅਸ਼ਵਨੀ ਕੁਮਾਰ ਤਰਨ ਤਾਰਨ ਨੇ ਪਬਲਿਕ-ਪੁਲਿਸ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਪਿੰਡ ਨਾਰਲੀ ਵਿਖੇ ਵੱਖ ਵੱਖ ਪਿੰਡਾਂ ਦੇ ਨੁਮਾਇੰਦਿਆਂ ਨਾਲ ਪਬਲਿਕ ਮੀਟਿੰਗ ਕੀਤੀ। ਐਸ ਐਸ ਪੀ ਅਸ਼ਵਨੀ ਕਪੂਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪਬਲਿਕ ਨਾਲ ਸਾਡੀਆਂ ਮੀਟਿੰਗਾਂ ਲਗਾਤਾਰ ਚੱਲਦੀਆਂ ਹੀ ਰਹਿੰਦੀਆਂ ਨੇ ਜਿਸ ਸਾਨੂੰ ਪਿਛਲੇ ਦਿਨਾ ਤੋ ਚੰਗਾ ਸਹਿਯੋਗ ਵੀ ਮਿਲ ਰਿਹਾ ਹੈ ਸਾਨੂੰ 20 ਤੋਂ ਜ਼ਿਆਦਾ ਲੋਕਾਂ ਨੇ ਫੋਨ ਡਰੋਨ ਸਬੰਧੀ ਅਤੇ ਹੈਰੋਇਨ ਸਬੰਧੀ ਜਾਣਕਾਰੀ ਦਿੱਤੀ ਪਹਿਲਾਂ ਲੋਕ ਡਰਦੇ ਸੀ ਪਰ ਹੁਣ ਮੀਟਿੰਗਾਂ ਨਾਲ ਜਾਗਰੂਕ ਹੋਏ ਹਨ ਉਨ੍ਹਾਂ ਪਬਲਿਕ ਨੂੰ ਪੁਲਿਸ ਦਾ ਸਾਥ ਦੇਣ ਵਾਸਤੇ ਅਪੀਲ ਕੀਤੀ ਕਿ ਉਨ੍ਹਾਂ ਕਿਹਾ ਕਿ ਨਸ਼ੇ ਦੀ ਖੇਪ ਸਬੰਧੀ ਜਾਣਕਾਰੀ ਦੇਣ ਵਾਲੇ ਵਾਲੇ ਨੂੰ ਸਰਕਾਰ ਕੋਲੋਂ ਇਨਾਮ ਦਵਾਇਆ ਜਾਵੇਗਾ। ਇਸ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਅਤੇ ਕਰਾਸ ਬਾਰਡਰ ਮੁੱਦਿਆਂ ਵਰਗੀਆਂ ਸ਼ਿਕਾਇਤਾਂ ਉਠਾਈਆਂ ਜਿਨ੍ਹਾਂ ਨੂੰ ਪੁਲਿਸ ਨੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡੀਐਸਪੀ ਪ੍ਰੀਤਇੰਦਰ ਸਿੰਘ ਭਿੱਖੀਵਿੰਡ,ਐਸ ਐਚ ਓ ਵਿਨੋਦ ਕੁਮਾਰ,ਸੁਖਦੇਵ ਸਿੰਘ ਸਰਪੰਚ , ਮਾਸਟਰ ਲੱਖਾ ਸਿੰਘ ,ਗੁਰਜੀਤ ਸਿੰਘ ਜੰਡ, ਗੌਰਵ ਬੈਂਬੀ, ਸੁਖਰਾਜ ਸਿੰਘ ,ਡਾਕਟਰ ਮੰਗਲ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਰੇਸ਼ਮ ਸਿੰਘ ਖਾਲੜਾ, ਗੁਰਪਾਲ ਸਿੰਘ ਜੰਗਬਹਾਦਰ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।