ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਦੀ ਇਕਾਈ ਚੀਮਾ ਖੁਰਦ ਦਾ ਜਥਾ ਕਿਸਾਨੀ ਅੰਦੋਲਨ 2. ਲਈ ਜਿਲ੍ਹਾ ਤੇ ਜ਼ੋਨ ਆਗੂ ਰਣਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਰਵਾਨਾ ਹੋਇਆ ।
ਇਸ ਮੌਕੇ ਸੁਖਵਿੰਦਰ ਸਿੰਘ ਫੌਜੀ ਚੀਮਾ , ਸੁਖਦੇਵ ਸਿੰਘ ਚੀਮਾ ਤੇ ਸਰਬ ਸੰਧੂ ਅਮੀਰਕੇ ਨੇ ਗੱਲ ਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਦਿੱਲੀ ਦੇ ਅੰਦੋਲਨ 2.0 ਨੂੰ ਲੈ ਕੇ ਉਤਸ਼ਾਹ ਦਿਨੋ ਦਿਨ ਵਧ ਰਿਹਾ ਹੈ ਅਤੇ ਦਿੱਲੀ ਕੂਚ ਲਈ ਲਗਾਤਾਰ ਵਿਸ਼ਾਲ ਜਥੇ ਸੰਭੂ ਬਾਰਡਰ ਤੇ ਪਹੁੰਚ ਰਹੇ ਹਨ ।ਓਹਨਾ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਅੰਦੋਲਨ ਦੌਰਾਨ ਮੰਨੀਆ ਮੰਗਾ ਨੂੰ ਤੁਰੰਤ ਲਾਗੂ ਕਰੇ ਜਿਵੇ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਤੇ ਐਮ. ਐਸ. ਪੀ. ਗਰੰਟੀ ਕਨੂੰਨ ਬਣਾ ਕੇ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਤੈਅ ਕੀਤੇ ਜਾਣ , ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਹੋਵੇ, ਫ਼ਸਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ , 58 ਸਾਲ ਦੇ ਕਿਸਾਨਾ ਮਜਦੂਰ ਨੂੰ 10 ਹਜ਼ਾਰ ਪੈਨਸ਼ਨ ਦਿੱਤੀ ਜਾਵੇ , ਜਮੀਨਾ ਐਕਵਾਇਰ ਕਰਨ ਸਬੰਧੀ ਕਨੂੰਨ ਨੂੰ 2013 ਵਾਲੇ ਰੂਪ ਵਿੱਚ ਬਹਾਲ ਕੀਤਾ ਜਾਵੇ , ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆ ਨੂੰ ਸਜ਼ਾਵਾਂ ਦਿੱਤੀਆ ਜਾਣ , ਦਿੱਲੀ ਅੰਦੋਲਨ ਦੌਰਾਨ ਪਏ ਪੁਲਿਸ ਕੇਸ ਰੱਦ ਕੀਤੇ ਜਾਣ , ਖੇਤੀ ਸੈਕਟਰ ਨੂੰ ਪ੍ਰਦੂਸ਼ਣ ਕਨੂੰਨ ਵਿੱਚੋ ਬਾਹਰ ਕੀਤਾ ਜਾਵੇ , ਭਾਰਤ ਵਿਸ਼ਵ ਵਪਾਰ ਸੰਸਥਾ ਸਮਝੌਤੇ ਵਿੱਚੋ ਬਾਹਰ ਆਵੇ , ਬਿਜਲੀ ਸੋਧ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ । ਆਗੂਆ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਚੱਲ ਰਿਹਾ ਦਿੱਲੀ ਅੰਦੋਲਨ 2.0 ਮੰਗੀ ਦੀ ਪੂਰਤੀ ਤੱਕ ਨਿਰੰਤਰ ਜਾਰੀ ਰਹੇਗਾ ਤੇ ਪਿੰਡ ਚੀਮਾ ਖੁਰਦ ਤੋ ਵਿਸ਼ਾਲ ਜਥੇ ਲਗਾਤਾਰ ਅੰਦੋਲਨ ਵਿੱਚ ਸਮੂਲੀਅਤ ਕਰਦੇ ਰਹਿਣ ਗੇ । ਇਸ ਮੌਕੇ ਜਥੇ ਵਿੱਚ ਪ੍ਰਤਾਪ ਸਿੰਘ ਚੀਮਾ, ਹਰਜੀਤ ਸਿੰਘ ਚੀਮਾ, ਬੂਟਾ ਸਿੰਘ ਚੀਮਾ, ਜਸਨਪ੍ਰੀਤ ਸਿੰਘ ਚੀਮਾ, ਲੱਖਾ ਸਿੰਘ ਚੀਮਾ, ਬਲਵੰਤ ਸਿੰਘ ਚੀਮਾ, ਜਗਦੀਸ਼ ਸਰਮਾ ਨੇ ਸਮੂਲੀਅਤ ਕੀਤੀ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।